ਕੇਜਰੀਵਾਲ ਦਾ ਖ਼ੁਲਾਸਾ, ਦੱਸਿਆ ਕਿਉਂ ਨਹੀਂ ਹੋਇਆ ਸੰਯੁਕਤ ਸਮਾਜ ਮੋਰਚਾ ਨਾਲ ਗਠਜੋੜ

Wednesday, Jan 12, 2022 - 06:23 PM (IST)

ਕੇਜਰੀਵਾਲ ਦਾ ਖ਼ੁਲਾਸਾ, ਦੱਸਿਆ ਕਿਉਂ ਨਹੀਂ ਹੋਇਆ ਸੰਯੁਕਤ ਸਮਾਜ ਮੋਰਚਾ ਨਾਲ ਗਠਜੋੜ

ਜਲੰਧਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚਾ ਦੇ ਗਠਜੋੜ ਹੋਣ ਦੇ ਪੂਰੇ-ਪੂਰੇ ਆਸਾਰ ਸਨ ਪਰ ਕਿਸੇ ਕਾਰਨ ਇਹ ਗਠਜੋੜ ਸਿਰੇ ਨਾ ਚੜ੍ਹ ਸਕਿਆ। ਇਸ ਸਬੰਧੀ ਖ਼ੁਲਾਸਾ ਕਰਦਿਆਂ ਅੱਜ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਕਿਸਾਨ ਆਗੂ ਅਤੇ ਸੰਯੁਕਤ ਸਮਾਜ ਮੋਰਚਾ ਦੇ ਮੁੱਖ ਚਿਹਰੇ ਬਲਬੀਰ ਸਿੰਘ ਰਾਜੇਵਾਲ ਉਨ੍ਹਾਂ ਦੇ ਘਰ ਆਏ ਸਨ ਅਤੇ ਉਨ੍ਹਾਂ ਨਾਲ ਗਠਜੋੜ ਬਾਰੇ ਵਿਚਾਰ ਚਰਚਾ ਵੀ ਹੋਈ ਸੀ।ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਰਾਜੇਵਾਲ ਮੇਰੇ ਘਰ ਆਏ ਸਨ ਉਸ ਸਮੇਂ ਆਮ ਆਦਮੀ ਪਾਰਟੀ 90 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਸੀ ਅਤੇ 27 ਉਮੀਦਵਾਰਾਂ ਦਾ ਐਲਾਨ ਬਾਕੀ ਸੀ ਜਦਕਿ ਰਾਜੇਵਾਲ ਸਾਬ੍ਹ 60 ਟਿਕਟਾਂ ਦੀ ਮੰਗ ਕਰ ਰਹੇ ਸਨ।ਇਸੇ ਨੁਕਤੇ 'ਤੇ ਦੋਵਾਂ ਧਿਰਾਂ ਦੀ ਸਹਿਮਤੀ ਨਹੀਂ ਬਣ ਸਕੀ।

ਇਹ ਵੀ ਪੜ੍ਹੋ : ਟਿਕਟਾਂ ਵੇਚਣ ਦੇ ਇਲਜ਼ਾਮ 'ਤੇ ਬੋਲੇ ਕੇਜਰੀਵਾਲ, ਮੇਰੇ ਘਰੇ ਆ ਕੇ ਬਲਬੀਰ ਰਾਜੇਵਾਲ ਨੇ ਸਾਂਝੇ ਕੀਤੇ ਸਨ ਇਹ ਸਬੂਤ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਬਲਬੀਰ ਰਾਜੇਵਾਲ ਨੇ 60 ਟਿਕਟਾਂ ਦੀ ਮੰਗ ਕੀਤੀ ਤਾਂ ਮੈਂ ਕਿਹਾ ਸੀ ਕਿ 117 ਸੀਟਾਂ ਹੀ ਤੁਹਾਡੀਆਂ ਹਨ। ਜਿਨ੍ਹਾਂ ਨੂੰ ਟਿਕਟਾਂ ਦਿੱਤੀਆਂ ਜਾ ਚੁੱਕੀਆਂ ਹਨ ਉਹ ਵੀ ਤਾਂ ਕਿਸਾਨਾਂ ਦੇ ਹੀ ਬੱਚੇ ਹਨ।ਕੇਜਰੀਵਾਲ ਨੇ ਕਿਹਾ ਕਿ ਮੈਂ ਰਾਜੇਵਾਲ ਨੂੰ ਆਫ਼ਰ ਕੀਤਾ ਸੀ ਕਿ ਜਿੰਨੀਆਂ ਸੀਟਾਂ ਬਾਕੀ ਬਚੀਆਂ ਹਨ ਉਨ੍ਹਾਂ ਵਿੱਚੋਂ ਤੁਸੀਂ ਆਪਣੀ ਪਸੰਦ ਦੀਆਂ 10-15 ਟਿਕਟਾਂ ਲੈ ਲਓ ਪਰ ਐਲਾਨ ਕੀਤੇ ਜਾ ਚੁੱਕੇ ਉਮੀਦਵਾਰਾਂ ਦੀਆਂ ਟਿਕਟਾਂ ਕੱਟਣੀਆਂ ਠੀਕ ਨਹੀਂ। ਕੇਜਰੀਵਾਲ ਨੇ ਕਿਹਾ ਕਿ ਇਸ ਨੁਕਤੇ 'ਤੇ ਦੋਹਾਂ ਧਿਰਾਂ ਵਿੱਚ ਸਹਿਮਤੀ ਨਹੀਂ ਬਣ ਪਾਈ ਜਿਸ ਕਾਰਨ 'ਆਪ' ਤੇ ਸੰਯੁਕਤ ਸਮਾਜ ਮੋਰਚਾ ਦਾ ਗਠਜੋੜ ਨਹੀਂ ਹੋ ਸਕਿਆ। ਕੇਜਰੀਵਾਲ ਨੇ ਇਹ ਵੀ ਸਵੀਕਾਰ ਕੀਤਾ ਕਿ ਸੰਯੁਕਤ ਸਮਾਜ ਮੋਰਚਾ ਦੇ ਚੋਣਾਂ ਲੜਨ ਨਾਲ ਆਮ ਆਦਮੀ ਪਾਰਟੀ ਦੀਆਂ ਵੋਟਾਂ 'ਤੇ ਜ਼ਰੂਰ ਅਸਰ ਪਵੇਗਾ।

ਇਹ ਵੀ ਪੜ੍ਹੋ :ਟਕਸਾਲੀ ਅਕਾਲੀਆਂ 'ਚ ਭਾਜਪਾ ਦੀ ਸੰਨ੍ਹ, 3 ਵੱਡੇ ਪਰਿਵਾਰਾਂ ਮਗਰੋਂ ਹੁਣ ਇਸ ਪਰਿਵਾਰ 'ਤੇ ਨਜ਼ਰ

ਨੋਟ : ਕੇਜਰੀਵਾਲ ਦੇ ਇਸ ਬਿਆਨ ਸਬੰਧੀ ਕੀ ਹੈ ਤੁਹਾਡੀ ਰਾਏ ?ਕੁਮੈਂਟ ਕਰਕੇ ਦਿਓ ਜਵਾਬ


author

Harnek Seechewal

Content Editor

Related News