328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ''ਆਪ'' ਦੇ ''ਯੂ-ਟਰਨ'' ''ਤੇ ਭੜਕੇ ਖਹਿਰਾ; ਕਿਹਾ- ਮਾਨ ਮੰਗੇ ਜਨਤਕ ਮੁਆਫੀ

Monday, Jan 19, 2026 - 09:04 PM (IST)

328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ''ਆਪ'' ਦੇ ''ਯੂ-ਟਰਨ'' ''ਤੇ ਭੜਕੇ ਖਹਿਰਾ; ਕਿਹਾ- ਮਾਨ ਮੰਗੇ ਜਨਤਕ ਮੁਆਫੀ

ਵੈੱਬ ਡੈਸਕ : ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਨੇ ਇੱਕ ਵਾਰ ਫਿਰ ਸਿਆਸੀ ਤੂਲ ਫੜ ਲਿਆ ਹੈ। ਇਸ ਸਬੰਧੀ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 'ਤੇ ਇਸ ਮੁੱਦੇ 'ਤੇ ਪੂਰੀ ਤਰ੍ਹਾਂ 'ਯੂ-ਟਰਨ' (U-Turn) ਲੈਣ ਦੇ ਗੰਭੀਰ ਦੋਸ਼ ਲਾਏ ਹਨ।
ਇਸ ਸਬੰਧੀ ਖਹਿਰਾ ਨੇ ਕਿਹਾ ਕਿ ਪਹਿਲਾਂ 'ਆਪ' ਆਗੂਆਂ ਨੇ ਬੰਗਾ ਨੇੜਲੇ ਰਾਜਾ ਸਾਹਿਬ ਅਸਥਾਨ 'ਤੇ ਸਰੂਪਾਂ ਦੇ ਹੋਣ ਬਾਰੇ ਵੱਡੇ ਦੋਸ਼ ਲਾਏ ਸਨ ਪਰ ਹੁਣ ਉਹ ਆਪਣੇ ਬਿਆਨਾਂ ਤੋਂ ਪਲਟ ਗਏ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਸੰਵੇਦਨਸ਼ੀਲ ਧਾਰਮਿਕ ਮਾਮਲੇ 'ਤੇ ਸਿੱਖ ਕੌਮ ਨੂੰ ਗੁੰਮਰਾਹ ਕਰਨ ਲਈ ਜਨਤਕ ਤੌਰ 'ਤੇ ਮੁਆਫੀ ਮੰਗਣ।


ਇਸ ਸਬੰਧੀ ਖਹਿਰਾ ਨੇ ਦੋਸ਼ ਲਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਇਸ ਮਸਲੇ ਨੂੰ ਹੱਲ ਕਰਨ ਲਈ ਬਿਲਕੁਲ ਵੀ ਗੰਭੀਰ ਨਹੀਂ ਹੈ। ਉਨ੍ਹਾਂ ਇਸ ਦੀ ਤੁਲਨਾ ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਨਾਲ ਕਰਦਿਆਂ ਕਿਹਾ ਕਿ ਜਿਵੇਂ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਨ੍ਹਾਂ ਕੇਸਾਂ 'ਚ ਇਨਸਾਫ਼ ਦੇਣ ਤੋਂ ਪੈਰ ਪਿੱਛੇ ਖਿੱਚੇ ਹਨ, ਉਹੀ ਰਵੱਈਆ ਹੁਣ ਸਰੂਪਾਂ ਦੇ ਮਾਮਲੇ ਵਿੱਚ ਵੀ ਦਿਖਾਈ ਦੇ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shubam Kumar

Content Editor

Related News