ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ ਗੱਲਬਾਤ

Tuesday, Jul 28, 2026 - 04:09 PM (IST)

ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ ਗੱਲਬਾਤ

ਭਵਾਨੀਗੜ੍ਹ (ਕਾਂਸਲ)– ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਰੋਜ਼ ਕਤਲ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਭਵਾਨੀਗੜ੍ਹ ਵਿਖੇ ਪਾਰਟੀ ਆਗੂਆਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੌਜੂਦਾ ਮੌਜੂਦਾ ਸਰਕਾਰ ਹਰ ਮੋਰਚੇ 'ਤੇ ਨਾਕਾਮ ਸਾਬਤ ਹੋਈ ਹੈ ਅਤੇ ਪੰਜਾਬ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਲਈ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੂਬੇ ਵਿੱਚ ਡਬਲ ਇੰਜਣ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਹਰ ਖੇਤਰ ਵਿੱਚ ਤਰੱਕੀ ਦੇ ਨਵੇਂ ਰਾਹ ਖੁੱਲਣਗੇ।

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ, ਧੂਰੀ ਹਲਕਾ ਇੰਚਾਰਜ ਰਣਦੀਪ ਦਿਊਲ, ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਐਡਵੋਕੇਟ ਲਲਿਤ ਗਰਗ, ਜੀਵਨ ਗਰਗ, ਰਾਜਿੰਦਰ ਸਿੰਗਲਾ, ਮੰਡਲ ਪ੍ਰਧਾਨ ਪਰਮਜੀਤ ਸ਼ਰਮਾ, ਮੰਡਲ ਪ੍ਰਧਾਨ ਲਛਮਣ ਦਾਸ ਸੱਚਦੇਵਾ, ਨੀਲੂ ਮਿੱਤਲ, ਪ੍ਰਸੋਤਮ ਕਾਂਸਲ, ਸਚਿਨ ਭਾਰਦਵਾਜ, ਰੇਨੂੰ ਸਿੰਗਲਾ, ਸ਼ੈਲੀ ਖੀਪਲ, ਰੋਬਿਤ ਗੋਇਲ, ਇੰਦਰਜੀਤ ਸਿੰਘ, ਜੀਤ ਕਪਿਆਲ, ਬਜਰੰਗ ਦਲ ਦੇ ਆਗੂ ਫਤਿਹ ਭਾਰਦਵਾਜ, ਅਕਸ਼ੇ ਕੁਮਾਰ ਸਮੇਤ ਹੋਰ ਭਾਜਪਾ ਆਗੂ ਹਾਜ਼ਰ ਸਨ। ਇਸ ਦੌਰਾਨ ਆਗੂਆਂ ਵੱਲੋਂ ਕੇਵਲ ਸਿੰਘ ਢਿੱਲੋਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।


author

Anmol Tagra

Content Editor

Related News