ਕੇਵਲ ਸਿੰਘ ਢਿੱਲੋਂ ਨੇ ਦਿੱਲੀ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਪੰਜਾਬ ਵਿਕਾਸ ਵਿਜ਼ਨ 'ਤੇ ਹੋਈ ਚਰਚਾ
Saturday, Jun 06, 2026 - 12:35 PM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਰਾਸ਼ਟਰੀ ਰਾਜਧਾਨੀ ਦੌਰੇ ਦੌਰਾਨ ਨਵ-ਨਿਯੁਕਤ ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਨਵੀਂ ਦਿੱਲੀ 'ਚ ਸਥਿਤ ਦਫ਼ਤਰ ਵਿਖੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦਿੱਲੀ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਮੁਲਾਕਾਤ ਦੌਰਾਨ ਢਿੱਲੋਂ ਨੇ ਖੁਸ਼ਹਾਲ, ਭਾਈਚਾਰਕ ਸਾਂਝ ਵਾਲੇ ਅਤੇ ਸੁਸ਼ਾਸਿਤ ਪੰਜਾਬ ਦੇ ਨਿਰਮਾਣ ਲਈ ਆਪਣਾ ਵਿਜ਼ਨ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਮਾਡਲ ਅੱਜ ਵੀ ਪ੍ਰੇਰਣਾ ਦਾ ਸਰੋਤ ਹੈ ਅਤੇ ਪੰਜਾਬ ਦੇ ਭਵਿੱਖ ਲਈ ਇੱਕ ਆਦਰਸ਼ ਮਾਪਦੰਡ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੇ ਦਫ਼ਤਰ 'ਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਸਥਾਪਿਤ ਕੀਤੀ ਹੈ, ਜੋ ਨਿਆਂ, ਸਮਾਵੇਸ਼ਤਾ ਅਤੇ ਚੰਗੇ ਸ਼ਾਸਨ ਦੇ ਸਿਧਾਂਤਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ।
ਇਹ ਵੀ ਪੜ੍ਹੋ : ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ ਅਹਿਮ ਐਲਾਨ
ਢਿੱਲੋਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਪੰਜਾਬ ਉਹ ਪੰਜਾਬ ਸੀ ਜਿੱਥੇ ਹਰ ਕਿਸਾਨ ਖੁਸ਼ਹਾਲ ਸੀ, ਹਰ ਧਰਮ ਦਾ ਸਤਿਕਾਰ ਹੁੰਦਾ ਸੀ ਅਤੇ ਕੋਈ ਵੀ ਪੰਜਾਬੀ ਡਰ ਦੇ ਸਾਏ ਹੇਠ ਨਹੀਂ ਜਿਊਂਦਾ ਸੀ। ਅਸੀਂ ਅਜਿਹਾ ਪੰਜਾਬ ਬਣਾਉਣ ਲਈ ਵਚਨਬੱਧ ਹਾਂ ਜਿੱਥੇ ਹਰ ਨਾਗਰਿਕ ਨੂੰ ਬਰਾਬਰੀ, ਮੌਕੇ ਅਤੇ ਸਨਮਾਨ ਮਿਲੇ। ਢਿੱਲੋਂ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦੇਣ ਲਈ ਯੋਗਤਾ ਸ਼ਰਤਾਂ ਨੂੰ ਸਰਲ ਅਤੇ ਉਦਾਰ ਬਣਾਉਣ ਦੇ ਦਿੱਲੀ ਸਰਕਾਰ ਦੇ ਫ਼ੈਸਲੇ ਲਈ ਮੁੱਖ ਮੰਤਰੀ ਰੇਖਾ ਗੁਪਤਾ ਦਾ ਧੰਨਵਾਦ ਵੀ ਕੀਤਾ।
ਇਹ ਵੀ ਪੜ੍ਹੋ : ਨਿਤਿਨ ਨਬੀਨ ਨੂੰ ਮਿਲੇ ਢਿੱਲੋਂ, 'ਸ਼ੇਰ-ਏ-ਪੰਜਾਬ' ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਕੀਤੀ ਭੇਟ
ਉਨ੍ਹਾਂ ਖ਼ਾਸ ਤੌਰ 'ਤੇ ਉਮਰ ਦੀ ਉੱਚ ਸੀਮਾ ਅਤੇ ਵਿੱਦਿਅਕ ਯੋਗਤਾ 'ਚ ਦਿੱਤੀ ਗਈ ਛੋਟ ਦੇ ਨਾਲ-ਨਾਲ ਉਹ ਪ੍ਰਬੰਧ ਵੀ ਸਰਾਹਿਆ, ਜਿਸ ਤਹਿਤ ਜੇਕਰ ਮੁੱਖ ਆਸ਼ਰਿਤ ਦੀ ਉਮਰ 50 ਸਾਲ ਤੋਂ ਵੱਧ ਹੋ ਚੁੱਕੀ ਹੋਵੇ ਤਾਂ ਪਰਿਵਾਰ ਦੀ ਅਗਲੀ ਪੀੜ੍ਹੀ ਦੇ ਮੈਂਬਰ ਨੂੰ ਨੌਕਰੀ ਲਈ ਨਾਮਜ਼ਦ ਕੀਤਾ ਜਾ ਸਕੇਗਾ। ਢਿੱਲੋਂ ਨੇ ਕਿਹਾ ਕਿ ਇਹ ਫ਼ੈਸਲਾ ਪ੍ਰਭਾਵਿਤ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਨਿਆਂ ਅਤੇ ਸਨਮਾਨ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਭਾਜਪਾ ਦੀ ਇਤਿਹਾਸਕ ਗਿਲਿਆਂ-ਸ਼ਿਕਵਿਆਂ ਨੂੰ ਸੰਵੇਦਨਸ਼ੀਲਤਾ ਅਤੇ ਹਮਦਰਦੀ ਨਾਲ ਦੂਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
