ਪੰਜਾਬ 'ਚ ਵੀ ਸਰਗਰਮ ਹੋਏ ਖ਼ਾਲਿਸਤਾਨੀ, ਕੈਨੇਡਾ ਲਈ 9 ਨੂੰ 'ਥੈਂਕਸ ਗਿਵਿੰਗ ਡੇਅ' ਮਨਾਉਣ ਦਾ ਐਲਾਨ

10/07/2023 11:04:07 AM

ਜਲੰਧਰ- ਕੈਨੇਡਾ ਅਤੇ ਇੰਗਲੈਂਡ ਤੋਂ ਬਾਅਦ ਹੁਣ ਪੰਜਾਬ 'ਚ ਵੀ ਖ਼ਾਲਿਸਤਾਨ ਸਮਰਥਕਾਂ ਨੇ ਆਪਣੀ ਸਰਗਰਮੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਹੀ ਖ਼ਾਲਿਸਤਾਨ ਪੱਖੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਸਰ ਤੋਂ ਖ਼ਾਲਿਸਤਾਨੀ ਸਮਰਥਕਾਂ ਨੂੰ ਇਕਜੁੱਟ ਕਰਨ ਲਈ ਯਾਤਰਾ ਕੱਢੀ ਸੀ। ਹੁਣ ਖ਼ਾਲਿਸਤਾਨ ਸਮਰਥਕਾਂ ਨੇ ਇਕ ਪੋਸਟਰ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ 9 ਅਕਤੂਬਰ ਨੂੰ ਕੈਨੇਡਾ ਦਾ ਧੰਨਵਾਦ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ: ਵੀਜ਼ਾ ਮਿਲਣ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਲੈਕਚਰਾਰ ਔਰਤ ਦੀ ਦਰਦਨਾਕ ਮੌਤ, ਕਾਰਾਂ ਦੇ ਉੱਡੇ ਪਰਖੱਚੇ

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਸਮਰਥਕਾਂ ਨੇ ਇਹ ਪ੍ਰੋਗਰਾਮ ਕੈਨੇਡਾ ਵਿੱਚ ਖ਼ਾਲਿਸਤਾਨੀਆਂ ਦਾ ਸਮਰਥਨ ਕਰਨ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਪੋਸਟਰ ਵਿੱਚ ਲਿਖਿਆ ਹੈ, ਸਿੱਖ ਅਤੇ ਮਨੁੱਖੀ ਅਧਿਕਾਰ ਪਸੰਦ 9 ਅਕਤੂਬਰ ਨੂੰ ਕੈਨੇਡਾ ਦੇ ਨਾਲ ਥੈਂਕਸ ਗਿਵਿੰਗ ਡੇਅ ਮਨਾਉਣ। ਹਾਲਾਂਕਿ ਖ਼ਾਲਿਸਤਾਨੀ ਸਮਰਥਕਾਂ ਦੇ ਅਜਿਹੇ ਪ੍ਰੋਗਰਾਮਾਂ ਨੂੰ ਲੈ ਕੇ ਸੁਰੱਖਿਆ ਅਤੇ ਖ਼ੁਫ਼ੀਆ ਏਜੰਸੀਆਂ ਵੀ ਸਰਗਰਮ ਹੋ ਗਈਆਂ ਹਨ।

ਪੋਸਟਰ ’ਤੇ ਲਗਾਈ ਗਈ ਹਰਦੀਪ ਸਿੰਘ ਨਿੱਝਰ ਦੀ ਤਸਵੀਰ
ਥੈਂਕਸ ਕੈਨੇਡਾ ਦੇ ਨਾਂ ਨਾਲ ਜੋ ਵਾਇਰਲ ਹੋ ਰਿਹਾ ਹੈ, ਉਸ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜਾਰੀ ਕੀਤਾ ਗਿਆ ਹੈ। ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਵੱਲੋਂ ਜਾਰੀ ਕੀਤੇ ਗਏ ਇਸ ਪੋਸਟਰ ਵਿੱਚ ਕੈਨੇਡਾ ਵਿੱਚ ਮਾਰੇ ਗਏ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਨਾਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀ ਤਸਵੀਰ, ਖ਼ਾਲਿਸਤਾਨ ਅਤੇ ਕੈਨੇਡਾ ਦੇ ਝੰਡੇ ਵੀ ਲਗਾਏ ਗਏ ਹਨ।
ਦੱਸਣਯੋਗ ਹੈ ਕਿ ਇਹ ਪ੍ਰੋਗਰਾਮ ਪੰਜਾਬ ਵਿੱਚ ਖ਼ਾਲਿਸਤਾਨੀ ਸਮਰਥਕਾਂ ਵੱਲੋਂ ਜਾਣਬੁੱਝ ਕੇ ਅਜਿਹੇ ਸਮੇਂ ਵਿੱਚ ਅੱਗ ਵਿੱਚ ਤੇਲ ਪਾਉਣ ਲਈ ਕੀਤਾ ਜਾ ਰਿਹਾ ਹੈ ਜਦੋਂ ਕੈਨੇਡਾ ਦੇ ਭਾਰਤ ਨਾਲ ਸੰਬੰਧਾਂ ਵਿੱਚ ਦਰਾੜ ਚੱਲ ਰਹੀ ਹੈ। ਅੱਤਵਾਦੀਆਂ ਅਤੇ ਗੈਂਗਸਟਰਾਂ ਨੂੰ ਪਹਿਲ ਦੇਣ ਵਾਲੇ ਕੈਨੇਡਾ ਨੂੰ ਸਬਕ ਸਿਖਾਉਣ ਲਈ ਭਾਰਤ ਸਖ਼ਤ ਕਦਮ ਚੁੱਕ ਰਿਹਾ ਹੈ। ਖ਼ਾਲਿਸਤਾਨ ਦੇ ਮੁੱਦੇ 'ਤੇ ਦੋਵਾਂ ਦੇ ਦੋ ਪੱਖੀ ਸੰਬੰਧ ਟੁੱਟ ਰਹੇ ਹਨ। 

ਇਹ ਵੀ ਪੜ੍ਹੋ:  ਸਾਵਧਾਨ! ਜਲੰਧਰ ਜ਼ਿਲ੍ਹੇ 'ਚ ਮੰਡਰਾਉਣ ਲੱਗਾ ਇਹ ਖ਼ਤਰਾ, ਐਕਸ਼ਨ 'ਚ ਸਿਹਤ ਵਿਭਾਗ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri