CM ਬਦਲੇ ਜਾਣ ਦੀਆਂ ਚਰਚਾਵਾਂ 'ਤੇ ਬੋਲੇ ਕੇਜਰੀਵਾਲ, ਭਗਵੰਤ ਮਾਨ ਹੀ ਬਣੇ ਰਹਿਣਗੇ ਮੁੱਖ ਮੰਤਰੀ

Sunday, Mar 16, 2025 - 02:31 PM (IST)

CM ਬਦਲੇ ਜਾਣ ਦੀਆਂ ਚਰਚਾਵਾਂ 'ਤੇ ਬੋਲੇ ਕੇਜਰੀਵਾਲ, ਭਗਵੰਤ ਮਾਨ ਹੀ ਬਣੇ ਰਹਿਣਗੇ ਮੁੱਖ ਮੰਤਰੀ

ਅੰਮ੍ਰਿਤਸਰ- ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਅੱਜ 16 ਮਾਰਚ ਨੂੰ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ ਮੁੱਖ ਮੰਤਰੀ ਬਦਲੇ ਜਾਣ ਦੀਆਂ ਚਰਚਾਵਾਂ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ 5 ਸਾਲ ਪੂਰੇ ਕਰਨਗੇ ਅਤੇ 2027 'ਚ ਹੋਣ ਵਾਲੀਆਂ ਚੋਣਾਂ 'ਚ ਵੀ ਭਗਵੰਤ ਮਾਨ ਹੀ  ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਕੇਜਰੀਵਾਲ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਗਰੀਬਾਂ ਦੀ ਸੇਵਾ ਕਰਨੀ ਪਵੇਗੀ। ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਪਵੇਗਾ। ਇਸ ਲਈ ਅਸੀਂ ਗੁਰੂਆਂ ਦਾ ਅਸ਼ੀਰਵਾਦ ਲੈਣ ਆਏ ਹਾਂ।

ਇਹ ਵੀ ਪੜ੍ਹੋ- 'ਆਪ' ਦੀ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ CM ਮਾਨ ਤੇ ਕੇਜਰੀਵਾਲ ਨੇ ਟੇਕਿਆ ਮੱਥਾ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਚੱਲ ਰਹੀ ਹੈ। ਅਸੀਂ 52 ਹਜ਼ਾਰ ਨੌਕਰੀਆਂ ਦਿੱਤੀਆਂ। ਅਰਵਿੰਦ ਕੇਜਰੀਵਾਲ ਗੁਰੂਆਂ ਤੋਂ ਆਪਣੀਆਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰਦੇ ਰਹਿਣ ਲਈ ਆਸ਼ੀਰਵਾਦ ਲੈਣ ਆਏ ਹਨ।

ਇਹ ਵੀ ਪੜ੍ਹੋ- ਹੋਲੇ ਮਹੱਲੇ ਮੌਕੇ ਗੱਜੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਕੌਮ ਦੇ ਨਾਂ ਦਿੱਤਾ ਵੱਡਾ ਸੰਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News