ਨਸ਼ਿਆਂ ਦੇ ਮੁੱਦੇ ''ਤੇ ਆਪਣਾ ਸਟੈਂਡ ਸਪੱਸ਼ਟ ਕਰਨ ਕੇਜਰੀਵਾਲ : ਬਿੱਟੂ
Thursday, Nov 23, 2017 - 03:03 AM (IST)
ਕਪੂਰਥਲਾ, (ਗੁਰਵਿੰਦਰ ਕੌਰ)- ਏਕਤਾ ਪਾਰਟੀ ਦੀ ਮੀਟਿੰਗ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੂਬੇ ਦੇ ਮੌਜੂਦਾ ਹਾਲਾਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਗੁਰਮੀਤ ਲਾਲ ਬਿੱਟੂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਮੁਖੀ ਅਰਵਿੰਦ ਕੇਜਰੀਵਾਲ ਨੂੰ ਨਸ਼ਿਆਂ ਦੇ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਪੰਜਾਬ 'ਚੋਂ ਨਸ਼ਾ ਖਤਮ ਕਰਨ ਦੇ ਵੱਡੇ-ਵੱਡੇ ਵਾਅਵੇ ਕਰਦੇ ਹੋਏ ਕਿਹਾ ਕਿ ਸੀ ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਪਰ ਚੋਣਾਂ ਤੋਂ ਬਾਅਦ ਸੱਤਾ 'ਚ ਨਾ ਆਉਣ ਕਰ ਕੇ ਉਹ ਇਨ੍ਹਾਂ ਵਾਅਦਿਆਂ ਨੂੰ ਭੁੱਲ ਗਏ ਹਨ ਤਾਂ ਹੀ ਉਨ੍ਹਾਂ ਦੀ ਪਾਰਟੀ ਦੇ ਵਿਰੋਧੀ ਦਲ ਦੇ ਮੁਖੀ ਸੁਖਪਾਲ ਸਿੰਘ ਖਹਿਰਾ 'ਤੇ ਲੱਗੇ ਦੋਸ਼ਾਂ ਸਬੰਧੀ ਉਨ੍ਹਾਂ ਕੋਈ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਕੇਜਰੀਵਾਲ ਵੱਲੋਂ ਸੁਖਪਾਲ ਖਹਿਰਾ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਨ੍ਹਾਂ ਦੀ ਪਾਰਟੀ ਉਪਰੋਕਤ ਦੋਵੇਂ ਨੇਤਾਵਾਂ ਦੇ ਪੁਤਲੇ ਫੂਕਣ ਲਈ ਮਜਬੂਰ ਹੋਵੇਗੀ।
ਇਸ ਮੌਕੇ ਮਹਿੰਦਰ ਸਿੰਘ, ਦੀਪਕ ਕੁਮਾਰ, ਬਿੱਟੂ ਸ਼ਿਵ ਕਾਲੋਨੀ, ਪਵਨ ਕੁਮਾਰ, ਦੀਪੂ, ਕੁਲਦੀਪ, ਸਾਗਰ ਮਨੀ, ਦਿਲਬਾਗ, ਕੰਨੂੰ, ਭੁਪਿੰਦਰ ਸਿੰਘ, ਸੋਨੀ ਆਦਿ ਹਾਜ਼ਰ ਸਨ।
