ਕੇਜਰੀਵਾਲ ਤਾਂ ਜੰਮਿਆ ਵੀ ਨਹੀਂ ਸੀ ਜਦ ਬਾਦਲ ਸਾਬ੍ਹ ਨੇ ਬਿਜਲੀ ਮੁਆਫ਼ ਕੀਤੀ ਸੀ : ਰੋਜ਼ੀ ਬਰਕੰਦੀ
Wednesday, Jun 30, 2021 - 06:09 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਬੀਤੇ ਦਿਨ ਚੰਡੀਗੜ੍ਹ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ’ਚ ਸਰਕਾਰ ਆਉਣ ਤੇ 300 ਯੂਨਿਟ ਮੁਆਫ਼ ਕਰਨ ਦੇ ਕੀਤੇ ਵਾਅਦੇ ਸਬੰਧੀ ਪੱਤਰਕਾਰਾਂ ਦੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ 1997 ’ਚ ਕੇਜਰੀਵਾਲ ਤਾਂ ਜੰਮਿਆ ਹੀ ਨਹੀਂ ਸੀ ਜਦ ਬਾਦਲ ਸਾਹਿਬ ਨੇ ਪੰਜਾਬ ’ਚ 200 ਯੂਨਿਟ ਬਿਜਲੀ ਮੁਆਫ਼ ਕਰ ਦਿੱਤੀ ਸੀ।
ਇਹ ਵੀ ਪੜ੍ਹੋ: ਫਰੀਦਕੋਟ 'ਚ ਵੱਡੀ ਘਟਨਾ : 2 ਬੱਚਿਆਂ ਨੂੰ ਮਾਰਨ ਉਪਰੰਤ ਪਿਓ ਨੇ ਕੀਤੀ ਖ਼ੁਦਕੁਸ਼ੀ
ਉਨ੍ਹਾਂ ਕਿਹਾ ਕਿ ਦਿੱਲੀ ਤੋਂ ਆ ਕੇ ਇਕੱਲੇ ਐਲਾਨ ਕਰਨ ਨਾਲ ਕੁੱਝ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਇਕੱਲੀ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਪਾਰਟੀ ਹੈ ਜਿਸ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬੀ ਅਤੇ ਫੈਸਲੇ ਵੀ ਪੰਜਾਬ ’ਚ ਹੁੰਦੇ ਹਨ। ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਝਬੇਲਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਵਿਰੁੱਧ ਅੱਜ ਧਰਨਾ ਦਿੱਤਾ ਗਿਆ। ਇਸ ਦੌਰਾਨ ਬੁਲਾਰਿਆਂ ਦੋਸ਼ ਲਾਇਆ ਕਿ ਝੋਨੇ ਦੇ ਸੀਜ਼ਨ ’ਚ ਸਰਕਾਰ ਕਿਸਾਨਾਂ ਨੂੰ ਪੂਰੀ ਬਿਜਲੀ ਅਤੇ ਪਾਣੀ ਦੀ ਸਪਲਾਈ ਦੇਣ ਦੇ ਮਾਮਲੇ ’ਚ ਫੇਲ ਰਹੀ ਹੈ।ਇਸ ਦੌਰਾਨ ਰੋਜੀ ਬਰਕੰਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਪਹਿਲੀ ਵਾਰ ਇੰਝ ਹੋਇਆ ਕਿ ਝੋਨੇ ਦੀ ਬਿਜਾਈ ਦੌਰਾਨ ਪਹਿਲੀ ਵਾਰ ਹੋਇਆ ਕਿ ਮਾਇਨਰ ’ਚ ਵੀ ਵਾਰਬੰਦੀ ਆ ਰਹੀ ਹੈ।
ਇਹ ਵੀ ਪੜ੍ਹੋ: ਜਾਣੋ ਵਿਧਾਇਕ ਫਤਿਹਜੰਗ ਬਾਜਵਾ ਦੀ ਨਿੱਜੀ ਜ਼ਿੰਦਗੀ ਦੇ ਰੌਚਕ ਕਿੱਸੇ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ