ਕੇਜਰੀਵਾਲ ਭਗਵੰਤ ਮਾਨ ਨੂੰ ‘ਰਬੜ ਸਟੈਂਪ ਮੁੱਖ ਮੰਤਰੀ’ ਬਣਾਉਣ ਦੀ ਕਰ ਰਿਹੈ ਕੋਸ਼ਿਸ਼ : ਤਰੁਣ ਚੁੱਘ

04/12/2022 7:27:30 PM

ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਬਹੁਤ ਹੀ ਸੰਵੇਦਨਸ਼ੀਲ ਤੇ ਸਰਹੱਦੀ ਸੂਬੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਰਬੜ  ਸਟੈਂਪ ਮੁੱਖ ਮੰਤਰੀ’ ਬਣਾਉਣ ਦੀ ਗ਼ਲਤੀ ਨਾ ਕਰੇ। ਅਰਵਿੰਦ ਕੇਜਰੀਵਾਲ ਨੇ ਆਪਣੀਆਂ ਬਹੁਤ ਜ਼ਿਆਦਾ ਸਿਆਸੀ ਇੱਛਾਵਾਂ ਦੀ ਪੂਰਤੀ ਲਈ ਪੰਜਾਬ ਦੇ ਮੁੱਖ ਮੰਤਰੀ ਦੇ ਹੱਥ ਬੰਨ੍ਹਣੇ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਕੇਜਰੀਵਾਲ ਨਾਲ ਮੀਟਿੰਗ ਮਗਰੋਂ CM ਮਾਨ ਦਾ ਟਵੀਟ, ਕਿਹਾ-ਪੰਜਾਬ ਦੇ ਲੋਕਾਂ ਨੂੰ ਜਲਦ ਦੇਵਾਂਗਾ ਚੰਗੀ ਖ਼ਬਰ

ਤਰੁਣ ਚੁੱਘ ਨੇ ਉਨ੍ਹਾਂ ਖ਼ਬਰਾਂ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਗ਼ੈਰ-ਮੌਜੂਦਗੀ ’ਚ ਦਿੱਲੀ ’ਚ ਉਨ੍ਹਾਂ ਨਾਲ ਮੀਟਿੰਗ ਕੀਤੀ ਤੇ ਪੰਜਾਬ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ। ਇਹ ਦਿੱਲੀ ਦੇ ਮੁੱਖ ਮੰਤਰੀ ਦੀ ਘੋਰ ਗ਼ੈਰ-ਸੰਵਿਧਾਨਿਕ, ਗ਼ੈਰ-ਜਮਹੂਰੀ ਅਤੇ ਗੈਰ-ਜ਼ਿੰਮੇਵਾਰਾਨਾ ਕਾਰਵਾਈ ਹੈ, ਜਿਸ ਨੇ ਇਸ ਗੱਲ ਦਾ ਪਰਦਾਫਾਸ਼ ਕਰ ਦਿੱਤਾ ਹੈ ਕਿ ਕੇਜਰੀਵਾਲ ਦਿੱਲੀ ’ਚ ਬੈਠ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਰਿਮੋਟ ਨਾਲ ਚਲਾ ਰਹੇ ਹਨ। ਅਰਵਿੰਦ ਕੇਜਰੀਵਾਲ ਪੰਜਾਬ ਦੇ ‘ਸੁਪਰ ਸੀ. ਐੱਮ.’ ਬਣਨ ਦੀ ਇੱਛਾ ਪਾਲ਼ੀ ਬੈਠੇ ਹਨ। ਉਹ ਭਗਵੰਤ ਮਾਨ ਨੂੰ ਇਕ ‘ਰਬੜ ਸਟੈਂਪ ਮੁੱਖ ਮੰਤਰੀ’ ਵਜੋਂ ਵਰਤਣ ਦੀ ਕਵਾਇਦ ’ਚ ਜੁੱਟ ਗਏ ਹਨ।

ਇਹ ਵੀ ਪੜ੍ਹੋ : ਪੁੱਤ ਨੂੰ ਵਿਆਹੁਣ ਦੇ ਚਾਅ ਰਹਿ ਗਏ ਅਧੂਰੇ, ਅਬੋਹਰ ਵਿਖੇ ਹਾਦਸੇ ’ਚ ਇਕਲੌਤੇ ਪੁੱਤਰ ਦੀ ਮੌਤ

ਚੁੱਘ ਨੇ ਕਿਹਾ ਕਿ ਇਹ ਨਾ ਸਿਰਫ਼ ਸੂਬਾ ਸਰਕਾਰ ਦੇ ਅਧਿਕਾਰੀਆਂ ਦਾ ਅਪਮਾਨ ਹੈ, ਸਗੋਂ ਪੰਜਾਬ ਲਈ ਸ਼ਰਮਨਾਕ ਪਲ ਵੀ ਹੈ, ਜਦੋਂ ਹੁਣ ਪੰਜਾਬ ਨੂੰ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਸੰਚਾਲਿਤ ਕੀਤਾ ਜਾਵੇਗਾ, ਇਹ ਪੰਜਾਬੀਆਂ ਨਾਲ ਵਿਸ਼ਵਾਸਘਾਤ ਹੈ। ਪਹਿਲਾਂ ਹੀ ਅਜਿਹੀਆਂ ਖਬਰਾਂ ਆ ਰਹੀਆਂ ਸਨ ਕਿ ਕੇਜਰੀਵਾਲ ਅਤੇ ਉਸ ਦੇ ਸਾਥੀ ਪੰਜਾਬ ਦੇ ਮੁੱਖ ਮੰਤਰੀ ਨੂੰ ਸ਼ਰਤਾਂ ’ਤੇ ਹੁਕਮ ਦੇ ਰਹੇ ਹਨ ਅਤੇ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਬਾਰੇ ਫ਼ੈਸਲਾ ਕਰ ਰਹੇ ਹਨ। ਹੁਣ ਕਥਿਤ ਤੌਰ ’ਤੇ ਸੂਬੇ ਦੇ ਮੁੱਖ ਸਕੱਤਰ ਤੇ ਹੋਰ ਅਧਿਕਾਰੀਆਂ ਦੀ ਦਿੱਲੀ ਵਿਚ ਮੀਟਿੰਗ ਬੁਲਾਈ ਗਈ। ਦਿੱਲੀ ’ਚ ਭਗਵੰਤ ਮਾਨ ਦੀ ਜਾਣਕਾਰੀ ਤੋਂ ਬਿਨਾਂ ਉਨ੍ਹਾਂ ਦੇ ਨਾਲ ਪੰਜਾਬ ਦੇ ਏਜੰਡੇ ’ਤੇ ਚਰਚਾ ਕਰਨਾ ਪੂਰੇ ਪੰਜਾਬ ਤੇ ਪੰਜਾਬੀਆਂ ਲਈ ਸ਼ਰਮ ਵਾਲੀ ਗੱਲ ਹੈ।  


Manoj

Content Editor

Related News