'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ

Monday, Sep 21, 2026 - 04:37 PM (IST)

'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ

ਬਠਿੰਡਾ (ਵੈੱਬ ਡੈਸਕ)- ਕੇਂਦਰੀ ਖੇਤੀ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੋਮਵਾਰ ਨੂੰ ਬਠਿੰਡਾ ਪਹੁੰਚੇ। ਇਥੇ ਉਨ੍ਹਾਂ ਨੇ ਤਲਵੰਡੀ ਸਾਬੋ ਤੋਂ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਚ ਮੱਥਾ ਟੇਕ ਕੇ ਆਸ਼ੀਰਵਾਦ ਲਿਆ।  ਇਸ ਮੌਕੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ 'ਚ ਵਧ ਰਹੇ ਨਸ਼ਿਆਂ ਅਤੇ ਪ੍ਰਸ਼ਾਸਕੀ ਧੱਕੇਸ਼ਾਹੀ ਨੂੰ ਲੈ ਕੇ ਸੂਬਾ ਸਰਕਾਰ 'ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਮੁੱਖ ਮੰਤਰੀ ਅਤੇ ਚਾਰ ਮੰਤਰੀਆਂ ਦੇ ਗੜ੍ਹ ਮੰਨੇ ਜਾਂਦੇ ਸੰਗਰੂਰ ਜ਼ਿਲ੍ਹੇ ਦੀਆਂ ਹਾਲੀਆ ਘਟਨਾਵਾਂ ਦਾ ਹਵਾਲਾ ਦਿੰਦੇ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜ੍ਹੇ ਕੀਤੇ।

ਇਹ ਵੀ ਪੜ੍ਹੋ- ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ ਜਾਨ

PunjabKesari

ਮੋਹਨਜੀਤ ਦੇ ਮਾਮਲੇ 'ਤੇ ਬੋਲਦੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਕਾਲੀ ਝੰਡੀ ਵਿਖਾ ਕੇ ਆਪਣਾ ਵਿਰੋਧ ਪ੍ਰਗਟਾਉਣ 'ਤੇ ਮੋਹਨਜੀਤ ਸਿੰਘ ਨਾਲ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਵਿੱਚ ਵੈਂਟੀਲੇਟਰ 'ਤੇ ਦਾਖ਼ਲ ਹੋਣਾ ਪਿਆ। ਗੁਲਜ਼ਾਰ ਸਿੰਘ ਦੇ ਮਾਮਲੇ ਦਾ ਜ਼ਿਕਰ ਕਰਦੇ ਉਨ੍ਹਾਂ ਕਿਹਾ ਕਿ ਦਿੜਬਾ ਵਿਖੇ ਮੰਤਰੀ ਦੇ ਪ੍ਰੋਗਰਾਮ ਦੌਰਾਨ ਇਕ ਦਲਿਤ ਦਿਹਾੜੀਦਾਰ ਗੁਲਜ਼ਾਰ ਸਿੰਘ ਨੇ ਇਹ ਪੁੱਛਿਆ ਸੀ ਕਿ "ਚਿੱਟਾ ਕਦੋਂ ਬੰਦ ਕਰੋਗੇ"। ਇਸ ਤੋਂ ਬਾਅਦ ਪੁਲਸ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ, ਜਿਸ ਦੇ ਡਰ ਤੋਂ ਉਸ ਨੇ ਸਲਫਾਸ ਖਾ ਲਈ ਅਤੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ, ਸੁਣੋ ਅਣਸੁਣੇ ਕਿੱਸੇ

ਡੀ. ਸੀ. ਦਫ਼ਤਰ ਅੱਗੇ ਜ਼ਹਿਰ ਖਾਣ ਦੀ ਘਟਨਾ ਦਾ ਕੀਤਾ ਜ਼ਿਕਰ
ਉਨ੍ਹਾਂ ਕਿਹਾ ਕਿ ਸੰਗਰੂਰ ਦੇ ਅਨਮੋਲ/ਨਰੋਲ ਪਿੰਡ ਦੇ ਜਗਸੀਰ ਸਿੰਘ ਜੱਗਾ ਨੇ ਡੀ. ਸੀ. ਦਫ਼ਤਰ ਜਾ ਕੇ ਨਸ਼ਾ ਬੰਦ ਕਰਨ ਦੀ ਮੰਗ ਕੀਤੀ ਸੀ। ਕੋਈ ਸੁਣਵਾਈ ਨਾ ਹੋਣ 'ਤੇ ਉਸ ਨੇ ਜ਼ਹਿਰੀਲੀਆਂ ਗੋਲੀਆਂ ਖਾ ਲਈਆਂ ਅਤੇ ਉਹ ਇਸ ਵੇਲੇ ਰਜਿੰਦਰਾ ਹਸਪਤਾਲ ਦੇ ਵਾਰਡ ਨੰਬਰ 1 'ਚ ਵੈਂਟੀਲੇਟਰ 'ਤੇ ਤੜਫ ਰਿਹਾ ਹੈ। ਕੇਵਲ ਸਿੰਘ ਢਿੱਲੋਂ ਨੇ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ਜਿਹੜੀ ਸਰਕਾਰ ਇਕ ਜ਼ਿਲ੍ਹੇ ਵਿੱਚੋਂ ਵੀ ਨਸ਼ਾ ਬੰਦ ਨਹੀਂ ਕਰ ਸਕੀ, ਉਹ ਪੂਰੇ ਪੰਜਾਬ ਵਿੱਚੋਂ ਨਸ਼ਾ ਕਿਵੇਂ ਖ਼ਤਮ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਨਸ਼ਾਮੁਕਤ ਕਰ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News