ਕੇਰਲ ਦੇ ਕੁਨੂਰ ’ਚ RSS ਦਫ਼ਤਰ ’ਤੇ ਹੋਇਆ ਹਮਲਾ ਨਿੰਦਣਯੋਗ : ਤਰੁਣ ਚੁੱਘ

07/13/2022 11:47:56 AM

ਅੰਮ੍ਰਿਤਸਰ (ਕਮਲ) - ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੇਰਲ ਦੇ ਕੂਨੂਰ ਵਿੱਚ ਸੰਘ ਦੇ ਦਫ਼ਤਰ ’ਤੇ ਹੋਏ ਹਮਲੇ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਇਹ ਕਾਇਰਤਾਪੂਰਨ ਕਾਰਾ ਕਰਨ ਵਾਲੀਆਂ ਤਾਕਤਾਂ ਲੋਕਤੰਤਰ ਵਿਰੋਧੀ ਮਾਨਸਿਕਤਾ ਨਾਲ ਭਰੀਆਂ ਹੋਈਆਂ ਹਨ। ਕੇਰਲ ਸਰਕਾਰ ਦੀ ਨਿੰਦਾ ਕਰਦੇ ਹੋਏ ਚੁੱਘ ਨੇ ਕਿਹਾ ਕਿ ਕਾਂਗਰਸ ਅਤੇ ਖੱਬੇ ਪੱਖੀ ਮਿਲ ਕੇ ਰਾਜ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਖ਼ਿਲਾਫ਼ ਬਦਲਾਖੋਰੀ ਅਤੇ ਹਿੰਸਾ ਦੀ ਰਾਜਨੀਤੀ ਕਰ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼

ਕੇਰਲ ਦੀ ਖੱਬੇ ਪੱਖੀ ਸਰਕਾਰ ’ਤੇ ਚੁਟਕੀ ਲੈਂਦਿਆਂ ਚੁੱਘ ਨੇ ਕਿਹਾ ਕਿ ਸੰਘ ਦੀ ਵਿਚਾਰਧਾਰਾ ਵਾਲੇ ਲੋਕਾਂ ਨੂੰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ। ਇਹ ਦੇਸ਼ ਦੇ ਲੋਕਤੰਤਰ ਦਾ ਕਤਲ ਹੈ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਨੰਗਾ ਕਰਦਾ ਹੈ। ਚੁੱਘ ਨੇ ਕਿਹਾ ਕਿ ਰਾਜ ਵਿੱਚ ਸੰਘ ਦੀ ਵਿਚਾਰਧਾਰਾ ਦੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜੇਕਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਂਦੀ ਤਾਂ ਅੱਜ ਕੇਰਲਾ ਵਿੱਚ ਇਹ ਹਾਲਾਤ ਨਾ ਹੁੰਦੇ। ਚੁੱਘ ਨੇ ਕੇਰਲ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਲੋਕਾਂ ਅਤੇ ਸੰਘ ਦਫ਼ਤਰਾਂ ’ਤੇ ਹਮਲਾ ਕਰਨ ਵਾਲੀਆਂ ਤਾਕਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਕੇਰਲ ਸਰਕਾਰ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼


rajwinder kaur

Content Editor

Related News