ਕੇਵਲ ਸਿੰਘ ਢਿੱਲੋਂ ਨੇ ਹੱਲ ਕਰਵਾਇਆ ਕਿਸਾਨਾਂ ਦਾ ਮਸਲਾ, ਕੇਂਦਰ ਨੇ ਪੂਰੀ ਕੀਤੀ ਮੰਗ
Friday, Nov 08, 2024 - 12:25 PM (IST)
ਬਰਨਾਲਾ (ਬਿਊਰੋ): ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਹਲਕੇ ਦੇ ਪਿੰਡਾਂ ਵਿਚ ਕਿਸਾਨਾਂ ਨੂੰ DAP ਖਾਦ ਪਹੁੰਚਣੀ ਸ਼ੁਰੂ ਹੋ ਗਈ। ਅੱਜ ਪਿੰਡ ਨੰਗਲ ਅਤੇ ਠੁੱਲੇਵਾਲ ਦੇ ਕਿਸਾਨਾਂ ਵੱਲੋਂ ਕੇਵਲ ਸਿੰਘ ਢਿੱਲੋ ਦਾ DAP ਖਾਦ ਦੇ ਪ੍ਰਬੰਧ ਲਈ ਧੰਨਵਾਦ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - 12 ਨਵੰਬਰ ਨੂੰ ਪੰਜਾਬ ਵਿਚ ਛੁੱਟੀ!
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਦਿਨਾਂ ਵਿਚ ਪਿੰਡਾਂ ਵਿਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਨੇ DAP ਖਾਦ ਦੀ ਘਾਟ ਬਾਰੇ ਮਾਮਲਾ ਧਿਆਨ ਵਿਚ ਲਿਆਂਦਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ 5 ਨਵੰਬਰ ਨੂੰ ਖਾਦ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਚਿੱਠੀ ਲਿਖ ਕੇ ਬਰਨਾਲਾ ਦੇ ਕਿਸਾਨਾਂ ਨੂੰ ਖਾਦ ਪੂਰੀ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਪਾਰਟੀ ਦੇ ਸੂਬਾ ਇੰਚਾਰਜ ਵਿਜੇ ਰੁਪਾਣੀ ਵੱਲੋਂ ਵੀ ਬਰਨਾਲਾ ਵਿਖੇ ਜੇ.ਪੀ. ਨੱਢਾ ਨਾਲ ਫੋਨ ਉੱਪਰ ਇਹ ਮਾਮਲਾ ਧਿਆਨ ਵਿਚ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਤੁਰੰਤ ਬਰਨਾਲਾ ਹਲਕੇ ਦੀਆਂ ਸਹਿਕਾਰੀ ਸਭਾਵਾਂ ਵਿਚ ਕਿਸਾਨਾਂ ਲਈ DAP ਖਾਦ ਪਹੁੰਚਣੀ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਦੀ ਇਸ ਵੱਡੀ ਸਮੱਸਿਆ ਦਾ ਹੱਲ ਹੋ ਗਿਆ ਹੈ। ਇਸ ਨਾਲ ਸਾਡੇ ਕਿਸਾਨ ਭਰਾ ਹੁਣ ਕਣਕ ਦੀ ਬਿਜਾਈ ਸਮਾਂ ਰਹਿੰਦਿਆਂ ਕਰ ਸਕਣਗੇ। ਉਨ੍ਹਾਂ ਡੀਏਪੀ ਖਾਦ ਦਾ ਪ੍ਰਬੰਧ ਕਰਨ ਲਈ ਖਾਦ ਮੰਤਰੀ ਅਤੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਪੰਜਾਬ ਬੀਜੇਪੀ ਇੰਚਾਰਜ ਵਿਜੇ ਰੁਪਾਣੀ ਦਾ ਧੰਨਵਾਦ ਕੀਤਾ।
ਇਹ ਖ਼ਬਰ ਵੀ ਪੜ੍ਹੋ - ਅੱਜ ਇਨ੍ਹਾਂ ਸੜਕਾਂ 'ਤੇ ਜਾਣ ਤੋਂ ਕਰੋ ਗੁਰੇਜ਼, ਟ੍ਰੈਫ਼ਿਕ ਜਾਮ ਦਾ ਕਰਨਾ ਪਵੇਗਾ ਸਾਹਮਣਾ! ਜਾਣੋ ਬਦਲਵੇਂ ਰੂਟ
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਹਮੇਸ਼ਾ ਬਰਨਾਲਾ ਦੇ ਕਿਸਾਨਾਂ ਅਤੇ ਹਰ ਵਰਗ ਨਾਲ ਡੱਟ ਕੇ ਖੜੇ ਹਨ। ਪੰਜਾਬ ਦੀਆਂ ਆਮ ਆਦਮੀ ਪਾਰਟੀ ਦੀ ਸਰਕਾਰ ਸਾਡੇ ਕਿਸਾਨ ਭਰਾਵਾਂ ਨੂੰ ਇਸ ਔਖੀ ਘੜੀ ਵਿਚ ਕਿਨਾਰਾ ਕਰਕੇ ਸਮੱਸਿਆਵਾਂ ਦਾ ਹੱਲ ਕੀਤੇ ਬਿਨਾਂ ਭੱਜ ਗਈ। ਜਿਸ ਕਰਕੇ ਕੇਂਦਰ ਦੀ ਬੀਜੇਪੀ ਸਰਕਾਰ ਨੇ ਸਾਡੇ ਕਿਸਾਨ ਭਰਾਵਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਲੋਕਾਂ ਲਈ DAP ਖਾਦ ਦਾ ਇਕ ਹੋਰ ਰੈਕ ਬਹੁਤ ਜਲਦ ਪਹੁੰਚ ਜਾਵੇਗਾ, ਜਿਸ ਨਾਲ ਬਰਨਾਲਾ ਦੇ ਕਿਸਾਨਾਂ ਲਈ DAP ਖਾਦ ਆਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਬੀਜੇਪੀ ਦੀ ਸਰਕਾਰ ਬਣ ਜਾਂਦੀ ਹੈ ਤੇ ਲੋਕਾਂ ਦਾ ਫਤਵਾ ਉਨ੍ਹਾਂ ਦੇ ਹੱਕ ਵਿੱਚ ਆਉਂਦਾ ਹੈ ਤਾਂ ਫਸਲਾਂ ਦੀ ਖਰੀਦ, DAP ਖਾਦ ਸਮੇਤ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8