ਜ਼ੀਰਾ 'ਚ ਸ਼ਰਾਬ ਮਿੱਲ ਦੇ ਬਾਹਰ ਕਿਸਾਨਾਂ ਵੱਲੋਂ ਲਾਏ ਧਰਨੇ 'ਚ ਪਹੁੰਚੇ ਖਹਿਰਾ, ਸਮਰਥਨ ਦਿੰਦਿਆਂ ਕਹੀ ਇਹ ਗੱਲ
Wednesday, Aug 03, 2022 - 09:32 PM (IST)
ਫਿਰੋਜ਼ਪੁਰ/ਜ਼ੀਰਾ : ਜ਼ੀਰਾ ਸ਼ਹਿਰ ਦੀ ਬੰਦ ਪਈ ਸਰਕਾਰੀ ਖੰਡ ਮਿੱਲ ਦੀ ਜ਼ਮੀਨ 'ਤੇ Malbros ਸ਼ਰਾਬ ਫੈਕਟਰੀ ਲੱਗੀ ਹੋਈ ਹੈ। ਇਸ ਫੈਕਟਰੀ ਦਾ ਸੀਰੇ ਵਾਲਾ ਗੰਦਾ ਪਾਣੀ ਜ਼ਮੀਨ 'ਤੇ ਸੁੱਟ ਦਿੱਤਾ ਜਾਂਦਾ ਹੈ। ਨਤੀਜੇ ਵਜੋਂ ਨੇੜ ਭਵਿੱਖ ਵਿੱਚ ਜ਼ੀਰਾ ਸ਼ਹਿਰ ਤੇ ਨੇੜੇ-ਤੇੜੇ ਦੇ ਇਲਾਕੇ ਦਾ ਪਾਣੀ ਬਿਲਕੁਲ ਵੀ ਪੀਣ ਯੋਗ ਨਹੀਂ ਰਹੇਗਾ, ਨਾ ਹੀ ਫਸਲਾਂ ਲਈ ਠੀਕ ਰਹੇਗਾ। ਇਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਇੱਥੇ ਅੰਦੋਲਨ ਆਰੰਭਿਆ ਹੋਇਆ ਹੈ ਤੇ ਫੈਕਟਰੀ ਖ਼ਿਲਾਫ਼ ਧਰਨਾ ਲਾ ਕੇ ਬੈਠੇ ਹੋਏ ਹਨ।
ਇਹ ਵੀ ਪੜ੍ਹੋ : ਡਾਕਟਰਾਂ ਨੂੰ ਦੋਸ਼ੀ ਠਹਿਰਾ ਰਹੇ ਸਿਹਤ ਮੰਤਰੀ ਦੀਆਂ ਅੱਖਾਂ ਖੋਲ੍ਹਣ ਵਾਲਾ ਹੈ PGI ਦਾ ਫ਼ੈਸਲਾ : ਪ੍ਰਤਾਪ ਬਾਜਵਾ
ਅੱਜ ਇਸ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਪਹੁੰਚੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਨ੍ਹਾਂ ਅੱਜ ਜ਼ੀਰਾ ਵਿਖੇ ਸਾਬਕਾ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਦੀਪ ਮਲਹੋਤਰਾ ਦੀ ਡਿਸਟਿਲਰੀ ਦਾ ਦੌਰਾ ਕੀਤਾ ਤੇ ਆਲੇ-ਦੁਆਲੇ ਦੇ ਪਿੰਡਾਂ 'ਚ ਕੈਂਸਰ ਫੈਲਾਉਣ ਵਾਲੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਦੇ ਵਿਰੋਧ ਵਿੱਚ ਧਰਨੇ 'ਤੇ ਬੈਠੇ ਕਿਸਾਨਾਂ ਦਾ ਸਮਰਥਨ ਕੀਤਾ। ਖਹਿਰਾ ਨੇ ਕਿਹਾ ਕਿ ਅੱਜ ਉਨ੍ਹਾਂ ਜ਼ੀਰਾ ਵਿਖੇ ਸਥਿਤ Malbros ਸ਼ਰਾਬ ਮਿੱਲ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਦੂਸ਼ਿਤ ਕੀਤੇ ਜਾਣ ਖ਼ਿਲਾਫ਼ ਲਗਾਏ ਗਏ ਧਰਨੇ ਵਿੱਚ ਸ਼ਮੂਲੀਅਤ ਕੀਤੀ। ਸਾਡਾ ਪ੍ਰਣ ਹੈ ਕਿ ਅਸੀਂ ਆਪਣੇ ਸੂਬੇ ਦੇ ਪਾਣੀਆਂ ਅਤੇ ਵਾਤਾਵਰਣ ਦੀ ਹਿਫ਼ਾਜ਼ਤ ਕਰਨ ਲਈ ਹਰ ਮੁਮਕਿਨ ਕੋਸ਼ਿਸ਼ ਕਰਾਂਗੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਇਸ ਬਾਰੇ ਪ੍ਰਦੂਸ਼ਣ ਕੰਟਰੋਲ ਬੋਰਡ ਨੋਟਿਸ ਲਵੇ ਤੇ ਸਾਡੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾਣ।
ਇਹ ਵੀ ਪੜ੍ਹੋ : 'ਆਪ' ਸਰਕਾਰ ਕਰ ਰਹੀ ਡਾਕਟਰਾਂ ਨਾਲ ਬੁਰਾ ਵਿਵਹਾਰ, ਪੰਜਾਬ 'ਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ : ਚੁੱਘ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।