ਚੰਦੂਮਾਜਰਾ ਨੇ 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਕੇਜਰੀਵਾਲ ਪੰਜਾਬ ਪੁਲਸ ਦੀ ਕਰ ਰਿਹੈ ਦੁਰਵਰਤੋਂ

05/11/2022 8:46:31 PM

ਅੰਮ੍ਰਿਤਸਰ (ਸਰਬਜੀਤ) : ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ 'ਚ ਪੰਥਕ ਇਕੱਠ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ਼ਿਰਕਤ ਕਰਨ ਲਈ ਅੱਜ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਇੱਥੇ ਪਹੁੰਚੇ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ 'ਚ ਬੰਦ ਸਿੱਖਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਥੇ ਹੀ ਉਨ੍ਹਾਂ ਕਿਹਾ ਕਿ ਇਸ ਦੇ ਲਈ ਅੱਜ ਪੰਥਕ ਇਕੱਠ ਕੀਤਾ ਜਾ ਰਿਹਾ ਹੈ। ਇਸ ਮੌਕੇ ਚੰਦੂਮਾਜਰਾ 'ਆਪ' ਸਰਕਾਰ 'ਤੇ ਵਰ੍ਹਦੇ ਨਜ਼ਰ ਆਏ।

ਇਹ ਵੀ ਪੜ੍ਹੋ : PSPCL ਦੀ ਵੱਡੀ ਕਾਰਵਾਈ, ਪਟਿਆਲਾ 'ਚ ਪੁਲਸ ਮੁਲਾਜ਼ਮ ਨੂੰ ਬਿਜਲੀ ਚੋਰੀ 'ਤੇ ਲਾਇਆ 55000 ਰੁਪਏ ਜੁਰਮਾਨਾ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹਾ ਮਾਹੌਲ ਬਣ ਚੁੱਕਾ ਹੈ ਕਿ ਪੰਜਾਬ ਦਾ ਕੋਈ ਵਾਰਿਸ ਨਹੀਂ, ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ। ਲੁੱਟ-ਖੋਹ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਪਟਿਆਲਾ 'ਚ ਵਾਪਰੀ ਘਟਨਾ ਨੂੰ ਰੋਕਿਆ ਜਾ ਸਕਦਾ ਸੀ ਪਰ 'ਆਪ' ਸਰਕਾਰ ਦਿੱਲੀ ਤੋਂ ਚੱਲ ਰਹੀ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਪੁਲਸ ਨੂੰ ਆਪਣੀ ਸਿਆਸੀ ਮੁਫਾਦਾਂ ਲਈ ਵਰਤ ਰਹੇ ਹਨ।

ਇਹ ਵੀ ਪੜ੍ਹੋ : PSPCL ਨੇ ਮਈ 2022 'ਚ ਕੀਤੀ 38 ਫ਼ੀਸਦੀ ਵੱਧ ਬਿਜਲੀ ਸਪਲਾਈ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News