ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

Monday, Nov 02, 2026 - 07:55 PM (IST)

ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ਦੇ ਨਾਲ-ਨਾਲ ਸੂਬੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਰਾਜਮਾਰਗ ਪ੍ਰਾਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕੀ ਸੰਪਰਕ 'ਚ ਸੁਧਾਰ ਲਿਆਉਣ ਅਤੇ ਵਿਕਾਸ ਪ੍ਰਾਜੈਕਟਾਂ 'ਚ ਤੇਜ਼ੀ ਲਿਆਉਣ ਨਾਲ ਸਬੰਧਤ ਵੱਖ-ਵੱਖ ਮੁੱਦੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ।

ਇਹ ਵੀ ਪੜ੍ਹੋ: ਮਹੰਤ ਦੇ ਘਰ ਚਿੱਟਾ ਰੱਖ ਕੇ ਫਸਾਉਣ ਵਾਲੇ ਪੰਜਾਬ ਪੁਲਸ ਮੁਲਾਜ਼ਮ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

PunjabKesari

ਮੁਲਾਕਾਤ ਉਪਰੰਤ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਵਿਸ਼ਿਆਂ 'ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਪੰਜਾਬ ਦੇ ਵਿਕਾਸ ਲਈ ਕੇਂਦਰੀ ਮੰਤਰੀ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਆਪਣਾ ਕੀਮਤੀ ਸਮਾਂ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮਾਂ-ਪੁੱਤਰ ਦੀ ਦਰਦਨਾਕ ਮੌਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News