ਪੰਜਾਬ ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੇਵਲ ਸਿੰਘ ਢਿੱਲੋਂ ਨੇ ਜ਼ਿਲ੍ਹਿਆਂ ਨੂੰ 5 ਜ਼ੋਨਾਂ ''ਚ ਵੰਡਿਆ
Friday, Aug 14, 2026 - 11:19 PM (IST)
ਚੰਡੀਗੜ੍ਹ - ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਵੱਲੋਂ ਪਾਰਟੀ ਸੰਗਠਨ ਨੂੰ ਸੂਬੇ ਵਿੱਚ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਇਸ ਨਵੀਂ ਵਿਵਸਥਾ ਦੇ ਤਹਿਤ, ਪੰਜਾਬ ਦੇ ਜ਼ਿਲ੍ਹਿਆਂ ਨੂੰ ਪੰਜ ਵੱਖ-ਵੱਖ ਜ਼ੋਨਾਂ ਵਿੱਚ ਵੰਡਿਆ ਗਿਆ ਹੈ।
ਇਸ ਨਵੇਂ ਫੈਸਲੇ ਦਾ ਮੁੱਖ ਉਦੇਸ਼ ਪਾਰਟੀ ਦੇ ਕੰਮਕਾਜ ਵਿੱਚ ਬਿਹਤਰ ਤਾਲਮੇਲ ਪੈਦਾ ਕਰਨਾ, ਨਿਯਮਿਤ ਨਿਗਰਾਨੀ ਰੱਖਣਾ ਅਤੇ ਪਾਰਟੀ ਦੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ। ਇਸ ਸੰਗਠਨਾਤਮਕ ਸੁਧਾਰ ਨੂੰ ਸਫਲ ਬਣਾਉਣ ਲਈ ਭਾਜਪਾ ਪੰਜਾਬ ਦੇ ਸਕੱਤਰਾਂ (ਸਟੇਟ ਜਨਰਲ ਸੈਕਰੇਟਰੀਆਂ) ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
