1984 ਦੇ ਜ਼ਖ਼ਮ ਅੱਜ ਵੀ ਹਰੇ, ਕਾਂਗਰਸ ਨੇ ਕਦੇ ਸਿੱਖ ਕੌਮ ਤੋਂ ਮੁਆਫ਼ੀ ਨਹੀਂ ਮੰਗੀ : ਕੇਵਲ ਸਿੰਘ ਢਿੱਲੋਂ

Wednesday, Nov 04, 2026 - 12:20 PM (IST)

1984 ਦੇ ਜ਼ਖ਼ਮ ਅੱਜ ਵੀ ਹਰੇ, ਕਾਂਗਰਸ ਨੇ ਕਦੇ ਸਿੱਖ ਕੌਮ ਤੋਂ ਮੁਆਫ਼ੀ ਨਹੀਂ ਮੰਗੀ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ (ਅੰਕੁਰ ਤਾਂਗੜੀ) : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਕਾਂਗਰਸ ਪਾਰਟੀ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਨਵੰਬਰ ਮਹੀਨਾ ਆਉਂਦੇ ਹੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਜਾਂਦੇ ਹਨ। 1984 'ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਸਿੱਖਾਂ ਨਾਲ ਜੋ ਕੁੱਝ ਹੋਇਆ, ਉਸ ਨੂੰ ਯਾਦ ਕਰਕੇ ਅੱਜ ਵੀ ਰੂਹ ਕੰਬ ਜਾਂਦੀ ਹੈ। ਕੇਵਲ ਢਿੱਲੋਂ ਨੇ ਕਿਹਾ ਕਿ 1984 'ਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਅਜਿਹੇ ਜ਼ਖ਼ਮ ਹਨ, ਜਿਨ੍ਹਾਂ ਨੂੰ ਸਿੱਖ ਕੌਮ ਨਾ ਤਾਂ ਕਦੇ ਭੁੱਲ ਸਕਦੀ ਹੈ ਅਤੇ ਨਾ ਹੀ ਭੁੱਲਣਾ ਚਾਹੀਦਾ ਹੈ। ਉਨ੍ਹਾਂ ਇਸ ਘਟਨਾ ਲਈ ਕਾਂਗਰਸ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਅੱਜ ਤੱਕ ਗਾਂਧੀ ਪਰਿਵਾਰ ਵੱਲੋਂ ਇਸ ਮਾਮਲੇ 'ਚ ਸਿੱਖ ਕੌਮ ਤੋਂ ਮੁਆਫ਼ੀ ਨਹੀਂ ਮੰਗੀ ਗਈ ਅਤੇ ਕਾਂਗਰਸ ਆਪਣੀ ਜ਼ਿੰਮੇਵਾਰੀ ਤੋਂ ਬਚਦੀ ਰਹੀ ਹੈ।

ਕੇਵਲ ਢਿੱਲੋਂ ਨੇ ਕਾਂਗਰਸ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿੱਚ ਕੀਤੀ ਜਾ ਰਹੀ ਇਨਸਾਫ਼ ਰੈਲੀ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ 1 ਨਵੰਬਰ ਨੂੰ ਰੈਲੀ ਰੱਖਣ ਦੀ ਗੱਲ ਸਾਹਮਣੇ ਆਈ ਸੀ। ਉਨ੍ਹਾਂ ਸਵਾਲ ਕੀਤਾ ਕਿ ਇਸ ਰੈਲੀ ਦੀ ਤਾਰੀਖ਼ ਅੱਗੇ-ਪਿੱਛੇ ਵੀ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਲੋਕਾਂ ਦੇ ਮਨਾਂ ਵਿੱਚ ਤਾਜ਼ਾ ਹਨ ਤਾਂ ਅਜਿਹੇ ਸਮੇਂ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਕੀ ਮਤਲਬ ਹੈ। 

ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪਹਿਲਾਂ 1984 ਦੇ ਸਿੱਖ ਕਤਲੇਆਮ ਬਾਰੇ ਆਪਣੀ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਸਿੱਖ ਕੌਮ ਨੇ ਉਸ ਦੌਰ ਵਿੱਚ ਬਹੁਤ ਵੱਡਾ ਸੰਤਾਪ ਹੰਢਾਇਆ ਹੈ ਅਤੇ ਇਸ ਦਰਦ ਨੂੰ ਸਿਰਫ਼ ਸਿਆਸੀ ਬਿਆਨਾਂ ਨਾਲ ਨਹੀਂ ਸਮਝਿਆ ਜਾ ਸਕਦਾ। ਕੇਵਲ ਢਿੱਲੋਂ ਨੇ ਇਹ ਗੱਲਾਂ ਭਾਜਪਾ ਦੇ ਸੀਨੀਅਰ ਆਗੂਆਂ ਅਤੇ 1984 ਦੇ ਪੀੜਤ ਪਰਿਵਾਰਾਂ ਦੀ ਮੌਜੂਦਗੀ ਵਿੱਚ ਸੰਬੋਧਨ ਕਰਦਿਆਂ ਕਹੀਆਂ।


author

Babita

Content Editor

Related News