ਅਰਵਿੰਦ ਕੇਜਰੀਵਾਲ ਪੰਜਾਬ ਦੌਰੇ 'ਤੇ, ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ

Monday, Jun 21, 2021 - 03:35 AM (IST)

ਅਰਵਿੰਦ ਕੇਜਰੀਵਾਲ ਪੰਜਾਬ ਦੌਰੇ 'ਤੇ, ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ

ਅੰਮ੍ਰਿਤਸਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਅੰਮ੍ਰਿਤਸਰ ਦੌਰੇ ਦੇ ਐਲਾਨ ਤੋਂ ਬਾਅਦ ਹੁਣ ਉਨ੍ਹਾਂ ਦੇ ਦੌਰੇ ਦੀ ਸਮਾਂ ਸਾਰਨੀ ਵੀ ਜਾਰੀ ਕੀਤੀ ਗਈ ਹੈ ਉਹ ਸੋਮਵਾਰ 21 ਜੂਨ ਨੂੰ ਅੰਮ੍ਰਿਤਸਰ ਦੇ ਦੌਰੇ 'ਤੇ ਹਨ, ਦੱਸਣ ਯੋਗ ਹੈ ਕਿ ਅਰਵਿੰਦ ਕੇਜਰੀਵਾਲ ਇਸ ਸਾਲ ਦੂਜੀ ਵਾਰ ਪੰਜਾਬ ਆ ਰਹੇ ਹਨ।

ਇਹ ਵੀ ਪੜ੍ਹੋ- 21 ਜੂਨ ਤੋਂ PGI 'ਚ ਸ਼ੁਰੂ ਹੋਵੇਗੀ ਫ਼ਿਜੀਕਲ OPD

ਉਨ੍ਹਾਂ ਦਾ ਹਵਾਈ ਜਹਾਜ਼ ਸੋਮਵਾਰ ਦੁਪਹਿਰ ਦੇ 12 ਵਜੇ ਏਅਰਪੋਰਟ ਪੁੱਜੇਗਾ। ਜਿਸ ਤੋਂ ਬਾਅਦ ਉਹ ਸਰਕਿਟ ਹਾਊਸ ਜਾਣਗੇ। ਉਨ੍ਹਾਂ ਵਲੋਂ ਦੁਪਹਿਰ 1.30 ਵਜੇ ਏਂਨਸਟਿਲਿਆ ਹੋਟਲ 'ਚ ਪ੍ਰੈੱਸ ਕਾਨਫਰੰਸ ਵੀ ਰੱਖੀ ਗਈ ਹੈ।

ਇਹ ਵੀ ਪੜ੍ਹੋ- ਚੈੱਸ ਐਸੋਸੀਏਸ਼ਨ 'ਚ ਹਲਚਲ, ਰਿਟਰਨਿੰਗ ਅਧਿਕਾਰੀ ਨੇ ਚੋਣਾਂ ਤੋਂ ਖੁਦ ਨੂੰ ਕੀਤਾ ਅਲੱਗ

ਜਿਸ ਤੋਂ ਬਾਅਦ 2.30 ਵਜੇ ਉਹ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਹ 3 ਵਜੇ ਸ਼੍ਰੀ ਦੁਰਗੀਆਣਾ ਮੰਦਿਰ 'ਚ ਵੀ ਆਪਣੀ ਹਾਜ਼ਰੀ ਲਵਾਉਣਗੇ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Bharat Thapa

Content Editor

Related News