ਵੱਡੀ ਖ਼ਬਰ: ਖਡੂਰ ਸਾਹਿਬ ਤੋਂ ਕਾਂਗਰਸੀ ਆਗੂ ਰਮਨਜੀਤ ਸਿੱਕੀ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ
Monday, Jan 31, 2022 - 11:13 AM (IST)
ਖਡੂਰ ਸਾਹਿਬ (ਬਿਊਰੋ) - ਪੰਜਾਬ ’ਚ 20 ਫਰਵਰੀ, 2022 ਨੂੰ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਨੂੰ ਲੈ ਕੇ ਖਡੂਰ ਸਾਹਿਬ ਹਲਕੇ ਤੋਂ ਮੌਜੂਦਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ’ਤੇ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ। ਐੱਸ.ਡੀ.ਐੱਮ ਦਫ਼ਤਰ ਵਿਖੇ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਦਾਖ਼ਲ ਕਰਨ ਵੇਲੇ ਸਿੱਕੀ ਨੇ ਆਪਣੀ ਪਤਨੀ ਤਲਵੀਨ ਸਹੋਤਾ ਨੂੰ ਕਵਰਿੰਗ ਉਮੀਦਵਾਰ ਬਣਾਇਆ ਹੈ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵੱਡੀ ਵਾਰਦਾਤ: ਬੁਲੇਟ ਸਵਾਰ ਨੌਜਵਾਨਾਂ ਨੇ ਸਕਿਓਰਿਟੀ ਗਾਰਡ ’ਤੇ ਚਲਾਈਆਂ ਤਾਬੜਤੋੜ ਗੋਲੀਆਂ
ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜਨ ਲਈ ਰਮਨਜੀਤ ਸਿੰਘ ਸਿੱਕੀ ਨੇ ਕਾਂਗਰਸ ਉਮੀਦਵਾਰ ਵਜੋਂ ਵੀ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੋਇਆ ਹੈ। ਰਮਨਜੀਤ ਸਿੰਘ ਸਿੱਕੀ ਨੂੰ ਡਰ ਹੈ ਕਿ ਕਿਤੇ ਕਾਂਗਰਸ ਹਾਈ ਕਮਾਨ ਉਨ੍ਹਾਂ ਦੀ ਟਿਕਟ ਨਾ ਕੱਟ ਦੇਵੇ। ਇਸੇ ਕਾਰਨ ਸਿੱਕੀ ਵਲੋਂ ਦੋ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)
ਦੱਸ ਦੇਈਏ ਕਿ ਬੀਤੇ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਹੀ ਹੈ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਰਮਨਜੀਤ ਸਿੱਕੀ ਨੂੰ ਬੈਂਕ ਆਫ ਇੰਡੀਆ ਨੇ ਡਿਫਾਲਟਰ ਕਰਾਰ ਦਿੱਤਾ ਹੈ। ਉਕਤ ਉਮੀਦਵਾਰ ਬੈਂਕ ਵੱਲੋਂ 6 ਕਰੋੜ 35 ਲੱਖ ਰੁਪਏ ਦਾ ਡਿਫਾਲਟਰ ਕਰਾਰ ਦਿੱਤਾ ਗਿਆ ਹੈ ਅਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਸੀ ਕਿ ਉਮੀਦਵਾਰ ਦੀ ਨਾਮਜ਼ਦਗੀ ਦਾਖ਼ਲ ਨਾ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ