ਪੰਜਾਬ ਦੇ 'ਆਪ' ਵਿਧਾਇਕਾਂ ਨਾਲ ਅੱਜ ਮੀਟਿੰਗ ਕਰਨਗੇ ਕੇਜਰੀਵਾਲ, BJP 'ਤੇ ਸਿਆਸੀ ਹਮਲੇ ਦੀ ਤਿਆਰੀ

Sunday, Sep 18, 2022 - 09:11 AM (IST)

ਜਲੰਧਰ (ਧਵਨ) : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ‘ਆਪ’ ਵਿਧਾਇਕਾਂ ਨੂੰ 25-25 ਕਰੋੜ ਰੁਪਏ ’ਚ ਖ਼ਰੀਦਣ ਦੀ ਪੇਸ਼ਕਸ਼ ਦਾ ਮਾਮਲਾ ਕਾਫ਼ੀ ਭਖਿਆ ਹੋਇਆ ਹੈ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 8 ਸਤੰਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ ’ਚ ਬਣੇ ਹਾਲ ’ਚ ਪੰਜਾਬ ਦੇ 'ਆਪ' ਵਿਧਾਇਕਾਂ ਦੀ ਬੈਠਕ ਬੁਲਾਈ ਹੈ। ਅਰਵਿੰਦ ਕੇਜਰੀਵਾਲ ਨੇ ਪਿਛਲੇ ਦਿਨੀਂ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਤਲਬ ਕਰ ਲਿਆ ਸੀ। ਪੰਜਾਬ ਦੀ ਸਿਆਸਤ ’ਚ ‘ਆਪ’ ਵਿਧਾਇਕਾਂ ਨੂੰ ਭਾਜਪਾ ਵੱਲੋਂ ਖ਼ਰੀਦਣ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ ਅਤੇ ਇਸ ਮਾਮਲੇ ਨੂੰ ਲੈ ਕੇ ‘ਆਪ’ ਵਿਧਾਇਕਾਂ ਨੇ ਡੀ. ਜੀ. ਪੀ. ਨੂੰ ਸ਼ਿਕਾਇਤ ਵੀ ਦਿੱਤੀ ਸੀ, ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ : ਮੋਹਾਲੀ ਦੇ ਮੇਅਰ ਅਮਰਜੀਤ ਜੀਤੀ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੇ ਖ਼ਿਲਾਫ਼ ਲਗਾਏ ਗਏ ਦੋਸ਼ਾਂ ਤੋਂ ਬਾਅਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਦਿੱਲੀ ’ਚ ਮੀਟਿੰਗ ਕਰਨ ਲਈ ਬੁਲਾ ਲਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਰਮਨੀ ਦੇ ਦੌਰੇ ’ਤੇ ਸੀ, ਇਸ ਲਈ ਮੀਟਿੰਗ ਦੀ ਤਾਰੀਖ਼ 18 ਰੱਖੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ’ਚ ਹੋਣ ਜਾ ਰਹੀ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰੱਕਤ ਕਰਨਗੇ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦਾ ਮੰਨਣਾ ਹੈ ਕਿ ਕੇਜਰੀਵਾਲ 'ਆਪਰੇਸ਼ਨ ਲੋਟਸ' ਨੂੰ ਹੁਣ ਰਾਸ਼ਟਰੀ ਪੱਧਰ ’ਤੇ ਚੁੱਕਣ ਜਾ ਰਹੇ ਹਨ। 'ਆਪਰੇਸ਼ਨ ਲੋਟਸ' ਦੀ ਆੜ ’ਚ ਉਹ ਭਾਜਪਾ ਦੇ 'ਤੇ ਸਿਆਸੀ ਹਮਲਾ ਕਰਨਗੇ। ਇਸ ਮਾਮਲੇ ਨੂੰ ਕੇਜਰੀਵਾਲ ਅਤੇ ਭਗਵੰਤ ਮਾਨ 2024 ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਖਿੱਚਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਨਅਤਕਾਰਾਂ ਲਈ ਬੁਰੀ ਖ਼ਬਰ, ਨਵੀਂ ਇੰਡਸਟਰੀ ਲਈ ਬਿਜਲੀ ਕੁਨੈਕਸ਼ਨਾਂ ਬਾਰੇ ਸਰਕਾਰ ਨੇ ਲਿਆ ਇਹ ਫ਼ੈਸਲਾ

ਇਸ ਮੁੱਦੇ ਨੂੰ ਲੈ ਕੇ ਉਹ ਲੋਕਾਂ ਦੇ ਸਾਹਮਣੇ ਇਹ ਦਲੀਲ ਵੀ ਰੱਖਣਗੇ ਕਿ ਕਾਂਗਰਸ ਦੇ ਵਿਧਾਇਕ ਟੁੱਟ ਰਹੇ ਹਨ ਪਰ ਆਮ ਆਦਮੀ ਪਾਰਟੀ ਦੇ ਵਿਧਾਇਕ ਪੂਰੀ ਤਰ੍ਹਾਂ ਇਕਜੁੱਟ ਹਨ। ਕੇਜਰੀਵਾਲ ਵੱਲੋਂ ਕੀਤੀ ਜਾਣ ਵਾਲੀ ਮੀਟਿੰਗ ਨੂੰ ਦੇਖਦੇ ਹੋਏ ਪੰਜਾਬ ਦੇ ਜ਼ਿਆਦਾਤਰ ਮੰਤਰੀ ਅਤੇ ਵਿਧਾਇਕਾਂ ਨੇ ਦਿੱਲੀ ਵੱਲ ਰੁਖ਼ ਕਰ ਲਿਆ ਹੈ। ਜਿੱਥੇ ਇਕ ਪਾਸੇ ਕਈ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ, ਉੱਥੇ ਹੀ ਦੂਜੇ ਪਾਸੇ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਪੂਰੀ ਤਰ੍ਹਾਂ ਇਕਜੁੱਟ ਰੱਖਣ ਦੇ ਮਕਸਦ ਨਾਲ ਉਨ੍ਹਾਂ ਨੂੰ ਗੁਰੂ ਮੰਤਰ ਵੀ ਦੇਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੌਸਮੀ ਬੀਮਾਰੀਆਂ ਦਾ ਕਹਿਰ, 72 ਮਰੀਜ਼ਾਂ 'ਚ ਸਵਾਈਨ ਫਲੂ ਦੀ ਪੁਸ਼ਟੀ
‘ਆਪ’ ਵਿਧਾਇਕਾਂ ਨੂੰ ਮੀਟਿੰਗ ’ਚ ਸ਼ਾਮਲ ਹੋਣ ਲਈ ਜਾਰੀ ਕੀਤਾ ‘ਆਈ ਕਾਰਡ’
ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ’ਚ ਸਵੇਰੇ 9 ਵਜੇ ਬੁਲਾਈ ਗਈ ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਮੀਟਿੰਗ ਨੂੰ ਦੇਖਦੇ ਹੋਏ  ਸਾਰੇ ਵਿਧਾਇਕਾਂ ਨੂੰ ‘ਆਈ ਕਾਰਡ’ ਜਾਰੀ ਕਰ ਦਿੱਤੇ ਗਏ ਹਨ। ਸਾਰੇ ਵਿਧਾਇਕ ਸਵੇਰੇ ਇੰਦਰਾ ਗਾਂਧੀ ਸਟੇਡੀਅਮ ’ਚ ਪਹੁੰਚਣਗੇ ਅਤੇ ਸਟੇਡੀਅਮ ਦੇ ਅੰਦਰ ਬਣੇ ਇਕ ਵੱਡੇ ਹਾਲ ਨੂੰ ਮੀਟਿੰਗ ਲਈ ਚੁਣਿਆ ਗਿਆ ਹੈ। ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਦੱਸਿਆ ਕਿ ਮੀਟਿੰਗ ’ਚ ਕੇਜਰੀਵਾਲ ਨਾਲ ਦਿੱਲੀ ਦੇ ਕਈ ਸੀਨੀਅਰ ਮੰਤਰੀ ਅਤੇ ਨੇਤਾ ਵੀ ਸ਼ਾਮਲ ਹੋ ਸਕਦੇ ਹਨ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੀਟਿੰਗ ’ਚ ਸ਼ਾਮਲ ਹੋ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News