ਪਤਨੀ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ ਕੇਜਰੀਵਾਲ : ਆਰ. ਪੀ. ਸਿੰਘ
Tuesday, Feb 15, 2022 - 07:40 PM (IST)
ਚੰਡੀਗੜ੍ਹ (ਜ. ਬ.)-ਆਮ ਆਦਮੀ ਪਾਰਟੀ ਨੇ ਭਾਵੇਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ ਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ’ਤੇ ਨਜ਼ਰਾਂ ਟਿਕਾਈ ਬੈਠੇ ਹਨ ਜਾਂ ਤਾਂ ਉਹ ਖੁਦ ਜਾਂ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਮੁੱਖ ਮੰਤਰੀ ਬਣਨ ਦੀ ਇੱਛਾ ਰੱਖਦੇ ਹਨ। ਇਹ ਗੱਲ ਭਾਜਪਾ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਕਹੀ।ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਿਆਸੀ ਧੋਖੇ ਦੀ ਨਵੀਂ ਪ੍ਰੰਪਰਾ ਸ਼ੁਰੂ ਕੀਤੀ ਹੈ। ਉਨ੍ਹਾਂ ’ਤੇ ਕਿਸੇ ਵੀ ਹਾਲਤ ’ਚ ਭਰੋਸਾ ਨਹੀਂ ਕੀਤਾ ਜਾ ਸਕਦਾ। ਉਹ ਅੱਜ ਇੱਥੇ ਭਾਜਪਾ ਦੇ ਸੂਬਾ ਚੋਣ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਪਣੇ ਬੱਚਿਆਂ ਦੇ ਦੀ ਸਹੁੰ ਖਾ ਕੇ ਕਿਹਾ ਸੀ ਕਿ ਦਿੱਲੀ ਚੋਣਾਂ ਤੋਂ ਬਾਅਦ ਉਹ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰਨਗੇ ਪਰ ਬੱਚਿਆਂ ਦੀ ਸਹੁੰ ਖਾਣ ਦੇ ਬਾਵਜੂਦ ਕਾਂਗਰਸ ਨਾਲ ਸਮਝੌਤਾ ਕਰ ਲਿਆ ਹੈ।
ਇਹ ਵੀ ਪੜ੍ਹੋ : ਭਾਰਤ ਕਵਾਡ ਨੂੰ ਅਗੇ ਵਧਾਉਣ ਵਾਲੀ ਤਾਕਤ ਹੈ : ਵ੍ਹਾਈਟ ਹਾਊਸ
ਆਰ. ਪੀ. ਸਿੰਘ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ, ਸਮਾਜਵਾਦੀ ਪਾਰਟੀ ਵਰਗੀਆਂ ਪਰਿਵਾਰਵਾਦ ਵਾਲੀਆਂ ਪਾਰਟੀਆਂ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵੀ ਪਰਿਵਾਰਵਾਦ ਵੱਲ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਤੱਕ ਕਦੇ ਵੀ ਕਿਸੇ ਚੋਣ ਵਿਚ ਪ੍ਰਚਾਰ ਨਹੀਂ ਕੀਤਾ, ਪਰ ਪੰਜਾਬ ਵਿਚ ਉਨ੍ਹਾਂ ਨੇ ਭਗਵੰਤ ਮਾਨ ਲਈ ਚੋਣ ਪ੍ਰਚਾਰ ਕੀਤਾ। ਇੰਨਾ ਹੀ ਨਹੀਂ, ਜਿਸ ਤਰ੍ਹਾਂ ਉਸ ਨੇ ਆਪਣੀ ਭਗਵੰਤ ਮਾਨ ਨਾਲ ਦਿਉਰ- ਭਰਜਾਈ ਵਜੋਂ ਪੇਸ਼ ਕੀਤਾ ਹੈ, ਅਜਿਹਾ ਨਾ ਤਾਂ ਉਸ ਨੇ ਪਹਿਲਾਂ ਕਦੇ ਕੀਤਾ ਹੈ ਅਤੇ ਨਾ ਹੀ ਕਿਸੇ ਚੋਣ ਵਿਚ ਇਸ ਤਰ੍ਹਾਂ ਰਿਸ਼ਤੇਦਾਰੀ ਦੀ ਨੀਂਹ ਰੱਖ ਕੇ ਕਿਸੇ ਸੂਬੇ ਵਿਚ ਪ੍ਰਚਾਰ ਕੀਤਾ ਹੈ।
ਇਹ ਵੀ ਪੜ੍ਹੋ : ਅਮਰੀਕਾ 'ਚ ਮਹਿੰਗਾਈ ਦੀ ਮਾਰ, 40 ਸਾਲ ਦੇ ਨਵੇਂ ਉੱਚ ਪੱਧਰ 'ਤੇ ਪਹੁੰਚਣ ਦਾ ਅਨੁਮਾਨ
ਦਿੱਲੀ ਵਿਚ ਸ਼ਰਾਬ ਦੇ ਠੇਕੇ ਖੋਲ੍ਹਣ ’ਤੇ ਵਿਅੰਗ ਕਰਦਿਆਂ ਆਰ. ਪੀ. ਸਿੰਘ ਨੇ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਵਧਾਉਣਾ ਦਾ ਫੈਸਲਾ ਵੀ ਭਗਵੰਤ ਮਾਨ ਦੇ ਪ੍ਰਭਾਵ ਹੇਠ ਲਿਆ ਗਿਆ ਜਾਪਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਭਰੋਸੇ ਦੇ ਲਾਇਕ ਨਹੀਂ ਹਨ ਅਤੇ ਇਹ ਵੀ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾ ਹੀ ਦੇਣਗੇ।
ਇਹ ਵੀ ਪੜ੍ਹੋ : ਮਣੀਪੁਰ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ 'ਚ ਹੋਇਆ ਬਦਲਾਅ, ਹੁਣ 28 ਫਰਵਰੀ ਤੇ 5 ਮਾਰਚ ਨੂੰ ਪੈਣਗੀਆਂ ਵੋਟਾਂ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।