ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਮੋਗਾ ਦੇ ਡੀ. ਸੀ. ਦਫ਼ਤਰ ''ਤੇ ਲਹਿਰਾਇਆ ਖਾਲਿਸਤਾਨ ਦਾ ਝੰਡਾ
Friday, Aug 14, 2020 - 08:56 PM (IST)
ਮੋਗਾ (ਗੋਪੀ ਰਾਊਕੇ,ਸੰਦੀਪ) : ਮੋਗਾ ਵਿਖੇ ਅੱਜ ਤੜਕਸਾਰ ਉਸ ਵੇਲੇ ਚਾਰੇ ਪਾਸੇ ਦਹਿਸ਼ਤ ਫੈਲ ਗਈ ਜਦੋਂ ਲੰਘੀਂ ਰਾਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਛੱਤ ਉਪਰ ਕਿਸੇ ਨੇ ਤਰਿੰਗੇ ਝੰਡੇ ਨੂੰ ਕੱਟ ਕੇ ਉਸ ਦਾ ਅਪਮਾਨ ਕਰਦੇ ਹੋਏ ਖਾਲਿਸਤਾਨ ਦਾ ਝੰਡਾ ਲਹਿਰਾ ਦਿੱਤਾ। ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਸ਼ਰਾਰਤੀਆਂ ਵਲੋਂ ਕੀਤੀ ਗਈ ਇਸ ਕਾਰਵਾਈ ਕਰਕੇ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਤਾਂ ਹੈ ਹੀ, ਸਗੋਂ ਖੁਫੀਆ ਤੰਤਰ 'ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ ਹੈ ਕਿ ਆਖਿਰਕਾਰ ਅਜਿਹੀ ਵੱਡੀ ਕਾਰਵਾਈ ਕਿਵੇਂ ਕਰ ਦਿੱਤੀ ਗਈ। ਜ਼ਿਲ੍ਹਾ ਪੁਲਸ ਮੁਖੀ ਹਰਮਨਵੀਰ ਸਿੰਘ ਗਿੱਲ ਵਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅਜੇ ਕੁਝ ਸਮਾਂ ਬਾਅਦ ਹੀ ਉਹ ਇਸ ਸੰਬੰਧੀ ਮੀਡੀਆ ਦੇ ਰੂ-ਬ-ਰੂ ਹੋਣਗੇ।
ਇਹ ਵੀ ਪੜ੍ਹੋ : ਇਸ ਵਾਰ ਤਾਂ ਸ਼ਰਾਬ ਤਸਕਰਾਂ ਨੇ ਹੱਦ ਹੀ ਕਰ ਦਿੱਤੀ, ਹੈਰਾਨ ਕਰ ਦੇਵੇਗੀ ਟਾਂਡਾ ਦੀ ਇਹ ਘਟਨਾ
ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸਿੱਖ ਫਾਰ ਜਸਟਿਸ ਅਤੇ ਅੱਤਵਾਦੀ ਜਥੇਬੰਦੀਆਂ ਦੀ 15 ਅਗਸਤ ਨੂੰ ਲੈ ਕੇ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਸੂਬਾ ਪੁਲਸ ਨੇ ਹਾਈ ਅਲਰਟ ਜਾਰੀ ਕੀਤਾ ਹੈ। ਦਿੱਲੀ ਵਿਚ ਝੰਡਾ ਲਹਿਰਾਉਣ ਨੂੰ ਲੈ ਕੇ ਐੱਸ. ਐੱਫ. ਜੇ. ਦੀਆਂ ਧਮਕੀਆਂ ਦੇ ਮੱਦੇਨਜ਼ਰ ਕੇਂਦਰ ਵਲੋਂ ਸਤਰਕ ਰਹਿਣ ਦੀ ਇਨਪੁਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 40 ਲੱਖ ਲਗਾ ਅਮਰੀਕਾ ਤੋਂ ਡਿਪੋਰਟ ਹੋਏ 123 ਮੁੰਡੇ-ਕੁੜੀਆਂ, ਅੱਖਾਂ 'ਚ ਹੰਝੂ ਲੈ ਬਿਆਨ ਕੀਤਾ ਦਰਦ