ਐਸਕਾਰਟ ਗੱਡੀ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਨਾਲ ਸਮਝੌਤੇ ਨੂੰ ਲੈ ਕੇ ਖਹਿਰਾ ਦਾ ‘ਆਪ’ ’ਤੇ ਨਿਸ਼ਾਨਾ

Sunday, Oct 16, 2022 - 11:35 PM (IST)

ਐਸਕਾਰਟ ਗੱਡੀ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਨਾਲ ਸਮਝੌਤੇ ਨੂੰ ਲੈ ਕੇ ਖਹਿਰਾ ਦਾ ‘ਆਪ’ ’ਤੇ ਨਿਸ਼ਾਨਾ

ਚੰਡੀਗੜ੍ਹ : ਮਹਾਨਗਰ ’ਚ ‘ਆਪ’ ਵਿਧਾਇਕ ਵੱਲੋਂ ਹਸਪਤਾਲ ’ਚ ਇਲਾਜ ਅਧੀਨ ਮਰੀਜ਼ ’ਤੇ ਸਮਝੌਤਾ ਕਰਨ ਨੂੰ ਲੈ ਕੇ ਦਬਾਅ ਬਣਾਉਣ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਖਹਿਰਾ ਨੇ 'ਆਪ' ਵਿਧਾਇਕ ’ਤੇ ਤਿੱਖਾ ਹਮਲਾ ਕੀਤਾ ਹੈ। ਖਹਿਰਾ ਨੇ ਟਵੀਟ ਰਾਹੀਂ ਕਿਹਾ ਹੈ ਕਿ ਪਹਿਲਾਂ ਤੁਸੀਂ ਆਪਣੇ ਕਾਫਿਲੇ ਨਾਲ ਬੇਗੁਨਾਹਾਂ ਨੂੰ ਮਾਰੋ ਅਤੇ ਫਿਰ ਸਮਝੌਤਾ ਕਰਨ ਲਈ ਦਬਾਅ ਬਣਾਉਂਦੇ ਹੋ !

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਲਾਰੈਂਸ ਬਿਸ਼ਨੋਈ ਨੇ ਸਾਬਕਾ ਜੈਵਲਿਨ ਖਿਡਾਰੀ ਦੀ ਮਦਦ ਨਾਲ ਬਣਾਇਆ ਸੀ ਇਹ ਪਲਾਨ

ਇਹ ਆਮ ਆਦਮੀ ਦਾ ਮਾਡਲ ਹੈ। ਖਹਿਰਾ ਨੇ ਸੀ. ਐੱਮ. ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਘੇਰਦਿਆਂ ਪਾਰਟੀ ’ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਮੰਤਰੀ ਦੇ ਐਸਕਾਰਟ ਨੇ ਇਸ ਲੜਕੇ ਦੀ ਲੱਤ ਤੋੜ ਦਿੱਤੀ ਅਤੇ ਹੁਣ ਉਸ ਨੂੰ ਅਧਿਕਾਰੀਆਂ ਵੱਲੋਂ ਸਮਝੌਤਾ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ‘ਆਪ’ ਵਿਧਾਇਕ ਦੇ ਇਸ ਅਣਮਨੁੱਖੀ ਵਤੀਰੇ ਨੂੰ ਦੇਖ ਕੇ ਸ਼ਰਮ ਆਉਂਦੀ ਹੈ।

ਇਹ ਖ਼ਬਰ ਵੀ ਪੜ੍ਹੋ : ਦੇਸ਼ ’ਚ MBBS ਦੀ ਪੜ੍ਹਾਈ ਪਹਿਲੀ ਵਾਰ ਹਿੰਦੀ ’ਚ ਹੋਵੇਗੀ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫ਼ਤਾਰ, ਪੜ੍ਹੋ Top 10


author

Manoj

Content Editor

Related News