ਰੋਪੜ ਦੇ SSP ਤੇ ਡੀ. ਸੀ. ਦਫ਼ਤਰ ਦੇ ਬਾਹਰ ਲੱਗਾ ਮਿਲਿਆ ਖ਼ਾਲਿਸਤਾਨ ਦਾ ਬੈਨਰ (ਵੀਡੀਓ)

04/13/2022 1:47:36 PM

ਰੋਪੜ (ਸੱਜਣ ਸੈਣੀ)- ਪੰਜਾਬ ਵਿੱਚ ਮਾਹੌਲ ਖ਼ਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਵੱਲੋਂ ਇਕ ਵਾਰੀ ਫਿਰ ਰੂਪਨਗਰ ਦੇ ਵਿੱਚ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਬਾਹਰ ਖ਼ਾਲਿਸਤਾਨ ਦਾ ਬੈਨਰ ਲਗਾ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਐੱਸ. ਐੱਸ. ਪੀ. ਅਤੇ ਡੀ. ਸੀ. ਦਫ਼ਤਰ ਦੇ ਸਾਹਮਣੇ ਸ਼ਰਾਰਤੀ ਅਨਸਰਾਂ ਵੱਲੋਂ ਖ਼ਾਲਿਸਤਾਨ ਲਿਖ ਕੇ ਇਕ ਬੈਨਰ ਟੰਗ ਦਿੱਤਾ ਗਿਆ, ਜਿਸ ਤੋਂ ਬਾਅਦ ਮੌਕੇ 'ਤੇ ਸ਼ਿਵ ਸੈਨਿਕ ਵੀ ਪਹੁੰਚ ਗਏ। ਜਿਸ ਤੋਂ ਬਾਅਦ ਸ਼ਿਵ ਸੈਨਿਕਾਂ ਨੇ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਥੇ ਹੀ ਸ਼ਿਵ ਸੈਨਾ ਨੇ ਖ਼ਾਲਿਸਤਾਨ ਦੇ ਵਿਰੁੱਧ ਅਤੇ ਪੰਜਾਬ ਪੁਲਸ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ। 

ਇਹ ਵੀ ਪੜ੍ਹੋ: ਠੱਗੀ ਦਾ ਇਕ ਤਰੀਕਾ ਅਜਿਹਾ ਵੀ, ਮਾਮੇ ਦਾ ਮੁੰਡਾ ਦੱਸ ਕੇ ਕੈਨੇਡਾ ਤੋਂ ਅਨੋਖੇ ਢੰਗ ਨਾਲ ਮਾਰੀ ਲੱਖਾਂ ਦੀ ਠੱਗੀ

ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਸੰਜੀਵ ਘਨੌਲੀ,ਗਊ ਰੱਖਿਆ ਦਲ ਨਿਕਸਨ ਕੁਮਾਰ, ਸ਼ਿਵ ਸੈਨਾ ਬਾਲ ਠਾਕਰੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਦਾ ਕਹਿਣਾ ਹੈ ਕਿ ਜੇਕਰ ਐੱਸ. ਐੱਸ. ਪੀ. ਦਫ਼ਤਰ ਦੇ ਅੰਦਰ ਬੈਠੇ ਅਧਿਕਾਰੀਆਂ ਨੂੰ ਇਹੀ ਨਹੀਂ ਪਤਾ ਕਿ ਬਾਹਰ ਕੀ ਹੋ ਰਿਹਾ ਹੈ ਤਾਂ ਪੂਰੇ ਦੀ ਸੁਰੱਖਿਆ ਕਿਸ ਦੇ ਆਸਰੇ ਛੱਡੀ ਜਾ ਸਕਦੀ ਹੈ। ਜਦੋਂ ਇਸ ਘਟਨਾ ਦੀ ਸੂਚਨਾ ਪੁਲਸ ਪ੍ਰਸ਼ਾਸਨ ਨੂੰ ਮਿਲੀ ਤਾਂ ਮੌਕੇ 'ਤੇ ਪਹੁੰਚੇ ਪੁਲਸ ਮੁਲਾਜ਼ਮਾਂ ਵੱਲੋਂ ਬੈਨਰ ਨੂੰ ਖੋਲ੍ਹ ਕੇ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ। ਪੁਲਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਫਗਵਾੜਾ ’ਚ ਮਾਚਿਸ ਨਾਲ ਖੇਡਦੇ ਸਮੇਂ ਲੱਗੀ ਅੱਗ, ਜਿਊਂਦਿਆਂ ਸੜੀ 7 ਸਾਲਾ ਬੱਚੀ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri