ਆਜ਼ਾਦੀ ਦਿਹਾੜੇ ''ਤੇ ਮੋਗਾ ''ਚ ਮੁੜ ਲਹਿਰਾਇਆ ਗਿਆ ਖ਼ਾਲਿਸਤਾਨ ਦਾ ਝੰਡਾ, ਦਹਿਸ਼ਤ ਦਾ ਮਾਹੌਲ

Saturday, Aug 15, 2020 - 02:22 PM (IST)

ਆਜ਼ਾਦੀ ਦਿਹਾੜੇ ''ਤੇ ਮੋਗਾ ''ਚ ਮੁੜ ਲਹਿਰਾਇਆ ਗਿਆ ਖ਼ਾਲਿਸਤਾਨ ਦਾ ਝੰਡਾ, ਦਹਿਸ਼ਤ ਦਾ ਮਾਹੌਲ

ਮੋਗਾ (ਗੋਪੀ) : ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਆਜ਼ਾਦੀ ਦਿਹਾੜੇ 'ਤੇ ਪੰਚਾਇਤ ਘਰ 'ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਖਾਲਿਸਤਾਨ ਦਾ ਝੰਡਾ ਲਹਿਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹਾਲਾਂਕਿ ਪੁਲਸ ਤੇ ਪੰਚਾਇਤ ਨੇ ਖਾਲਿਸਤਾਨ ਦਾ ਝੰਡਾ ਉਥੋਂ ਉਤਾਰ ਦਿੱਤਾ ਹੈ। ਇਸ ਤੋਂ ਇਲਾਵਾ ਮੋਗਾ 'ਚ ਹੀ ਕੁਝ ਕਾਰਾਂ 'ਤੇ ਵੀ ਖਾਲਿਸਤਾਨੀ ਲਿਖਿਆ ਦਿਖਿਆ ਗਿਆ ਹੈ।

ਇਹ ਵੀ ਪੜ੍ਹੋਂ : ਆਜ਼ਾਦੀ ਦਿਵਸ 'ਤੇ ਸੂਬੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਐਲਾਨ

ਇਥੇ ਦੱਸ ਦੇਈਏ ਕਿ ਬੀਤੇ ਦਿਨ ਵੀ ਮੋਗਾ ਦੇ ਡੀ.ਸੀ. ਦਫ਼ਤਰ 'ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਤਿਰੰਗੇ ਝੰਡੇ ਨੂੰ ਕੱਟ ਕੇ ਉਸ ਦਾ ਆਪਮਾਨ ਕਰਦੇ ਹੋਏ ਖਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ ਸੀ। ਇਸ ਘਟਨਾ ਤੋਂ ਬਾਅਦ ਪੁਲਸ ਵਲੋਂ ਥਾਂ-ਥਾਂ 'ਤੇ ਨਾਕੇ ਲਗਾ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋਂ : ਹੈਵਾਨੀਅਤ : ਵਿਆਹ ਕਰਵਾ 8 ਸਾਲ ਕੀਤਾ ਜਬਰ-ਜ਼ਿਨਾਹ, ਕੁੱਖ 'ਚ ਬੱਚੇ ਨੂੰ ਵੀ ਮਾਰ ਸੁੱਟਿਆ


author

Baljeet Kaur

Content Editor

Related News