DRM ਦਫ਼ਤਰ ਫਿਰੋਜ਼ਪੁਰ ਦੀਆਂ ਕੰਧਾਂ ’ਤੇ ਲਿਖੇ ਮਿਲੇ ਖਾਲਿਸਤਾਨ ਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ

Monday, Jun 13, 2022 - 12:10 PM (IST)

DRM ਦਫ਼ਤਰ ਫਿਰੋਜ਼ਪੁਰ ਦੀਆਂ ਕੰਧਾਂ ’ਤੇ ਲਿਖੇ ਮਿਲੇ ਖਾਲਿਸਤਾਨ ਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ

ਫਿਰੋਜ਼ਪੁਰ (ਕੁਮਾਰ) - ਡਿਵੀਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ ਦਫ਼ਤਰ ਦੀਆਂ ਕੰਧਾਂ ’ਤੇ ਅੱਜ ਸਵੇਰੇ ਖਾਲਿਸਤਾਨ ਜ਼ਿੰਦਾਬਾਦ, ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਅਤੇ 26 ਜਨਵਰੀ 2023 ਐੱਸ.ਐੱਫ.ਜੇ. ਦੇ ਨਾਅਰੇ ਲਿਖੇ ਮਿਲੇ ਹਨ। ਪੰਨੂ ਦੀ ਖਾਲਿਸਤਾਨੀ ਜਥੇਬੰਦੀ ਵੱਲੋਂ ਲਿਖੇ ਇਨ੍ਹਾਂ ਨਾਅਰਿਆਂ ਨੂੰ ਦੇਖਦਿਆਂ ਪੰਜਾਬ ਪੁਲਸ ਅਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਡੀ.ਆਰ.ਐੱਮ. ਦਫ਼ਤਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਨਾਅਰੇ ਲਿਖਣ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਫਿਰੋਜ਼ਪੁਰ ਵਰਗੇ ਸਰਹੱਦੀ ਖੇਤਰ ਵਿੱਚ ਰੇਲਵੇ ਦੇ ਡਿਵੀਜ਼ਨਲ ਦਫ਼ਤਰ ਦੀਆਂ ਕੰਧਾਂ ’ਤੇ ਅਜਿਹੇ ਨਾਅਰਿਆਂ ਦਾ ਲਿਖਿਆ ਜਾਣਾ ਚਿੰਤਾ ਦਾ ਵਿਸ਼ਾ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਪੁਲਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਰੇਲਵੇ ਵਿਭਾਗ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਇਨ੍ਹਾਂ ਦੀਵਾਰਾਂ ’ਤੇ ਲਿਖੇ ਨਾਅਰਿਆਂ ਨੂੰ ਖ਼ਤਮ ਕਰਨ ਲਈ ਕੰਧਾਂ ’ਤੇ ਰੰਗ ਰੋਗਨ ਕੀਤਾ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ: ਗੈਂਗਸ ਆਫ਼ ਪੰਜਾਬ: ਅੱਤਵਾਦ ਦਾ ਸੰਤਾਪ ਝੱਲਣ ਵਾਲਾ ਪੰਜਾਬ ਬਣਿਆ ਗੈਂਗਸਟਰਾਂ ਦੀ ਕਰਮਭੂਮੀ

ਪੰਨੂੰ ਨੇ ਵੀਡੀਓ ਜਾਰੀ ਕਰਦੇ ਭਗਵੰਤ ਮਾਨ ਨੂੰ ਸੰਦੇਸ਼ ਦਿੰਦੇ ਹੋਏ ਦਿੱਤੀ ਚੇਤਾਵਨੀ
ਦੂਜੇ ਪਾਸੇ ਖਾਲਿਸਤਾਨੀ ਵਿਚਾਰਧਾਰਾ ਵਾਲੇ ਸਿੱਖ ਫਾਰ ਜਸਟਿਸ ਜਨਰਲ ਕੌਂਸਲ ਦੇ ਗੁਰਪਤਵੰਤ ਸਿੰਘ ਪੰਨੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਂ ਸੰਦੇਸ਼ ਜਾਰੀ ਕਰਦੇ ਹੋਏ ਚਿਤਾਵਨੀ ਦਿੰਦੇ ਕਿਹਾ ਕਿ ਉਹ ਬੁਲੇਟ ਵਿੱਚ ਨਹੀ, ਬਲਕਿ ਬੈਲਟ ਵਿੱਚ ਵਿਸ਼ਵਾਸ਼ ਰੱਖਦੇ ਹਨ। ਅੱਜ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਘਰ ਦੇ ਬਾਹਰ ਅਤੇ ਡੀ.ਆਰ.ਐੱਮ. ਦਫ਼ਤਰ ਫਿਰੋਜ਼ਪੁਰ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਛਾਪੇ ਲਗਾਏ ਹਨ ਅਤੇ ਇੱਕ ਦਿਨ ਖਾਲਿਸਤਾਨ ਜ਼ਰੂਰ ਬਣਾਵਾਂਗੇ।

ਪੜ੍ਹੋ ਇਹ ਵੀ ਖ਼ਬਰ: ਪ੍ਰੋਗਰਾਮ ਦੌਰਾਨ ਭੰਗੜਾ ਪਾਉਂਦਿਆਂ ਖ਼ੁਸ਼ੀ ’ਚ ਚਲਾਈ ਗੋਲੀ, ਨੌਜਵਾਨ ਦੀ ਛਾਤੀ ’ਚ ਵੱਜੀ

ਪੰਨੂ ਨੇ ਜਾਰੀ ਕੀਤੀ ਵੀਡੀਓ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਹੈ ਕਿ ਜੇਕਰ ਤੁਸੀਂ ਖਾਲਿਸਤਾਨ ਰੈਫਰੈਂਡਮ ਦੀ ਮੁਹਿੰਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ 26 ਜਨਵਰੀ 2023 ਨੂੰ ਪੈਣ ਵਾਲੀਆਂ ਵੋਟਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਹ ਨਾਅਰੇ ਜਿਸ ਤਰ੍ਹਾਂ ਪਹਿਲਾਂ ਸਿੱਖ ਖਾੜਕੂਆਂ ਨੇ ਗੋਲੀਆਂ ਵਿੱਚ ਬਦਲੇ ਸਨ, ਉਸੇ ਤਰ੍ਹਾਂ ਗੋਲੀਆਂ ਵਿੱਚ ਬਦਲ ਜਾਣਗੇ। ਜਾਰੀ ਕੀਤੀ ਵੀਡੀਓ ਵਿੱਚ ਗੁਰਪਤਵੰਤ ਪੰਨੂ ਨੇ ਕਿਹਾ ਹੈ ਕਿ ਪੰਜਾਬ ਤੋਂ ਨਿਕਲਣ ਵਾਲੀ ਹਰ ਰੇਲਗੱਡੀ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਛਾਪੇ ਲੱਗਣਗੇ ਅਤੇ ਯਾਦ ਰੱਖਣਾ ਇਹ ਸਭ ਗੋਲੀਆਂ ਵਿੱਚ ਨਾ ਬਦਲਣ ਦਣਾ ਅਤੇ ਖਾਲਿਸਤਾਨ ਰੈਫਰੈਂਡਮ ਦੀਆਂ ਵੋਟਾਂ ਨੂੰ ਰੋਕਣ ਦੀ ਕੋਸ਼ਿਸ਼ ਨਾ ਕਰਨਾ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਕਾਂਗਰਸੀ ਕੌਂਸਲਰ ਦੇ ਮੁੰਡੇ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ

ਦੂਜੇ ਪਾਸੇ ਮੌਕੇ ’ਤੇ ਪਹੁੰਚੇ ਡੀ.ਐੱਸ.ਪੀ ਸਿਟੀ ਫਿਰੋਜ਼ਪੁਰ ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਸ ਵੱਲੋਂ ਇਹ ਨਾਹਰੇ ਲਿਖਣ ਵਾਲੇ ਵਿਅਕਤੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੀ.ਆਰ.ਐੱਮ. ਦਫ਼ਤਰ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਜਲਦੀ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰ ਲਵੇਗੀ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News