''ਆਪ'' ਸਰਕਾਰ ਤੋਂ ਲੋਕਾਂ ਦਾ ਮੋਹ ਭੰਗ : ਕੇਵਲ ਸਿੰਘ ਢਿੱਲੋਂ

06/18/2022 1:19:54 PM

ਸ਼ੇਰਪੁਰ (ਅਨੀਸ਼): ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਥਿੰਦ ਪੱਤੀ ਦਰਵਾਜਾ ਸ਼ੇਰਪੁਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ , ਕਿਉਂਕਿ ਮਾਨ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਚੱਲਦੀ ਹੈ ਅਤੇ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਚੱਲ ਰਹੀ ਹੈ , ਇਸ ਲਈ ਜੇਕਰ ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦਾ ਮੈਂਬਰ ਪਾਰਲੀਮੈਂਟ ਬਣਦਾ ਹੈ ਤਾਂ ਸੰਗਰੂਰ ਦੀ ਨੁਹਾਰ ਬਦਲ ਜਾਵੇਗੀ । ਉਨ੍ਹਾਂ ਕਿਹਾ ਕਿ ਜਿੱਥੇ ਉਹ ਅੰਤਰਾਸ਼ਟਰੀ ਹਵਾਈ ਅੱਡਾ ਲੈਕੇ ਆਉਣਗੇ ਉੱਥੇ ਵੱਡੇ ਕੇਂਦਰੀ ਪ੍ਰੋਜਕੈਟ ਵੀ ਹਲਕੇ ਅੰਦਰ ਸ਼ੁਰੂ ਕੀਤਾ ਜਾਣਗੇ। ਇਸ ਮੌਕੇ ਭਾਜਪਾ ਆਗੂ ਸੁਭਾਸ ਸਰਮਾ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਕਿਸਾਨ ਆਗੂ ਨਰਿੰਦਰਪਾਲ ਸਿੰਘ ਛੰਨਾ, ਸਮਸੇਰ ਸਿੰਘ ਬੱਧਣ, ਗੁਰਿੰਦਰ ਸਿੰਘ ਸਿੱਧੂ, ਸੁਸੀਲ ਗੋਇਲ, ਕੁਲਵੰਤ ਰਾਏ ਗਰਗ, ਉਮੇਦ ਸਿੰਘ, ਯੁਵਾ ਮੋਰਚਾ ਦੇ ਮਹਾਮੰਤਰੀ ਐਡ ਯੋਗੇਸ ਗਰਗ ਜਿੰਮੀ ਅਤੇ ਵਰੁਣ ਕੁਮਾਰ ਵੀ ਮੋਜੂਦ ਸਨ ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਜਾਣਬੁੱਝ ਕੇ ਸਾਬਕਾ ਕਾਂਗਰਸੀ ਵਿਧਾਇਕਾਂ ਨੂੰ ਕਰ ਰਹੀ ਹੈ ਪਰੇਸ਼ਾਨ : ਸੁਖਜਿੰਦਰ ਰੰਧਾਵਾ

ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਮਾਨ ਵੱਲੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ। ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਜਾ ਰਹੀਆਂ ਜ਼ਿਮਨੀ ਨੂੰ ਲੈ ਕੇ ਸਿਆਸੀ ਪਾਰਟੀਆਂ ਇਕ-ਦੂਸਰੇ 'ਤੇ ਨਿਸ਼ਾਨਾ ਵਿੰਨ੍ਹਦਿਆਂ ਨਜ਼ਰ ਆ ਰਹੀਆਂ ਹਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News