ਮੋਦੀ ਕੈਬਨਿਟ ਵੱਲੋਂ 14 ਫ਼ਸਲਾਂ ''ਤੇ MSP ਵਧਾਉਣ ਨੂੰ ਕੇਵਲ ਢਿੱਲੋਂ ਨੇ ਸਲਾਹਿਆ

Thursday, Jun 20, 2024 - 03:37 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਮੋਦੀ ਸਰਕਾਰ ਦੀ 3.0 ਮੰਤਰੀ ਮੰਡਲ ਦੀ ਬੁੱਧਵਾਰ ਨੂੰ ਹੋਈ ਮੀਟਿੰਗ ’ਚ 5 ਵੱਡੇ ਫ਼ੈਸਲੇ ਲਏ ਗਏ ਹਨ। ਸਾਉਣੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।ਇਸ ’ਚ 14 ਫਸਲਾਂ ਸ਼ਾਮਲ ਕੀਤੀਆਂ ਗਈਆਂ ਹਨ, ਜੋ ਕਿ ਝੋਨੇ ਦਾ ਨਵਾਂ ਸਮਰਥਨ ਮੁੱਲ 2300 ਰੁਪਏ ਹੋਵੇਗਾ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੈਬਨਿਟ ’ਚ ਕਿਸਾਨਾਂ ਦੀ ਭਲਾਈ ਲਈ ਇਕ ਬਹੁਤ ਹੀ ਅਹਿਮ ਫ਼ੈਸਲਾ ਲਿਆ ਗਿਆ ਹੈ। ਮੰਤਰੀ ਮੰਡਲ ਨੇ ਸਾਉਣੀ ਦੀਆਂ 14 ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਘੱਟੋ-ਘੱਟ ਸਮਰਥਨ ਮੁੱਲ 2300 ਰੁਪਏ ਮਿੱਥਿਆ ਗਿਆ ਹੈ, ਜੋ ਕਿ ਪਿਛਲੇ ਘੱਟੋ-ਘੱਟ ਸਮਰਥਨ ਮੁੱਲ ਨਾਲੋਂ 117 ਰੁਪਏ ਵੱਧ ਹੈ। ਇਸ ਦੀ ਦੂਜੀ ਕਿਸਮ ਲਈ ਨਵਾਂ ਐੱਮ. ਐੱਸ. ਪੀ. 7,521 ਰੁਪਏ ਹੋਵੇਗਾ, ਜੋ ਪਹਿਲਾਂ ਨਾਲੋਂ 501 ਰੁਪਏ ਵੱਧ ਹੈ।

ਇਹ ਖ਼ਬਰ ਵੀ ਪੜ੍ਹੋ - ਨਸ਼ੇ ਦੀ ਲਪੇਟ 'ਚ ਆਇਆ 8 ਸਾਲ ਦਾ ਮਾਸੂਮ ਬੱਚਾ! ਕਹਿੰਦਾ- 'ਕਾਲੂ ਅੰਕਲ ਦਿੰਦੇ ਨੇ ਨਸ਼ਾ'

ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਮੇਸ਼ਾ ਕਿਸਾਨਾਂ ਨੂੰ ਪਹਿਲ ਦਿੰਦੇ ਹਨ, ਇਸ ਸਰਕਾਰ ਨੇ ਆਪਣੇ ਨਵੇਂ ਕਾਰਜਕਾਲ ’ਚ ਕਿਸਾਨਾਂ ਦੇ ਹਿੱਤ ’ਚ ਫੈਸਲੇ ਲਏ ਹਨ। ਸਰਕਾਰ ਨੇ 2018 ’ਚ ਸਾਉਣੀ ਦੇ ਸੀਜ਼ਨ ਲਈ ਨਵਾਂ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਹੈ, ਭਾਰਤ ਸਰਕਾਰ ਨੇ ਆਪਣੇ ਬਜਟ ’ਚ ਕਿਹਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਲਾਗਤ ਦਾ ਡੇਢ ਗੁਣਾ ਹੋਣਾ ਚਾਹੀਦਾ ਹੈ। ਸੀ.ਏ.ਸੀ.ਪੀ. ਦੁਆਰਾ ਲਾਗਤ ਦਾ ਪਤਾ ਲਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਨੈਫੇਡ ਨੇ ਇਕ ਬਹੁਤ ਵਧੀਆ ਐਪ ਬਣਾਇਆ ਹੈ, ਜਿਸ ਰਾਹੀਂ ਕਿਸਾਨਾਂ ਨੂੰ ਤੇਲ ਬੀਜ ਵੇਚਣਾ ਆਸਾਨ ਹੋਵੇਗਾ, ਦੇਸ਼ ’ਚ 2 ਲੱਖ ਵੇਅਰਹਾਊਸ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ’ਤੇ ਹੁਣ ਕੰਮ ਕੀਤਾ ਜਾ ਰਿਹਾ ਹੈ। ਖਾਦ ਦੀਆਂ ਕੀਮਤਾਂ ਘੱਟ ਰੱਖਣ ਲਈ ਕਾਫੀ ਕੰਮ ਕੀਤਾ ਗਿਆ ਹੈ। ਭਾਰਤ ’ਚ ਖਾਦ ਦੀਆਂ ਕੀਮਤਾਂ ਅਜੇ ਵੀ ਦੁਨੀਆ ਦੇ ਦੂਜੇ ਦੇਸ਼ਾਂ ਨਾਲੋਂ ਬਹੁਤ ਘੱਟ ਹਨ। 

ਇਹ ਖ਼ਬਰ ਵੀ ਪੜ੍ਹੋ - ਦੇਸ਼ ਦੇ ਸਭ ਤੋਂ ਮਹਿੰਗੇ ਟੋਲ ਤੋਂ ਮੁਫ਼ਤ 'ਚ ਨਿਕਲ ਰਹੀਆਂ ਗੱਡੀਆਂ, ਕਿਸਾਨਾਂ ਦਾ ਧਰਨਾ 5ਵੇਂ ਦਿਨ ਵੀ ਜਾਰੀ

ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਤੀਜੀ ਵਾਰ ਅਹੁਦਾ ਸੰਭਾਲੇ ਨੂੰ ਸਿਰਫ 10 ਦਿਨ ਹੀ ਹੋਏ ਹਨ। ਇਸ ਵਾਰ ਸਰਕਾਰ ਦਾ ਪੂਰਾ ਫੋਕਸ ਕਿਸਾਨਾਂ ’ਤੇ ਹੈ, ਇਸੇ ਕਰ ਕੇ ਕੈਬਨਿਟ ਦੀ ਪਹਿਲੀ ਮੀਟਿੰਗ ’ਚ ਜਿੱਥੇ ਪ੍ਰਧਾਨ ਮੰਤਰੀ-ਕਿਸਾਨ ਦੀ 17ਵੀਂ ਕਿਸ਼ਤ ਜਾਰੀ ਕਰਨ ਦੇ ਫੈਸਲੇ ’ਤੇ ਦਸਤਖਤ ਕੀਤੇ ਗਏ ਸਨ, ਉਥੇ ਹੁਣ ਕੇਂਦਰ ਸਰਕਾਰ ਨੇ 14 ਫਸਲਾਂ ਦੇ ਨਵੇਂ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਹੈ। ਸਾਉਣੀ ਦੇ ਸੀਜ਼ਨ (ਐੱਮ.ਐੱਸ.ਪੀ.) ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸ ’ਚ ਝੋਨਾ ਅਤੇ ਕਪਾਹ ਵਰਗੀਆਂ ਮੁੱਖ ਫ਼ਸਲਾਂ ਵੀ ਸ਼ਾਮਲ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News