ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ

Thursday, Sep 10, 2026 - 02:29 PM (IST)

ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਅੰਕੁਰ): ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਅਤੇ ਸੈਕਿੰਡ ਸੈਕਟਰੀ ਓਰਸਨ ਪਾਸੀ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਦੇਸ਼ਾਂ ਤੇ ਖ਼ਾਸ ਤੌਰ ’ਤੇ ਪੰਜਾਬ ਤੇ ਆਸਟ੍ਰੇਲੀਆ ਦਰਮਿਆਨ ਵਧ ਰਹੇ ਸਬੰਧਾਂ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਢਿੱਲੋਂ ਨੇ ਕਿਹਾ ਕਿ ਗੱਲਬਾਤ ਦੌਰਾਨ ਆਸਟ੍ਰੇਲੀਆ ’ਚ ਰਹਿ ਰਹੇ ਪੰਜਾਬੀ ਭਾਈਚਾਰੇ, ਸਿੱਖਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ, ਭਲਾਈ ਅਤੇ ਉਨ੍ਹਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵਿਸ਼ੇਸ਼ ਤੌਰ ’ਤੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ’ਚ ਪੰਜਾਬੀ ਨੌਜਵਾਨ ਵਿਦੇਸ਼ਾਂ ’ਚ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਲਈ ਜਾਂਦੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸਨਮਾਨ ਪੰਜਾਬ ਲਈ ਬੇਹੱਦ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਤੇ ਆਸਟ੍ਰੇਲੀਆ ਦੇ ਸਬੰਧ ਸਿਰਫ਼ ਕੂਟਨੀਤਕ ਪੱਧਰ ਤੱਕ ਸੀਮਤ ਨਹੀਂ ਸਗੋਂ ਪੰਜਾਬੀ ਪਰਵਾਸੀ ਭਾਈਚਾਰੇ ਨੇ ਵੀ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਆਪਸ ’ਚ ਜੋੜਨ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਦੌਰਾਨ ਪੰਜਾਬ ਦੀ ਇਤਿਹਾਸਕ ਵਿਰਾਸਤ, ਸੱਭਿਆਚਾਰ, ਵਿਕਾਸ ਯਾਤਰਾ ਅਤੇ ਦੁਨੀਆ ਭਰ ’ਚ ਵੱਸਦੇ ਪੰਜਾਬੀ ਪਰਵਾਸੀ ਭਾਈਚਾਰੇ ਨਾਲ ਜੁੜੇ ਵਿਸ਼ਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।


author

Anmol Tagra

Content Editor

Related News