ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ ਤਾਂ... (ਵੀਡੀਓ)

Monday, Jun 01, 2026 - 12:17 PM (IST)

ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ ਤਾਂ... (ਵੀਡੀਓ)

ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਲੋਂ ਪੂਰੀ ਤਿਆਰੀ ਖਿੱਚ ਲਈ ਗਈ ਹੈ। ਇਸ ਦੇ ਮੱਦੇਨਜ਼ਰ ਪਾਰਟੀ ਵਲੋਂ ਸਿਆਸੀ ਫੇਰਬਦਲ ਕਰਦਿਆਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਲਾਇਆ ਗਿਆ ਹੈ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵਲੋਂ ਨਾਰਾਜ਼ਗੀ ਜਤਾਈ ਗਈ ਸੀ। ਕੈਪਟਨ ਅਮਰਿੰਦਰ ਸਿੰਘ ਵਲੋਂ ਜਨਤਕ ਤੌਰ 'ਤੇ ਇਹ ਬਿਆਨ ਜਾਰੀ ਕੀਤਾ ਗਿਆ ਸੀ ਕਿ ਕੇਵਲ ਢਿੱਲੋਂ ਪਾਰਟੀ ਦੀਆਂ ਸਿਆਸੀ ਖ਼ਾਹਿਸ਼ਾਂ 'ਤੇ ਖ਼ਰੇ ਨਹੀਂ ਉਤਰ ਸਕਣਗੇ। 'ਪੰਜਾਬੀ ਟ੍ਰਿਬਿਊਨ' ਨੂੰ ਦਿੱਤੇ ਗਏ ਇੰਟਰਵਿਊ 'ਚ ਕੇਵਲ ਸਿੰਘ ਢਿੱਲੋਂ ਵਲੋਂ ਕੈਪਟਨ ਨੂੰ ਮੋੜਵਾਂ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਨੇ ਕੈਪਟਨ ਨੂੰ ਆਪਣਾ ਵੱਡੇ ਭਰਾ ਵਰਗਾ ਦੱਸਦਿਆਂ ਨਾਲ ਹੀ ਕਿਹਾ ਕਿ ਕੈਪਟਨ ਨੂੰ ਆਪਣੀ ਸਿਆਸੀ ਵੁੱਕਤ ਘਟਣ ਦਾ ਮਲਾਲ ਹੈ, ਜਿਸ ਕਾਰਨ ਉਨ੍ਹਾਂ ਵਲੋਂ ਅਜਿਹੇ ਬਿਆਨ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 22 ਜੂਨ ਨੂੰ ਲੈ ਕੇ ਹੋਇਆ ਵੱਡਾ ਐਲਾਨ, ਸਫ਼ਰ ਕਰਨ ਵਾਲੇ ਧਿਆਨ ਨਾਲ ਪੜ੍ਹ ਲੈਣ ਖ਼ਬਰ

ਉਨ੍ਹਾਂ ਨੇ 'ਜਗ ਬਾਣੀ' ਨੂੰ ਦਿੱਤੇ ਆਪਣੇ ਇੰਟਰਵਿਊ 'ਚ ਕਿਹਾ ਕਿ ਕੈਪਟਨ ਬਹੁਤ ਹੀ ਸੂਝਵਾਨ ਇਨਸਾਨ ਹਨ ਅਤੇ ਅਸੀਂ ਇਕੱਠੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਨੂੰ ਸ਼ਾਇਦ ਨਾਰਾਜ਼ਗੀ ਹੈ ਕਿ ਮੈਨੂੰ ਪ੍ਰਧਾਨ ਲਾਉਣ ਬਾਰੇ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ ਪਰ ਇਹ ਤਾਂ ਮੈਨੂੰ ਵੀ ਨਹੀਂ ਪਤਾ ਸੀ ਕਿਉਂਕਿ ਭਾਜਪਾ ਦਾ ਕੰਮ ਕਰਨ ਦਾ ਤਰੀਕਾ ਅਲੱਗ ਹੈ। ਭਾਜਪਾ ਦੇ ਪੁਰਾਣੇ ਲੀਡਰਾਂ ਨੂੰ ਨਜ਼ਰ-ਅੰਦਾਜ਼ ਕਰਨ ਵਾਲੇ ਬਿਆਨ ਦਾ ਜਵਾਬ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਕੈਪਟਨ ਸਾਹਿਬ ਦੀ ਸੋਚ ਹੈ ਅਤੇ ਅਸੀਂ ਕਿਸੇ ਦੀ ਸੋਚ ਬਾਰੇ ਕੀ ਕਹਿ ਸਕਦੇ ਹਾਂ। ਢਿੱਲੋਂ ਨੇ ਕਿਹਾ ਕਿ ਜਦੋਂ ਮੈਨੂੰ ਪ੍ਰਧਾਨ ਬਣਾਇਆ ਗਿਆ ਤਾਂ ਕੈਪਟਨ ਸਾਹਿਬ ਨੇ ਮੈਨੂੰ ਮੁਬਾਰਕਾਂ ਦਿੱਤੀਆਂ ਸੀ।

ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕ ਹੋ ਜਾਣ ALERT, ਜਲਦੀ ਕਰ ਲੈਣ ਆਹ ਕੰਮ ਨਹੀਂ ਤਾਂ ਬੰਦ ਹੋ ਜਾਵੇਗੀ...

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਾਂਹਵਧੂ ਸੋਚ ਹੈ ਅਤੇ ਮੈਂ ਇਸ ਸੋਚ ਦੀ ਕਦਰ ਕਰਦਾ ਹਾਂ। ਇਹ ਪਾਰਟੀ ਸੰਗਠਨ ਨਾਲ ਜੁੜੀ ਹੋਈ ਹੈ ਅਤੇ ਪਾਰਟੀ ਨੂੰ ਹਰ ਵਿਅਕਤੀ ਦੇ ਕੰਮ ਕਾਰ ਦਾ ਪਤਾ ਹੈ। ਇਹ ਬਹੁਤ ਮਿਹਨਤੀ ਪਾਰਟੀ ਹੈ ਅਤੇ ਤਾਂ ਹੀ ਇਸ ਮੁਕਾਮ 'ਤੇ ਪੁੱਜੀ ਹੈ। ਦੱਸ ਦੇਈਏ ਕਿ ਕੇਵਲ ਸਿੰਘ ਢਿੱਲੋਂ ਬਾਰੇ ਦਿੱਤੇ ਗਏ ਉਕਤ ਬਿਆਨ ਕਾਰਨ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਆਗੂਆਂ ਦੇ ਨਿਸ਼ਾਨੇ 'ਤੇ ਆ ਚੁੱਕੇ ਹਨ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵਲੋਂ ਵੀ ਕੈਪਟਨ ਖ਼ਿਲਾਫ਼ ਬਿਆਨਬਾਜ਼ੀ ਕੀਤੀ ਗਈ ਹੈ। ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਕੈਪਟਨ ਹੁਣ ਬਜ਼ੁਰਗ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਦੂਜਿਆਂ ਨੂੰ ਅਸ਼ੀਰਵਾਦ ਦੇਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e
 


author

Babita

Content Editor

Related News