ਮੋਗਾ: ਸਕੱਤਰੇਤ ਦਫ਼ਤਰ ''ਚ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਮਗਰੋਂ ਪੁਲਸ ਦੀ ਸਖ਼ਤੀ, ਲਾਗੂ ਕੀਤੇ ਇਹ ਨਿਯਮ

Friday, Aug 28, 2020 - 06:35 PM (IST)

ਮੋਗਾ (ਗੋਪੀ ਰਾਊਕੇ): ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਛੱਤ 'ਤੇ 15 ਅਗਸਤ ਨੂੰ ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਜ਼ਿਲ੍ਹਾ ਸਕੱਤਰੇਤ ਦਫ਼ਤਰ ਦੀ ਇਮਾਰਤ 'ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਨਾਲ-ਨਾਲ ਕੌਮੀ ਤਿਰੰਗੇ ਝੰਡੇ ਦੀ ਬੇਅਦਬੀ ਕਰਨ ਮਗਰੋਂ ਜ਼ਿਲ੍ਹੇ ਭਰ ਵਿਚ ਜਿੱਥੇ ਹੋਰ ਵੀ ਕਈ ਥਾਵਾਂ 'ਤੇ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਮੋਗਾ ਜ਼ਿਲ੍ਹੇ ਵਿਸ਼ਵ ਪੱਧਰ 'ਤੇ ਚਰਚਾ ਵਿਚ ਆ ਗਿਆ ਸੀ, ਉੱਥੇ ਇਸੇ ਕਾਰਨ ਜ਼ਿਲ੍ਹਾ ਪੁਲਸ ਨੇ ਚੌਕਸੀ ਵਧਾਉਂਦੇ ਹੋਏ ਸਕੱਤਰੇਤ ਦਫ਼ਤਰ ਦੇ ਬਾਹਰ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਹਨ।ਜ਼ਿਲ੍ਹਾ ਸਕੱਤਰੇਤ ਦਫ਼ਤਰ ਦੇ ਬਾਹਰ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਰੂਰੀ ਸੂਚਨਾ ਤਹਿਤ ਬੋਰਡ ਲਿਖਾਉਂਦੇ ਹੋਏ ਇਹ ਸਾਫ਼ ਲਿਖ ਦਿੱਤਾ ਹੈ ਕਿ ਬਿਨਾਂ ਆਈ. ਡੀ. ਪਰੂਫ ਅਤੇ ਮੂੰਹ ਢੱਕੇ ਦਫਤਰ 'ਚ ਕਿਸੇ ਦੀ ਵੀ 'ਐਂਟਰੀ' ਨਹੀਂ ਹੋਵੇਗੀ।

ਇਹ ਵੀ ਪੜ੍ਹੋ:  ਪਰਮਿੰਦਰ ਢੀਂਡਸਾ ਦੀ ਪਤਨੀ ਨੂੰ ਵੀ ਹੋਇਆ ਕੋਰੋਨਾ, ਪਿਓ-ਪੁੱਤ ਹੋਏ ਇਕਾਂਤਵਾਸ
 

ਇਕੱਤਰ ਵੇਰਵੇ ਦੱਸਦੇ ਹਨ ਕਿ ਜ਼ਿਲ੍ਹਾ ਸਕੱਤਰੇਤ ਦੇ ਦੋਵਾਂ ਮੁੱਖ ਗੇਟਾਂ 'ਤੇ ਏ.ਐੱਸ.ਆਈ. ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਪੁਲਸ ਜਵਾਨ ਤਾਇਨਾਤ ਕੀਤੇ ਗਏ ਹਨ ਅਤੇ ਬਿਨਾਂ ਪਛਾਣ ਪੱਤਰ ਤੋਂ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਕੱਤਰੇਤ ਅੰਦਰ ਦਾਖਲੇ ਤੋਂ ਪਹਿਲਾਂ ਗੇਟ 'ਤੇ ਆਈ.ਡੀ. ਪਰੂਫ ਦੀ ਜਾਂਚ ਅਤੇ ਮੂੰਹ ਤੋਂ ਮਾਸਕ ਉਤਾਰ ਕੇ ਐਂਟਰੀ ਕਰਵਾਈ ਜਾਂਦੀ ਹੈ। ਪੁਲਸ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਨਾਉਣ ਲਈ ਫਲੈਗ ਅਤੇ ਪੈਦਲ ਮਾਰਚ ਵੀ ਕੱਢੇ ਜਾ ਰਹੇ ਹਨ।ਡੀ. ਐੱਸ. ਪੀ. (ਸਿਟੀ) ਬਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਨਾਕਾ 
ਪੁਆਇੰਟ 'ਤੇ ਪੂਰੀ ਚੁਸਤੀ ਨਾਲ ਅਸਰਦਾਰ ਢੰਗ ਨਾਲ ਨਾਕਾਬੰਦੀਆਂ ਕਰਕੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਪ੍ਰਸ਼ਾਸਨ ਵਲੋਂ ਆਮ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਨਾਉਣ ਲਈ ਫਲੈਗ ਅਤੇ ਪੈਦਲ ਮਾਰਚ ਵੀ ਕੱਢੇ ਜਾ ਰਹੇ ਹਨ।

ਇਹ ਵੀ ਪੜ੍ਹੋ:  ਗੁੰਡਾਗਰਦੀ ਦੀ ਇੰਤਹਾਅ: ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੀਤਾ ਜਬਰ-ਜ਼ਿਨਾਹ

ਜ਼ਿਲ੍ਹੇ ਦੇ ਸਾਰੇ ਐਂਟਰੀ ਪੁਆਇੰਟਾਂ ਤੇ ਬਾਹਰੋਂ ਆਉਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ 'ਚ ਬੈਠੇ ਕੁਝ ਲੋਕ ਪੰਜਾਬ 'ਚ ਮੁੜ ਤੋਂ ਅੱਤਵਾਦ ਨੂੰ ਸੁਰਜੀਤ ਕਰਨ ਦੇ ਯਤਨ ਕਰ ਰਹੇ ਹਨ। ਉਹ ਨੌਜਵਾਨਾਂ ਭੜਕਾਉਣ ਤੋਂ ਇਲਾਵਾ ਡਾਲਰਾਂ ਦਾ ਲਾਲਚ ਵੀ ਦੇ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਬਹਿਕਾਵੇ 'ਚ ਨਾ ਆਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਖ਼ਤੀ ਨਾਲ ਨਿਪਟਿਆ ਜਾਵੇਗਾ।


Shyna

Content Editor

Related News