ਕੇਵਲ ਸਿੰਘ ਢਿੱਲੋਂ ਨੇ ਸਾਂਭਿਆ ਪੰਜਾਬ ਭਾਜਪਾ ਦਾ ਕਾਰਜਭਾਰ, ਹਰਿਆਣਾ ਦੇ CM ਸੈਣੀ ਰਹੇ ਮੌਜੂਦ (ਵੀਡੀਓ)
Wednesday, Jun 03, 2026 - 12:06 PM (IST)
ਚੰਡੀਗੜ੍ਹ : ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਉਨ੍ਹਾਂ ਦੀ ਤਾਜਪੋਸ਼ੀ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਰਹੇ ਅਤੇ ਇਸ ਤੋਂ ਇਲਾਵਾ ਪੰਜਾਬ ਦੀ ਲੀਡਰਸ਼ਿਪ ਵੀ ਇਸ ਮੌਕੇ ਮੌਜੂਦ ਰਹੀ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਸਭ ਨੂੰ ਇਕ ਅੱਖ ਨਾਲ ਦੇਖਦੇ ਸਨ ਅਤੇ ਭਾਰਤੀ ਜਨਤਾ ਪਾਰਟੀ ਵੀ ਉਨ੍ਹਾਂ ਦੇ ਸਿਧਾਂਤ 'ਤੇ ਹੀ ਚੱਲ ਰਹੀ ਹੈ।
ਦੱਸ ਦੇਈਏ ਕਿ ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਪਹਿਲੇ ਜੱਟ ਸਿੱਖ ਪ੍ਰਧਾਨ ਹਨ। ਉਹ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ। ਲੰਬੇ ਸਮੇਂ ਤੱਕ ਉਹ ਕਾਂਗਰਸ ਵਿੱਚ ਰਹੇ ਅਤੇ ਵਿਧਾਇਕ ਵੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਆਏ ਨਵੇਂ ਹੁਕਮ, ਸਿੱਖਿਆ ਵਿਭਾਗ ਵਲੋਂ ਸਖ਼ਤ ਹਦਾਇਤਾਂ ਜਾਰੀ
ਉਦਯੋਗ ਜਗਤ ਵਿੱਚ ਵੀ ਉਨ੍ਹਾਂ ਦੀ ਆਪਣੀ ਵੱਖਰੀ ਪਛਾਣ ਹੈ। ਅਹੁਦਾ ਸੰਭਾਲਣ ਤੋਂ ਬਾਅਦ ਤੋਂ ਉਹ ਕਾਫ਼ੀ ਸਰਗਰਮ ਹੋ ਗਏ ਹਨ। ਪਹਿਲੇ ਪੜਾਅ ਵਿੱਚ ਉਨ੍ਹਾਂ ਨੇ ਭਾਜਪਾ ਨੇਤਾਵਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੇਵਲ ਸਿੰਘ ਢਿੱਲੋਂ ਵਲੋਂ ਭਾਜਪਾ ਦਫ਼ਤਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਦਾ ਉਦਘਾਟਨ ਵੀ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਸਾਢੇ ਚਾਰ ਸਾਲਾਂ ''ਚ 2 ਸਕੂਲ ਖੁੱਲ੍ਹਣਾ ਤੇ 7 ਬੰਦ ਹੋਣਾ ''ਆਪ'' ਦੀ ਫੇਲ੍ਹ ''ਸਿੱਖਿਆ ਕ੍ਰਾਂਤੀ'' ਦਾ ਸਬੂਤ : ਢਿੱਲੋਂ
