...ਜਦੋਂ ਕੇਜਰੀਵਾਲ ਨੇ ਨਾਜਾਇਜ਼ ਕਬਜ਼ੇ ਹਟਾਉਣ ''ਤੇ ਪੰਚਾਇਤ ਮੰਤਰੀ ਧਾਲੀਵਾਲ ਦੀ ਕੀਤੀ ਤਾਰੀਫ਼ (ਵੀਡੀਓ)
Thursday, Jun 16, 2022 - 02:39 AM (IST)
ਜਲੰਧਰ (ਵੈੱਬ ਡੈਸਕ) : ਪੰਜਾਬ ਸਰਕਾਰ ਵੱਲੋਂ ਪਹਿਲਕਦਮੀ ਕਰਦਿਆਂ ਬੁੱਧਵਾਰ ਨੂੰ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਇਹ ਬੱਸਾਂ ਜਲੰਧਰ ਤੋਂ ਦਿੱਲੀ ਏਅਰਪੋਰਟ ਲਈ ਰਵਾਨਾ ਹੋਇਆ ਕਰਨਗੀਆਂ ਤੇ ਬਾਕੀ ਦੇ ਸ਼ਹਿਰਾਂ ਤੋਂ ਵੀ ਇਹ ਬੱਸਾਂ ਛੇਤੀ ਹੀ ਰਵਾਨਾ ਕੀਤੀਆਂ ਜਾਣਗੀਆਂ। ਬੁੱਧਵਾਰ ਨੂੰ ਜਲੰਧਰ ਵਿਖੇ ਹੋਏ ਸਮਾਗਮ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਸਰਕਾਰ ਦੇ ਸਾਰੇ ਨੁਮਾਇੰਦੇ ਹਾਜ਼ਰ ਹੋਏ। ਇਸੇ ਸਮਾਗਮ ਵਿੱਚ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਚਾਇਤ ਵਿਭਾਗ ਦੀ ਵੀ ਤਾਰੀਫ ਕਰਦੇ ਕੀਤੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਇਸ ਗੱਲ ਦਾ ਸਿਹਰਾ ਦਿੱਤਾ ਕਿ ਪੰਚਾਇਤ ਵਿਭਾਗ ਨੇ ਪੰਜਾਬ 'ਚੋਂ ਨਾਜਾਇਜ਼ ਕਬਜ਼ੇ ਹਟਾਏ ਹਨ।
ਖ਼ਬਰ ਇਹ ਵੀ : ਮੂਸੇਵਾਲਾ ਕੇਸ 'ਚ ਵੱਡਾ ਖੁਲਾਸਾ, ਉਥੇ ਹੀ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਨੂੰ ਮਿਲੀ ਹਰੀ ਝੰਡੀ, ਪੜ੍ਹੋ TOP 10
ਇਸ ਮੌਕੇ ਗੱਲਬਾਤ ਕਰਦਿਆਂ ਪੰਚਾਇਤ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਹੀ ਅਸੀਂ 5500 ਏਕੜ ਪੰਚਾਇਤੀ ਜ਼ਮੀਨ ਛੁਡਾਈ ਗਈ ਹੈ। ਸ਼ੁਰੂਆਤ 'ਚ ਬਹੁਤ ਸਾਰੇ ਲੋਕਾਂ ਨੇ ਡਰਾਇਆ ਕਿ ਪੰਜਾਬ 'ਚ ਕੋਈ ਜ਼ਮੀਨ ਨਹੀਂ ਛੱਡਦਾ ਪਰ ਮੈਂ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ, ਜੇ ਲੜਾਈ ਲੜਾਂਗੇ ਤਾਂ ਜ਼ਰੂਰ ਕਾਮਯਾਬ ਹੋਵਾਂਗੇ। ਇਸ ਕੰਮ 'ਚ ਅਸੀਂ ਕਾਮਯਾਬ ਵੀ ਹੋਏ ਤੇ ਸਾਰਿਆਂ ਨੇ ਬਹੁਤ ਮਾਣ-ਸਤਿਕਾਰ ਦਿੱਤਾ। ਇਹ ਸਭ ਮੁੱਖ ਮੰਤਰੀ ਮਾਨ ਦੀ ਬਦੌਲਤ ਹੋਇਆ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੀ ਵੱਡੀ ਕਾਰਵਾਈ : 4 ਹੋਰ ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ