ਸਮਰਾਲਾ ਇਲਾਕੇ ''ਚ ਸੜਕਾਂ ਦੇ ਕਿਨਾਰੇ ਲਿਖੇ ਗਏ ਖ਼ਾਲਿਸਤਾਨ ਪੱਖੀ ਨਾਅਰੇ (ਤਸਵੀਰਾਂ)
Sunday, Aug 01, 2021 - 12:39 PM (IST)
ਸਮਰਾਲਾ (ਗਰਗ, ਬੰਗੜ) : ਬੀਤੀ ਰਾਤ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸਮਰਾਲਾ ਇਲਾਕੇ ਦੀਆਂ ਮੁੱਖ ਸੜਕਾਂ ਦੇ ਕਿਨਾਰੇ ‘ਕਿਸਾਨ ਹੱਲ ਖ਼ਾਲਿਸਤਾਨ’ ਅਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ।
ਇਹ ਵੀ ਪੜ੍ਹੋ : ਹੈਵਾਨੀਅਤ ਦੀ ਹੱਦ : ਜ਼ਿੰਦਾ ਕਤੂਰੇ ਨੂੰ ਤਪਦੇ ਤੰਦੂਰ 'ਚ ਸੁੱਟਿਆ, CCTV 'ਚ ਕੈਦ ਹੋਈ ਸਾਰੀ ਘਟਨਾ
ਇਹ ਇਸ ਗੱਲ ਵੱਲ ਸਪੱਸ਼ਟ ਇਸ਼ਾਰਾ ਕਰ ਰਿਹਾ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਖ਼ਾਲਿਸਤਾਨੀ ਸਮਰਥਕਾਂ ਨੇ ਪੰਜਾਬ ਵਿੱਚ ਆਪਣਾ ਨੈੱਟਵਰਕ ਮੁੜ ਸਰਗਰਮ ਕਰਨ ਦੀਆਂ ਗਤੀਵਿਧੀਆਂ ਚਾਲੂ ਕਰ ਦਿੱਤੀਆਂ ਹਨ। ਅਜਿਹੇ ਦੇਸ਼ ਵਿਰੋਧੀ ਅਨਸਰ ਕਿਸਾਨ ਅੰਦੋਲਨ ਦੀ ਆੜ ਵਿੱਚ ਆਪਣਾ ਲਾਹਾ ਖੱਟਣ ਲਈ ਕਿਸਾਨਾਂ ਅਤੇ ਖ਼ਾਸ ਕਰ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀਆਂ ਵਾਰ-ਵਾਰ ਕੋਸ਼ਿਸ਼ਾਂ ਕਰ ਰਹੇ ਹਨ।
ਸਮਰਾਲਾ 'ਚ ਅਜਿਹੇ ਭੜਕਾਊ ਨਾਅਰੇ ਕੁੱਝ ਦੇਰ ਪਹਿਲਾ ਵੀ ਲਿਖੇ ਗਏ ਸਨ ਪਰ ਉਸ ਵੇਲੇ ਪੁਲਸ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਇਨ੍ਹਾਂ ਨੂੰ ਕੰਧਾਂ ਤੋਂ ਮਿਟਾ ਦਿੱਤਾ ਸੀ। ਓਧਰ ਦਿੱਲੀ ਸਰਹੱਦਾਂ ’ਤੇ ਬੈਠੀਆਂ 7 ਮਹੀਨੇ ਤੋਂ ਸ਼ਾਂਤਮਈ ਤਰੀਕੇ ਨਾਲ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੇ ਕਿਸਾਨ ਅੰਦੋਲਨ ਦੇ ਹੱਲ ਲਈ ਖ਼ਾਲਿਸਤਾਨ ਨੂੰ ਜੋੜੇ ਜਾਣ ਦੀ ਸ਼ਰਾਰਤ ਨੂੰ ਅੰਦੋਲਨ ਨੂੰ ਸੱਟ ਮਾਰਨ ਵਾਲੀ ਕਾਰਵਾਈ ਦੱਸਿਆ ਹੈ।
ਇਨ੍ਹਾਂ ਕਿਸਾਨ ਜਥੇਬੰਦੀਆਂ ਦਾ ਆਖਣਾ ਹੈ ਕਿ ਅੰਦੋਲਨਕਾਰੀ ਕਿਸਾਨਾਂ ਦਾ ਅਜਿਹੀਆਂ ਕਾਰਵਾਈਆਂ ਨਾਲ ਦੂਰ-ਨੇੜੇ ਦਾ ਵੀ ਕੋਈ ਸੰਬੰਧ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ