ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਰਮਨਜੀਤ ਸਿੱਕੀ ਨੇ ਭਰਿਆ ਨਾਮਜ਼ਦਗੀ ਪੱਤਰ

01/29/2022 7:20:55 PM

ਖਡੂਰ ਸਾਹਿਬ (ਵਿਜੇ ਅਰੋੜਾ) - ਪੰਜਾਬ ’ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਸਬੰਧ ਵਿੱਚ ਖਡੂਰ ਸਾਹਿਬ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਨੇ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਬਹੁਤ ਵੀਡੀਓ ਵਾਇਰਲ ਹੋ ਰਹੀ ਹੈ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ, ਜੋ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ, ਉਨ੍ਹਾਂ ਨੂੰ ਬੈਂਕ ਆਫ ਇੰਡੀਆ ਨੇ ਡਿਫਾਲਟਰ ਕਰਾਰ ਦਿੱਤਾ ਹੈ। ਉਕਤ ਉਮੀਦਵਾਰ ਨੂੰ 6 ਕਰੋੜ 35 ਲੱਖ ਰੁਪਏ ਦਾ ਡਿਫਾਲਟਰ ਕਰਾਰ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)

ਨਾਮਜ਼ਦਗੀ ਪੱਤਰ ਭਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਮੈਂ ਚੋਣ ਲੜਨ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤਾ ਹੈ। ਡਿਫਾਲਟਰ ਦੀ ਵੀਡੀਓ ਵਾਇਰਲ ਬਾਰੇ ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਮੈਨੂੰ ਕੁਝ ਪਤਾ ਨਹੀਂ। ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਬੈਂਕ ਨੇ ਮੈਨੂੰ ਕਿਸੇ ਤਰ੍ਹਾਂ ਦਾ ਕੋਈ ਨੋਟਿਸ ਨਹੀਂ ਦਿੱਤਾ। ਸਿੱਕੀ ਨੇ ਕਿਹਾ ਕਿ ਸਾਡੇ ਸੰਸਦ ਮੈਂਬਰ ਜਸਬੀਰ ਡਿੰਪਾ ਵਲੋਂ ਜੋ ਵੀ ਟਵੀਟ ਕੀਤਾ ਗਿਆ ਹੈ, ਉਸ ਦੇ ਸਬੰਧ ’ਚ ਮੈਂ ਕੋਈ ਗੱਲਬਾਤ ਨਹੀਂ ਕਰਾਂਗਾ। ਚੋਣਾਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ।  

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!

 


rajwinder kaur

Content Editor

Related News