ਸੁਖਬੀਰ ਬਾਦਲ ''ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ ਸਖ਼ਤ ਸ਼ਬਦਾਂ ''ਚ ਕੀਤੀ ਨਿੰਦਾ
Thursday, Aug 13, 2026 - 03:53 PM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਮਲੇ ਦੀ ਖ਼ਬਰ ਸੁਣ ਕੇ ਉਹ ਬੇਹੱਦ ਚਿੰਤਤ ਹਨ ਅਤੇ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦੇ ਹਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਿੰਸਾ ਦਾ ਕਿਸੇ ਵੀ ਸਮਾਜ ਅਤੇ ਲੋਕਤੰਤਰ 'ਚ ਕੋਈ ਸਥਾਨ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2 ਦਿਨਾਂ ’ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ORDER!
ਖ਼ਾਸ ਕਰਕੇ ਸਾਡੇ ਪਵਿੱਤਰ ਤਖ਼ਤ ਸਾਹਿਬਾਨ ਦੀ ਪਾਵਨ ਧਰਤੀ ’ਤੇ ਅਜਿਹੀ ਘਟਨਾ ਬਿਲਕੁਲ ਵੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ਸਾਨੂੰ ਸ਼ਾਂਤੀ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਰਾਸ਼ਨ ਕਾਰਡ ਧਾਰਕਾਂ ਲਈ ਭਲਕੇ ਤੋਂ ਲਾਗੂ ਹੋਇਆ ਨਵਾਂ ਸਿਸਟਮ, ਹੁਣ QR ਕੋਡ ਨਾਲ ਹੀ...
ਇਸ ਪਾਵਨ ਅਸਥਾਨ ’ਤੇ ਵਾਪਰੀ ਹਿੰਸਕ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ। ਭਾਜਪਾ ਆਗੂ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਅਤੇ ਸ਼ਾਂਤਮਈ ਮਾਹੌਲ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਇਕ ਇਤਿਹਾਸਕ ਤੋਹਫ਼ਾ: ਕੇਵਲ ਢਿੱਲੋ
