ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ-ਬਖ਼ਸ਼ੇ ਨਹੀਂ ਜਾਣਗੇ ਨਸ਼ਾ ਤਸਕਰ

Wednesday, Jun 25, 2025 - 02:22 PM (IST)

ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ-ਬਖ਼ਸ਼ੇ ਨਹੀਂ ਜਾਣਗੇ ਨਸ਼ਾ ਤਸਕਰ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਵਿਜੀਲੈਂਸ ਵੱਲੋਂ ਵੱਡੀ ਰੇਡ ਕੀਤੀ ਗਈ, ਜਿਸ ਤੋਂ ਬਾਅਦ ਵਿਜੀਲੈਂਸ ਵੱਲੋਂ ਮਜੀਠੀਆ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿਚ ਨਸ਼ੇ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਵੱਲ ਧੱਕਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। 

ਇਹ ਵੀ ਪੜ੍ਹੋ : Weather Warning: ਅਗਲੇ 6 ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ, IMD ਵਲੋਂ ਰੈੱਡ ਅਲਰਟ

ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀਆਂ ਦੀ ਗੱਡੀ ਵਿੱਚ ਨਸ਼ੇ ਦੀ ਤਸਕਰੀ ਹੁੰਦੀ ਸੀ। ਹੁਣ ਉਕਤ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਚਾਹੇ ਉਹ ਕਿਸੇ ਵੀ ਪਾਰਟੀ ਦਾ ਹੋਵੇ ਜਾਂ ਕੋਈ ਵੀ ਵੱਡਾ ਨੇਤਾ ਹੋਵੇ। ਨਸ਼ੇ ਨੂੰ ਲੈ ਕੇ ਸਾਰਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਸਾਬਕਾ ਮੰਤਰੀ ਅੰਤਰਰਾਸ਼ਟਰੀ ਤਸਕਰਾਂ ਨੂੰ ਆਪਣੇ ਘਰਾਂ ਵਿੱਚ ਰੱਖਦੇ ਸਨ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਨਸ਼ੇ ਦੀ ਤਸਕਰੀ ਕਰਨ ਵਾਲਾ ਦੋਸ਼ੀ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਹੀ ਨਹੀਂ ਸਗੋਂ ਦਿੱਲੀ, ਹਰਿਆਣਾ ਕਈ ਥਾਵਾਂ 'ਤੇ ਨਸ਼ੇ ਦੀ ਤਸਕਰੀ ਹੋ ਰਹੀ ਹੈ।

ਇਹ ਵੀ ਪੜ੍ਹੋ : 'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਮਜੀਠੀਆ ਦੇ ਘਰ ਅਤੇ ਹੋਰਾਂ ਥਾਵਾਂ 'ਤੇ ਵਿਜੀਲੈਂਸ ਵੱਲੋਂ ਵੱਡੀ ਰੇਡ ਕਰਨ ਕੀਤੀ ਗਈ। ਇਸ ਤੋਂ ਬਾਅਦ ਮਜੀਠੀਆ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਵਿਜੀਲੈੱਸ ਦੀ ਟੀਮ ਮੋਹਾਲੀ ਲੈ ਕੇ ਜਾ ਰਹੀ ਹੈ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਨੂੰ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਇਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਮਿਲੇ ਹਨ। 

ਇਹ ਵੀ ਪੜ੍ਹੋ : ਹੁਣ 10 ਜੁਲਾਈ ਤੱਕ ਸਕੂਲ ਰਹਿਣਗੇ ਬੰਦ, ਹੁਕਮ ਹੋਏ ਜਾਰੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News