ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਕੇਕੜਾ 14 ਤੱਕ ਪੁਲਸ ਰਿਮਾਂਡ ’ਤੇ

06/11/2022 10:14:40 PM

ਮਾਨਸਾ (ਮਿੱਤਲ) : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਪੁਲਸ ਵਲੋਂ ਅੱਜ 9 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਪਿੰਡ ਕਾਲਾਂਵਾਲੀ ਦੇ ਸੰਦੀਪ ਕੁਮਾਰ ਉਰਫ ਕੇਕੜਾ ਦਾ ਅਦਾਲਤ ਨੇ 14 ਜੂਨ ਤੱਕ ਚਾਰ ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ। ਇਸ ਤੋਂ ਇਲਾਵਾ ਫਰੀਦਕੋਟ ਜੇਲ੍ਹ ਵਿਚੋਂ ਮਾਨਸਾ ਪੁਲਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਗਏ ਮੋਨੂੰ ਡਾਗਰਾ, ਪਵਨ ਅਤੇ ਨਸੀਬ ਦਾ 15 ਜੂਨ ਤੱਕ ਪੁਲਸ ਰਿਮਾਂਡ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ, ਸੁੱਖਾ ਕਾਹਲੋਂ, ਰੌਮੀ ਹਾਂਗਕਾਂਗ, ਗੌਂਡਰ ਵਰਗਿਆਂ ਲਈ ਟ੍ਰੇਨਿੰਗ ਕੇਂਦਰ ਬਣੀ ਰਹੀ ਨਾਭਾ ਦੀ ਸਕਿਓਰਿਟੀ ਜੇਲ

ਥਾਣਾ ਸਿਟੀ-1 ਮਾਨਸਾ ਦੇ ਮੁੱਖੀ ਅੰਗਰੇਜ ਸਿੰਘ ਨੇ ਦੱਸਿਆ ਕਿ ਮਾਨਸਾ ਪੁਲਸ ਵੱਲੋਂ ਅਦਾਲਤ ਵਿਚ ਪੇਸ਼ ਕਰਕੇ ਮਨਪ੍ਰੀਤ ਮੰਨਾ, ਮਨਪ੍ਰੀਤ ਭਾਊ, ਸਰਾਜ ਮਿੰਟੂ, ਪੱਬੀ ਅਤੇ ਚਰਨਜੀਤ ਚੇਤਨ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਮਾਨਸਾ ਪੁਲਸ ਰਿਮਾਂਡ ’ਤੇ ਲਏ ਗਏ ਮੁਲਜ਼ਮ ਕੇਕੜਾ ਅਤੇ ਮੋਨੂੰ ਡਾਗਰਾ, ਪਵਨ ਅਤੇ ਨਸੀਬ ਤੋਂ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਇਕ ਹੋਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 

Gurminder Singh

This news is Content Editor Gurminder Singh