ਪੰਜਾਬ ਆਏ ਕੇਜਰੀਵਾਲ ਨੇ ਨੌਜਵਾਨਾਂ ਲਈ ਕਰ ''ਤਾ ਵੱਡਾ ਐਲਾਨ, ਤਾੜੀਆਂ ਨਾਲ ਗੂੰਜ ਉੱਠਿਆ ਹਾਲ (ਵੀਡੀਓ)

Saturday, Nov 16, 2024 - 12:48 PM (IST)

ਚੰਡੀਗੜ੍ਹ (ਵੈੱਬ ਡੈਸਕ): ਅੱਜ ਪੰਜਾਬ ਸਰਕਾਰ ਵੱਲੋਂ ਪੁਲਸ ਵਿਭਾਗ ਦੇ 1205 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਰੋਜ਼ਗਾਰ ਦੀ ਭਾਲ ਵਿਚ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਉਨ੍ਹਾਂ ਨੂੰ ਲਗਾਤਾਰ ਪੰਜਾਬ ਵਿਚ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਰੋਜ਼ਗਾਰ ਦੇ ਕਾਫ਼ੀ ਮੌਕੇ ਪੈਦਾ ਹੋਣ ਜਾ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 18 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ! ਜਾਣੋ ਕੀ ਕੀਤੀ ਭਵਿੱਖਬਾਣੀ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਢਾਈ ਸਾਲਾਂ ਵਿਚ 48 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇ ਚੁੱਕੀ ਹੈ। ਪੰਜਾਬ ਪੁਲਸ ਵਿਚ 8705 ਲੋਕਾਂ ਨੂੰ ਨੌਕਰੀ ਦਿੱਤੀ ਜਾ ਚੁੱਕੀ ਹੈ ਤੇ 10 ਹਜ਼ਾਰ ਹੋਰਰ ਪੋਸਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਸੂਬੇ ਵਿਚ ਲਗਾਤਾਰ ਇੰਡਸਟਰੀ ਆ ਰਹੀ ਹੈ। ਹੁਣ ਤਕ ਪੰਜਾਬ ਵਿਚ 60 ਹਜ਼ਾਰ ਕਰੋੜ ਦਾ ਇਨਵੈਸਟਮੈਂਟ ਆ ਚੁੱਕਿਆ ਹੈ। ਇਸ ਨਾਲ ਪ੍ਰਾਈਵੇਟ ਸੈਕਟਰ ਵਿਚ ਵੀ 3 ਲੱਖ ਤੋਂ ਵੱਧ ਨੌਕਰੀਆਂ ਮਿਲਣਗੀਆਂ। ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ, ਸਰਕਾਰ ਤੁਹਾਡੇ ਦੁਆਰ ਸਕੀਮ, ਨਵੇਂ ਸਕੂਲ ਖੁੱਲ੍ਹਣ ਤੇ ਹੋਰ ਕੰਮਾਂ ਨਾਲ ਜਿੱਥੇ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲ ਰਹੀ ਹੈ, ਸਗੋਂ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਸਰਕਾਰੀ ਨੌਕਰੀ ਲੈਣ ਲਈ ਕਿਸਸੇ ਸਿਫ਼ਾਰਸ਼ ਜਾਂ ਰਿਸ਼ਵਤ ਦੀ ਲੋੜ ਨਹੀਂ ਪੈਂਦੀ ਤੇ ਸਰਕਾਰ ਵੱਲੋਂ ਮੈਰਿਟ ਦੇ ਅਧਾਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। 

 ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕਾਂ ਦੇ ਇਲਾਕੇ 'ਚ ਤਾਬੜਤੋੜ ਫ਼ਾਇਰਿੰਗ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News