ਭਾਜਪਾ ਨੇ ਨਗਰ ਨਿਗਮ ਲੁਧਿਆਣਾ ਲਈ ਕੇਵਲ ਸਿੰਘ ਢਿੱਲੋਂ ਨੂੰ ਲਾਇਆ ਚੋਣ ਇੰਚਾਰਜ

Thursday, Nov 28, 2024 - 03:22 PM (IST)

ਭਾਜਪਾ ਨੇ ਨਗਰ ਨਿਗਮ ਲੁਧਿਆਣਾ ਲਈ ਕੇਵਲ ਸਿੰਘ ਢਿੱਲੋਂ ਨੂੰ ਲਾਇਆ ਚੋਣ ਇੰਚਾਰਜ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਭਾਰਤੀ ਜਨਤਾ ਪਾਰਟੀ ਵੱਲੋਂ ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਲਈ ਤਿਆਰੀ ਵਿੱਢ ਦਿੱਤੀ ਗਈ ਹੈ। ਜਿਸ ਤਹਿਤ ਪਾਰਟੀ ਨੇ ਸੂਬੇ ਦੇ ਵੱਡੇ ਕੱਦਾਵਰ ਲੀਡਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ। ਬੀ.ਜੇ.ਪੀ. ਦੇ ਸੂਬਾ ਕੋਰ ਕਮੇਟੀ ਮੈਂਬਰ ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੂੰ ਵੀ ਪਾਰਟੀ ਨੇ ਇਨ੍ਹਾਂ ਚੋਣਾਂ ਲਈ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਭਾਜਪਾ ਵੱਲੋਂ ਕੇਵਲ ਢਿੱਲੋਂ ਨੂੰ ਲੁਧਿਆਣਾ ਨਗਰ ਨਿਗਮ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 15 ਜ਼ਿਲ੍ਹਿਆਂ ਲਈ ਅਲਰਟ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਸਮੁੱਚੇ ਲੁਧਿਆਣਾ ਸ਼ਹਿਰ ਦੇ ਨਗਰ ਨਿਗਮ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ਚ ਬੀ.ਜੇ.ਪੀ. ਵੱਲੋਂ ਲੜੀ ਜਾਵੇਗੀ। ਉਨ੍ਹਾਂ ਦੇ ਨਾਲ ਅਵਿਨਾਸ਼ ਰਾਏ ਖੰਨਾ, ਡਾ. ਹਰਜੋਤ ਕਮਲ ਅਤੇ ਜਤਿੰਦਰ ਮਿੱਤਲ ਨੂੰ ਵੀ ਨਾਲ ਡਿਊਟੀ ਦਿੱਤੀ ਗਈ ਹੈ। ਇਸ ਸਬੰਧੀ ਕੇਵਲ ਢਿੱਲੋਂ ਨੇ ਕਿਹਾ ਕਿ ਲੁਧਿਆਣਾ ਨਗਰ ਨਿਗਮ ਚੋਣਾਂ ਭਾਰਤੀ ਜਨਤਾ ਪਾਰਟੀ ਪੂਰੀ ਤਨਦੇਹੀ ਨਾਲ ਲੜੇਗੀ। ਪਾਰਟੀ ਦੇ ਹਰ ਆਗੂ ਅਤੇ ਵਰਕਰ ਨਾਲ ਲੁਧਿਆਣਾ ਦੇ ਹਰ ਵੋਟਰ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾ ਕੇ ਭਾਜਪਾ ਨੂੰ ਵੱਡੇ ਪੱਧਰ ’ਤੇ ਜਿਤਾਇਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News