ਸੰਗਰੂਰ ’ਚ ਰੋਡ ਸ਼ੋਅ ਦੌਰਾਨ ਬੋਲੇ ਕੇਜਰੀਵਾਲ, ਕਿਹਾ-ਸਰਕਾਰ ਪੰਜਾਬ ’ਚੋਂ ਭ੍ਰਿਸ਼ਟਾਚਾਰ ਦਾ ਕਰ ਰਹੀ ਸਫ਼ਾਇਆ

06/20/2022 9:31:37 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਰੋਡ ਸ਼ੋਅ ਦਾ ਲੋਕਾਂ ਨੇ ਜ਼ਬਰਦਸਤ ਸਮਰਥਨ ਕੀਤਾ। ਰੋਡ ਸ਼ੋਅ ਦੌਰਾਨ ਸੰਗਰੂਰ ਤੋਂ ਲੈ ਕੇ ਬਰਨਾਲਾ ਤੱਕ ਲੋਕਾਂ ’ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਦੋਵਾਂ ਆਗੂਆਂ ਦਾ ਫੁੱਲ ਵਰ੍ਹਾ ਕੇ ਥਾਂ-ਥਾਂ ਸਵਾਗਤ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ’ਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰ ਰਹੀ ਹੈ। ਭ੍ਰਿਸ਼ਟਾਚਾਰ ਦੇ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਭ੍ਰਿਸ਼ਟਾਚਾਰ ਕਰਨ ਵਾਲਾ ਆਪਣਾ ਹੋਵੇ ਜਾਂ ਪਰਾਇਆ, ਕਿਸੇ ਨੂੰ ਵੀ ਨਹੀਂ ਛੱਡਾਂਗੇ।

ਇਹ ਵੀ ਪੜ੍ਹੋ : ਕਰਨਾਲ ’ਚ ਸਕੂਲ-ਕਾਲਜ ਦੀਆਂ ਕੰਧਾਂ ’ਤੇ ਲਿਖੇ ਖਾਲਿਸਤਾਨ ਦੇ ਨਾਅਰੇ, ਪੁਲਸ ’ਚ ਮਚਿਆ ਹੜਕੰਪ

PunjabKesari

ਕੇਜਰੀਵਾਲ ਨੇ ਕਿਹਾ ਕਿ ਸਾਡਾ ਆਪਣਾ ਇਕ ਮੰਤਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ, ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਨੂੰ ਤੁਰੰਤ ਮੰਤਰੀ ਮੰਡਲ ’ਚੋਂ ਬਰਖਾਸਤ ਕੀਤਾ ਅਤੇ ਜੇਲ੍ਹ ਭੇਜ ਦਿੱਤਾ। ਪਿਛਲੀਆਂ ਸਰਕਾਰਾਂ ਦੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਦੀ ਵੀ ਜਾਂਚ ਕਰਵਾ ਰਹੇ ਹਾਂ, ਜਿਹੜਾ ਵੀ ਭ੍ਰਿਸ਼ਟਾਚਾਰ ਦਾ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਜੇਲ੍ਹ ਭੇਜਿਆ ਜਾਵੇਗਾ। ਆਪਣੇ ਚੋਣਾਵੀ ਵਾਅਦਿਆਂ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਵੱਲੋਂ ਦਿੱਤੀਆਂ ਗਾਰੰਟੀਆਂ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। 1 ਜੁਲਾਈ ਤੋਂ ਪੂਰੇ ਪੰਜਾਬ ’ਚ ਬਿਜਲੀ ਮੁਫ਼ਤ ਹੋਣ ਜਾ ਰਹੀ ਹੈ। ਬਾਕੀ ਗਾਰੰਟੀਆਂ ’ਤੇ ਵੀ ਕੰਮ ਚੱਲ ਰਿਹਾ। ਜਲਦ ਹੀ ਸਾਰੀਆਂ ਗਾਰੰਟੀਆਂ ਪੂਰੀਆਂ ਕਰਾਂਗੇ। ਕੇਜਰੀਵਾਲ ਨੇ ਸੰਗਰੂਰ ਦੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਲੋਕ ਸਭਾ ’ਚ ਭਗਵੰਤ ਮਾਨ ਤੋਂ ਬਾਅਦ ਗੁਰਮੇਲ ਸਿੰਘ ਪੰਜਾਬ ਦੀ ਆਵਾਜ਼ ਚੁੱਕਣਗੇ। ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਗਰੂਰ ਦੀ ਧਰਤੀ ਇਨਕਲਾਬੀ ਹੈ।

PunjabKesari

ਇਹ ਵੀ ਪੜ੍ਹੋ : ਸੰਗਰੂਰ ਦੇ ਮਹਾਕਾਲੀ ਦੇਵੀ ਧਾਮ ਦੀ ਕੰਧ ’ਤੇ ਲਿਖੇ ਖਾਲਿਸਤਾਨੀ ਨਾਅਰੇ

ਸੰਗਰੂਰ ਦੇ ਲੋਕ ਬਦਲਾਅ ਕਰਨ ਲਈ ਪੂਰੇ ਦੇਸ਼ ’ਚ ਮਸ਼ਹੂਰ ਹਨ। 2022 ਦੀਆਂ ਚੋਣਾ ਦੌਰਾਨ ਪੰਜਾਬ ’ਚ ਜਿਹੜਾ ਇਨਕਲਾਬ ਆਇਆ ਹੈ, ਉਸ ਦੀ ਸ਼ੁਰੂਆਤ 2014 ’ਚ ਸੰਗਰੂਰ ਦੇ ਲੋਕਾਂ ਨੇ ਹੀ ਕੀਤੀ ਸੀ। ਮਾਨ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਦੀ ਬਦੌਲਤ ਹੀ ਉਹ ਇੱਥੋਂ ਤੱਕ ਪੰਹੁਚੇ ਹਨ। ਸੰਗਰੂਰ ਦੇ ਲੋਕਾਂ ਦਾ ਕਰਜ਼ ਉਹ ਜੀਵਨ ਭਰ ਨਹੀਂ ਉਤਾਰ ਸਕਦੇ। ਮੁੱਖ ਮੰਤਰੀ ਮਾਨ ਨੇ ਸੰਗਰੂਰ ਦੇ ਲੋਕਾਂ ਲਈ ਵੱਡੇ ਐਲਾਨ ਕਰਦਿਆਂ ਕਿਹਾ ਕਿ ਸੰਗਰੂਰ ਵਿੱਚ ਭਾਰਤ ਦਾ ਸਭ ਤੋਂ ਚੰਗਾ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਸੰਗਰੂਰ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਵਾਂਗੇ ਅਤੇ ਪੰਜਾਬ ਵਿਚੋਂ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਾਂਗੇ। 


Manoj

Content Editor

Related News