'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ
Wednesday, Nov 18, 2026 - 03:20 PM (IST)
ਜਲੰਧਰ : ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਇੱਥੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ, ਜਿੱਥੋਂ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਗੁਰਪੁਰਬ ਮੌਕੇ 'ਸਮਰਸਤਾ ਸੰਕਲਪ ਯਾਤਰਾ' ਕੱਢੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਮੌਜੂਦ ਰਹੇ। ਕੇਵਲ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜਿਸ ਸਮੇਂ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਹੋਇਆ, ਉਸ ਸਮੇਂ ਸਮਾਜ 'ਚ ਜਾਤ-ਪਾਤ ਅਤੇ ਊਚ-ਨੀਚ ਦਾ ਹਨ੍ਹੇਰਾ ਫੈਲਿਆ ਹੋਇਆ ਸੀ। ਗੁਰੂ ਸਾਹਿਬ ਨੇ ਆਪਣੀ ਪਵਿੱਤਰ ਬਾਣੀ ਰਾਹੀਂ ਲੋਕਾਂ ਨੂੰ ਬਰਾਬਰੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਰਾਹ ਦਿਖਾਇਆ। ਉਨ੍ਹਾਂ ਦੀ ਬਾਣੀ ਸਾਨੂੰ ਸੱਚ ਦੇ ਰਾਹ 'ਤੇ ਤੁਰਨ ਦੀ ਪ੍ਰੇਰਣਾ ਦਿੰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, ਪੜ੍ਹੋ ਕੀ ਜਾਰੀ ਕੀਤੇ ਨਵੇਂ ਹੁਕਮ
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਡੇਰਾ ਬੱਲਾਂ ਤੋਂ ਕੱਢੀ ਜਾ ਰਹੀ 'ਸਮਰਸਤਾ ਸੰਕਲਪ ਯਾਤਰਾ' ਕੋਈ ਸਿਆਸੀ ਯਾਤਰਾ ਨਹੀਂ ਹੈ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਕੱਢੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਲੇ 5 ਦਿਨ ਇਹ ਯਾਤਰਾ ਪੰਜਾਬ ਦੇ 17 ਜ਼ਿਲ੍ਹਿਆਂ 'ਚੋਂ ਹੁੰਦੀ ਹੋਈ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਵੇਗੀ। ਇਹ ਯਾਤਰਾ ਵਾਰਾਨਸੀ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਵਿਖੇ ਜਾ ਕੇ ਸਮਾਪਤ ਹੋਵੇਗੀ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰੱਕਤ ਕਰਨਗੇ।
ਇਹ ਵੀ ਪੜ੍ਹੋ : IVF ਕਰਵਾਉਣ ਵਾਲੀਆਂ ਔਰਤਾਂ ਲਈ ਵੱਡੀ ਖ਼ਬਰ, ਉਮਰ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਕਲਸ਼ ਯਾਤਰਾ ਦੀ ਤਰ੍ਹਾਂ ਦੀ ਇਸ ਸੰਕਲਪ ਯਾਤਰਾ 'ਚ ਵੀ ਸੰਗਤ ਵੱਧ-ਚੜ੍ਹ ਕੇ ਹਿੱਸਾ ਲਵੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਗੁਰੂ ਸਾਹਿਬ ਦੇ ਸਤਿਕਾਰ 'ਚ ਕਈ ਇਤਿਹਾਸਕ ਕੰਮ ਕੀਤੇ ਗਏ ਹਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਇਕ ਅਜਿਹੇ ਸੋਹਣੇ ਸਮਾਜ ਦਾ ਸੁਫ਼ਨਾ ਦਿਖਾਇਆ ਹੈ, ਜਿਸ ਨੂੰ ਉਨ੍ਹਾਂ ਨੇ ਬੇਗਮਪੁਰਾ ਦਾ ਨਾਂ ਦਿੱਤਾ, ਜਿੱਥੇ ਕਿਸੇ ਨੂੰ ਕੋਈ ਦੁੱਖ, ਚਿੰਤਾ ਜਾ ਫ਼ਿਕਰ ਨਾ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
