ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਕੇਵਲ ਸਿੰਘ ਢਿੱਲੋਂ, ਦੇਖੋ ਪੂਰਾ ਇੰਟਰਵਿਊ (ਵੀਡੀਓ)

Monday, May 13, 2019 - 06:43 PM (IST)

ਜਲੰਧਰ— 'ਜਗ ਬਾਣੀ' ਟੀ. ਵੀ. ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਨੇਤਾ ਜੀ ਸਤਿ ਸ੍ਰੀ ਅਕਾਲ 'ਚ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ। 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਦੇ ਨਾਲ ਜਿੱਥੇ ਉਨ੍ਹਾਂ ਨੇ ਨਿੱਜੀ ਜ਼ਿੰਦਗੀ 'ਤੇ ਚਰਚਾ ਕੀਤੀ, ਉਥੇ ਹੀ ਉਨ੍ਹਾਂ ਨੇ ਪੰਜਾਬ ਦੇ ਭੱਖਦੇ ਮੁੱਦਿਆਂ 'ਤੇ ਵੀ ਖੁੱਲ੍ਹ ਕੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿਆਸਤ 'ਚ ਆਉਣ ਦਾ ਕਾਰਨ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸਾਡਾ ਸਾਰਾ ਪਰਿਵਾਰ ਬਾਹਰ ਵਿਦੇਸ਼ 'ਚ ਵਸਿਆ ਹੋਇਆ ਹੈ ਅਤੇ ਇਕ ਸਮੇਂ ਜਦੋਂ ਉਹ ਇਥੇ ਮੁੜ ਪੰਜਾਬ 'ਚ ਬਰਨਾਲਾ ਆਏ ਸਨ ਤਾਂ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਇਹ ਇਲਾਕਾ ਕਾਫੀ ਪਛੜਿਆ ਹੋਇਆ ਹੈ। 
ਉਨ੍ਹਾਂ ਕਿਹਾ ਮੈਨੂੰ ਮਹਿਸੂਸ ਹੋਇਆ ਕਿ ਮੈਂ ਆਪਣੇ ਇਲਾਕੇ ਲਈ ਕੁਝ ਕਰਾਂ ਅਤੇ ਇਲਾਕੇ ਦਾ ਵਿਕਾਸ ਕਰਨ ਲਈ ਉਨ੍ਹਾਂ ਨੇ ਸਿਆਸਤ 'ਚ ਕਦਮ ਰੱਖਿਆ। ਆਪਣੇ ਮੁੱਖ ਏਜੰਡੇ ਬਾਰੇ ਦੱਸਦੇ ਹੋਏ ਕੇਵਲ ਸਿੰਘ ਢਿੱਲੋਂ ਨੇ ਕਿਹਾ ਉਨ੍ਹਾਂ ਦਾ ਮੁੱਖ ਏਜੰਡਾ ਇਲਾਕੇ ਦਾ ਵਿਕਾਸ ਕਰਨ ਦੇ ਨਾਲ-ਨਾਲ ਲੋਕਾਂ ਨੂੰ ਵਧੀਆ ਐਜੁਕੇਸ਼ਨ ਦੇਣਾ, ਵਧੀਆ ਸਿਹਤ ਸਹੁਲਤਾਂ ਅਤੇ ਵਧੀਆ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਭਗਵੰਤ ਮਾਨ 'ਤੇ ਤੰਜ ਕੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਸੰਗਰੂਰ ਤੋਂ ਭਗਵੰਤ ਮਾਨ 5 ਸਾਲ ਸੰਸਦ ਮੈਂਬਰ ਰਹੇ ਪਰ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲੈ ਕੇ ਆਏ।


author

shivani attri

Content Editor

Related News