ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ''ਮਨ ਕੀ ਬਾਤ'' ਪ੍ਰੋਗਰਾਮ

Sunday, Aug 30, 2026 - 06:39 PM (IST)

ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ''ਮਨ ਕੀ ਬਾਤ'' ਪ੍ਰੋਗਰਾਮ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ 137ਵੇਂ "ਮਨ ਕੀ ਬਾਤ" ਦੇ ਪ੍ਰੋਗਰਾਮ ਲਈ ਵਿਸ਼ੇਸ਼ ਸਮਾਗਮ ਮੋਹਾਲੀ ਜ਼ਿਲੇ ਦੇ ਹਲਕੇ ਖਰੜ ਦੇ ਪਿੰਡ ਝੰਜੇੜੀ ਵਿਖੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇਹ ਸਮਾਗਮ ਸੁਣਿਆ। 

ਇਸ ਉਪਰੰਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ 'ਮਨ ਕੀ ਬਾਤ' ਸਿਰਫ਼ ਇਕ ਪ੍ਰੋਗਰਾਮ ਨਹੀਂ, ਸਗੋਂ ਰਾਸ਼ਟਰ ਨਿਰਮਾਣ, ਜਨਤਕ ਭਾਗੀਦਾਰੀ ਅਤੇ ਸਮਾਜਿਕ ਜਾਗਰੂਕਤਾ ਦਾ ਇੱਕ ਪ੍ਰਭਾਵਸ਼ਾਲੀ ਮੰਚ ਬਣ ਚੁੱਕਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਦੇ ਪ੍ਰੇਰਨਾਦਾਇਕ ਸੰਦੇਸ਼ਾਂ ਨੂੰ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਦੇਸ਼ ਵਾਸੀਆਂ ਨੂੰ ਜਲ ਸੰਭਾਲ, ਸਵੱਛਤਾ, ਵਾਤਾਵਰਣ ਸੰਭਾਲ, ਮਹਿਲਾ ਸਸ਼ਕਤੀਕਰਨ, ਆਤਮਨਿਰਭਰ ਭਾਰਤ, ਸਥਾਨਕ ਉਤਪਾਦਾਂ ਦੀ ਵਰਤੋਂ, ਵਿਗਿਆਨ ਅਤੇ ਇਨੋਵੇਸ਼ਨ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਵਿਸ਼ਿਆਂ 'ਤੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੇ ਵਿਚਾਰ ਸਮਾਜ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਦੇ ਭਲੇ ਲਈ ਕੰਮ ਕਰਨ ਦੀ ਪ੍ਰੇਰਨਾ ਵੀ ਦਿੰਦੇ ਹਨ।

ਪ੍ਰਧਾਨ ਢਿੱਲੋਂ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ੇ ਦੇ ਮੁੱਦੇ ਨੂੰ ਉਭਾਰਿਆ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਉਪਰ ਜ਼ੋਰ ਦਿੱਤਾ ਹੈ।ਪ੍ਰਧਾਨ ਮੰਤਰੀ ਮੋਦੀ ਦੇ ਸੰਕਲਪ ਅਨੁਸਾਰ 'ਨਸ਼ਾ-ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ' ਮੁਹਿੰਮ ਦਾ ਸਾਥ ਦੇ ਕੇ ਦੇਸ਼ ਦੇ ਨੌਜਵਾਨਾਂ ਦਾ ਉੱਜਵਲ ਭਵਿੱਖ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਸ਼ਾ ਮੁਕਤ ਮੁਹਿੰਮ ਦੀ ਸਭ ਤੋਂ ਵਧੇਰੇ ਲੋੜ ਪੰਜਾਬ ਨੂੰ ਹੈ, ਕਿਉਂਕਿ ਪੰਜਾਬ ਇਸ ਸਮੇਂ ਨਸ਼ੇ ਦੀ ਦਲਦਲ ਵਿੱਚ ਡੁੱਬ ਚੁੱਕਿਆ ਹੈ। ਉਨ੍ਹਾਂ ਹਰ ਵਰਗ ਨੂੰ ਇਸ ਮੁਹਿੰਮ ਦਾ ਹਿੱਸਾ ਬਣਾ ਕੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਡਬਲ ਇੰਜਣ ਦੀ ਭਾਜਪਾ ਸਰਕਾਰ ਦੀ ਲੋੜ ਹੈ ਅਤੇ ਇਹ ਸਮਾਜਿਕ ਅਲਾਮਤ ਦਾ ਖਾਤਮਾ ਸਿਰਫ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮਾਗਮ ਵਿਚ ਮਹਿਲਾ ਸਸ਼ਕਤੀਕਰਨ, ਕਿਸਾਨੀ, ਖੇਤੀ ਅਤੇ ਗਰੀਬ ਤਬਕੇ ਦੇ ਅਹਿਮ ਮੁੱਦੇ ਉਠਾਏ ਹਨ, ਜੋ ਪ੍ਰਧਾਨ ਮੰਤਰੀ ਮੋਦੀ ਦੇ ਸਭਕਾ ਸਾਥ ਸਭਕਾ ਵਿਕਾਸ ਦੇ ਸੰਕਲਪ ਨੂੰ ਦਰਸਾਉਂਦਾ ਹੈ। ਇਸ ਪ੍ਰੋਗਰਾਮ ਵਿਚ ਭਾਜਪਾ ਦੇ ਕੌਮੀ  ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਸਟ ਵੀ ਹਾਜ਼ਰ ਸਨ। ਇਸ ਸਮਾਗਮ ਦੌਰਾਨ ਹਾਜ਼ਰ ਸਾਰੇ ਲੋਕਾਂ ਨੇ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਕਲਪ ਲਿਆ।


author

Anmol Tagra

Content Editor

Related News