ਖਡੂਰ ਸਾਹਿਬ ਤੋਂ ਜਥਾ ਪਾਕਿਸਤਾਨ ਲਈ ਰਵਾਨਾ

Tuesday, Nov 05, 2019 - 10:58 AM (IST)

ਖਡੂਰ ਸਾਹਿਬ ਤੋਂ ਜਥਾ ਪਾਕਿਸਤਾਨ ਲਈ ਰਵਾਨਾ

ਖਡੂਰ ਸਾਹਿਬ (ਗਿੱਲ) : ਕਾਰ ਸੇਵਾ ਖਡੂਰ ਸਾਹਿਬ ਨਾਲ ਸਬੰਧਿਤ ਇਕ 25 ਮੈਂਬਰੀ ਜਥਾ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਦੌਰਾਨ ਲੰਗਰ ਦੀ ਸੇਵਾ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਬੀਤੇ ਦਿਨੀਂ (3 ਨਵੰਬਰ) ਪਾਕਿਸਤਾਨ ਲਈ ਰਵਾਨਾ ਹੋ ਗਿਆ। ਜਥੇ ਦੇ ਮੈਂਬਰਾਂ ਨੇ ਇਸ ਸਬੰਧ 'ਚ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਇਸ ਸਮੇਂ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਪਾਕਿਸਤਾਨ 'ਚ ਹੋਣ ਵਾਲੇ ਸਮਾਗਮਾਂ 'ਚ ਹਿੱਸਾ ਲੈਣ ਤੋਂ ਇਲਾਵਾ ਲੰਗਰ ਦੀ ਸੇਵਾ ਕਰਨਗੇ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣਗੇ। 

ਉਨ੍ਹਾਂ ਦੱਸਿਆ ਕਿ ਗੁਰਪੁਰਬ ਮੌਕੇ ਉਹ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸਿੰਘ ਸਿੰਘਣੀਆਂ ਲਾਹੌਰ ਵਿਖੇ ਲੰਗਰਾਂ ਦੀ ਸੇਵਾ ਨਿਭਾਉਣਗੇ। ਉਨ੍ਹਾਂ ਹੋਰ ਦੱਸਿਆ ਕਿ ਜਥਾ ਇਸ ਤੋਂ ਇਲਾਵਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਵੀ ਜਾਵੇਗਾ।


author

Baljeet Kaur

Content Editor

Related News