ਦੀਵਾਲੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ''ਚ ਟੇਕਿਆ ਮੱਥਾ

Friday, Nov 01, 2024 - 12:38 AM (IST)

ਦੀਵਾਲੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ''ਚ ਟੇਕਿਆ ਮੱਥਾ

ਬਰਨਾਲਾ - ਦੀਵਾਲੀ ਦੇ ਸ਼ੁੱਭ ਦਿਹਾੜੇ ਮੌਕੇ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵਲੋਂ ਅਯੁੱਧਿਆ ਵਿਖੇ ਭਗਵਾਨ ਸ੍ਰੀ ਰਾਮ ਦੇ ਜਨਮ ਅਸਥਾਨ ਪਵਿੱਤਰ ਸ੍ਰੀ ਰਾਮ ਮੰਦਰ ਦੇ ਦਰਸ਼ਨ ਕੀਤੇ ਗਏ। ਉਨ੍ਹਾਂ ਇਸ ਦੌਰਾਨ ਮੰਦਰ ਵਿੱਚ ਮੱਥਾ ਟੇਕਿਆ ਅਤੇ ਰਾਮ ਭਗਵਾਨ ਅੱਗੇ ਸਰਬੱਤ ਦੇ ਭਲੇ ਦੀ ਪੂਜਾ ਅਰਚਨਾ ਕੀਤੀ। 

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦੀਵਾਲੀ ਦੇ ਪਵਿੱਤਰ ਦਿਨ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਣਾ ਅਤੇ ਮੱਥਾ ਟੇਕਣਾ ਮੇਰੇ ਲਈ ਬਹੁਤ ਸ਼ੁਭਾਗ ਭਰਿਆ ਹੈ। ਇਹ ਬਹੁਤ ਹੀ ਪਵਿੱਤਰ ਅਸਥਾਨ ਹੈ ਅਤੇ ਇਸ ਨਾਲ ਸਾਡੀਆਂ ਬਹੁਤ ਸਾਰੀਆਂ ਆਸਥਾਵਾਂ ਜੁੜੀਆਂ ਹੋਈਆਂ ਹਨ ਅਤੇ ਮੈਂ ਇਹ ਮੌਕਾ ਪ੍ਰਾਪਤ ਕਰਕੇ ਆਪਣੇ ਆਪ ਨੂੰ ਖੁਸ਼ਕਿਸਮਤ ਮਹਿਸੂਸ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਭਗਵਾਨ ਸ੍ਰੀ ਰਾਮ ਬਨਵਾਸ ਕੱਟ ਕੇ ਅਯੁੱਧਿਆ ਵਾਪਸ ਆਪਣੇ ਘਰ ਪਰਤੇ ਸਨ­ ਜਿਸ ਕਰਕੇ ਅੱਜ ਦੇ ਦਿਨ ਉਨ੍ਹਾਂ ਦੇ ਪਵਿੱਤਰ ਅਸਥਾਨ ’ਤੇ ਮੱਥਾ ਟੇਕਣਾ ਅਤੇ ਭਗਵਾਨ ਦੇ ਦਰਸ਼ਨ ਕਰਨੇ ਬਹੁਤ ਖੁਸ਼ਕਿਸ਼ਮਤੀ ਵਾਲੀ ਗੱਲ ਹੈ।
 
ਕੇਵਲ ਢਿੱਲੋਂ ਨੇ ਕਿਹਾ ਕਿ ਮੈਂ ਰਾਮ ਲੱਲਾ ਜੀ ਅੱਗੇ ਬਰਨਾਲਾ, ਪੰਜਾਬ ਅਤੇ ਪੂਰੇ ਦੇਸ਼ ਦੁਨੀਆਂ ਦੇ ਲੋਕਾਂ ‘ਤੇ ਆਪਣਾ ਆਸ਼ੀਰਵਾਦ ਬਣਾਈ ਰੱਖਣ ਅਤੇ ਹਰ ਘਰ ਵਿੱਚ ਖੁਸ਼ੀਆਂ ਖੇੜੇ ਬਰਕਰਾਰ ਰਹਿਣ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵਾਨ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।


author

Inder Prajapati

Content Editor

Related News