ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਲਿਆ ਆਸ਼ੀਰਵਾਦ
Sunday, Jul 05, 2026 - 06:20 PM (IST)
ਜਲੰਧਰ (ਸੋਨੂੰ): ਅੱਜ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਸੱਚਖੰਡ ਡੇਰਾ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਪਦਮ ਸ਼੍ਰੀ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਪਦਮ ਸ਼੍ਰੀ ਪੁਰਸਕਾਰ ਮਿਲਣ ਦੀ ਵਧਾਈ ਦਿਤੀ ਅਤੇ ਸੰਤ ਜੀ ਤੋਂ ਚੜਦੀ ਕਲਾ ਦਾ ਆਸ਼ੀਰਵਾਦ ਚੜ੍ਹਦੀ ਕਲਾ ਦਾ ਕੀਤਾ। ਉਨ੍ਹਾਂ ਇਸ ਦੌਰਾਨ 108 ਸੰਤ ਸ੍ਰੀ ਸਰਵਣ ਦਾਸ ਜੀ ਦੀ ਪ੍ਰਤਿਮਾ ਅੱਗੇ ਵੀ ਮੱਥਾ ਟੇਕਿਆ।
ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਦਾ ਸੁਭਾਗ ਮਿਲਿਆ ਹੈ। ਸੰਤ ਜੀ ਦੇ ਆਸ਼ੀਰਵਾਦ ਨਾਲ 2027 ਚੋਣਾਂ ਵਿਚ ਭਾਜਪਾ ਪੰਜਾਬ ਵਿਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਗਰੀਬ ਅਤੇ ਦਲਿਤ ਵਰਗ ਦੀ ਸੇਵਾ ਭਾਜਪਾ ਦੀ ਵਿਚਾਰਧਾਰਾ ਦਾ ਮੂਲ ਆਧਾਰ ਹੈ। ਇਸ ਇਲਾਕੇ ਵਿਚ ਗਰੀਬ ਅਤੇ ਦਲਿਤ ਵਰਗ ਲਈ ਇਸ ਪਵਿੱਤਰ ਜਗ੍ਹਾ ਤੋਂ ਵੀ ਕੋਈ ਵੀ ਆਦੇਸ਼ ਮਿਲਿਆ ਉਹ ਪੂਰਾ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਅਵਿਨਾਸ਼ ਚੰਦਰ ਕਲੇਰ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਐਸ ਆਰ ਲੱਧਰ, ਰਾਜੇਸ਼ ਬਾਘਾ, ਸੁਸ਼ੀਲ ਰਿੰਕੂ, ਸ਼ੀਤਲ ਅੰਗੂਰਾਲ, ਇੰਦਰ ਇਕਬਾਲ ਅਟਵਾਲ ਅਤੇ ਹੋਰ ਆਗੂ ਵੀ ਹਾਜ਼ਰ ਸਨ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਸੀਸ ਨਿਵਾ ਕੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਬਹੁਤ ਪਿਆਰ ਕਰਦੇ ਹਨ ਤੇ ਉਹ ਚਾਹੁੰਦੇ ਹਨ ਕਿ ਜਿਸ ਤਰ੍ਹਾਂ ਹੋਰਨਾਂ ਸੂਬਿਆਂ ਵਿਚ ਵਿਕਾਸ ਕਾਰਜ ਹੋ ਰਹੇ ਹਨ, ਉਸੇ ਤਰ੍ਹਾਂ ਪੰਜਾਬ ਵੀ ਤਰੱਕੀ ਕਰੇ।
