ਕਰੋੜਾਂ ਦੀਆਂ ਘੜੀਆਂ ਤੇ ਮਹਿੰਗੀਆਂ ਜੈਕਟਾਂ ਬਾਰੇ ਸੁਣੋ ਕੀ ਬੋਲੇ ਕੇਵਲ ਢਿੱਲੋਂ (ਵੀਡੀਓ)

02/03/2024 12:00:12 AM

ਜਲੰਧਰ (ਰਮਨਦੀਪ ਸਿੰਘ ਸੋਢੀ)- ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ਦੀ ਤਿਆਰੀ ਅਤੇ ਕਾਂਗਰਸੀ ਆਗੂਆਂ ਵਿਚਕਾਰ ਪੈਦਾ ਹੋਏ ਕਾਟੋ-ਕਲੇਸ਼ ’ਤੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨਾਲ ‘ਜਗ ਬਾਣੀ’ ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕੇਵਲ ਸਿੰਘ ਢਿੱਲੋਂ ਦੀ ਅਮੀਰੀ ਕਾਰਨ ਉਨ੍ਹਾਂ ਦਾ ਮਜ਼ਾਕ ਉਡਾਉਣ ਵਾਲਿਆਂ ਬਾਰੇ ਗੱਲ ਕੀਤੀ।  

ਉਨ੍ਹਾਂ ਕਿਹਾ ਕਿ ਕੇਵਲ ਢਿੱਲੋਂ ਦੀ ਅਮੀਰੀ, ਉਨ੍ਹਾਂ ਦੀਆਂ ਮਹਿੰਗੀਆਂ ਜੈਕਟਾਂ ਅਤੇ ਕਰੋੜਾਂ ਦੀਆਂ ਘੜੀਆਂ ਬਾਰੇ ਲੋਕ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਹਨ ਤੇ ਕਹਿੰਦੇ ਨੇ ਜਦੋਂ ਉਹ ਕਿਸੇ ਨਾਲ ਹੱਥ ਮਿਲਾਉਂਦੇ ਹਨ ਤਾਂ ਹੱਥ ਮਿਲਾਉਣ ਤੋਂ ਬਾਅਦ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਹਨ। ਇਸ 'ਤੇ ਕੇਵਲ ਢਿੱਲੋਂ ਨੇ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਮੀਰ ਹੋਣ ਦਾ ਕਿਸੇ ਤਰ੍ਹਾਂ ਦਾ ਕੋਈ ਮਾਣ ਜਾਂ ਹੰਕਾਰ ਨਹੀਂ ਹੈ। ਮਹਿੰਗੀਆਂ ਜੈਕਟਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੈਕਟਾਂ ਤਾਂ ਅੱਜ ਕੱਲ ਹਰ ਕੋਈ ਪਾ ਲੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹਾ ਬੋਲਣ ਵਾਲਿਆਂ ਨੂੰ ਜੈਕਟਾਂ ਬਾਰੇ ਸੋਚਣਾ ਛੱਡ ਕੇ ਪੰਜਾਬ ਦੇ ਵਿਕਾਸ ਬਾਰੇ ਸੋਚਣਾ ਚਾਹੀਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਹੈਪੀ ਜੱਟ ਆਟੋਮੈਟਿਕ ਪਿਸਤੌਲ ਸਣੇ ਚੜ੍ਹਿਆ ਪੁਲਸ ਅੜਿੱਕੇ, ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨਾਕਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਮਾਨ ਸਾਬ੍ਹ ਨੂੰ ਕਦੇ ਆਹਮੋ-ਸਾਹਮਣੇ ਨਹੀਂ ਮਿਲੇ। ਪਰ ਮੁੱਖ ਮੰਤਰੀ ਮਾਨ ਅਤੇ ਕੇਵਲ ਢਿੱਲੋਂ ਖੁਦ ਦੋਵੇਂ ਮਾਲਵਾ ਇਲਾਕੇ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਭਗਵੰਤ ਮਾਨ ਨੂੰ ਸਲਾਹ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ। ਇਸ ਮੌਕੇ ਦਾ ਲਾਭ ਉਠਾ ਕੇ ਉਨ੍ਹਾਂ ਨੂੰ ਪੰਜਾਬ ਅਤੇ ਮਾਲਵੇ ਦੇ ਵਿਕਾਸ ਬਾਰੇ ਸੋਚਣਾ ਚਾਹੀਦਾ ਹੈ, ਤਾਂ ਜੋ ਲੋਕ ਉਨ੍ਹਾਂ ਨੂੰ ਯਾਦ ਰੱਖਣ।

ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਦੀ ਇੱਜ਼ਤ ਕਰਦੇ ਹਨ ਕਿ ਉਹ ਪੰਜਾਬ 'ਚ ਬੇਰੁਜ਼ਗਾਰੀ ਵਰਗੇ ਮੁੱਦਿਆਂ ਬਾਰੇ ਸੋਚਦੇ ਹਨ। ਉਨ੍ਹਾਂ ਭਗਵੰਤ ਮਾਨ ਨੂੰ ਮਾੜੀ ਰਾਜਨੀਤੀ ਤੋਂ ਦੂਰ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਦਾ ਲਾਭ ਉਠਾ ਕੇ ਪੰਜਾਬ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ ਤੇ ਪੰਜਾਬ ਦੀ ਅਰਥਵਿਵਸਥਾ ਨੂੰ ਉੱਪਰ ਚੁੱਕਣ ਲਈ ਉਪਰਾਲੇ ਕਰਨੇ ਚਾਹੀਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News