ਕੰਧਾਂ ’ਤੇ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਈ ਜਲੰਧਰ ਪੁਲਸ

Thursday, Jul 14, 2022 - 02:21 AM (IST)

ਜਲੰਧਰ (ਸੁਨੀਲ, ਰਮਨ, ਜਸਪ੍ਰੀਤ) : ਲਗਭਗ ਇਕ ਮਹੀਨਾ ਪਹਿਲਾਂ ਲਕਸ਼ਮੀਪੁਰਾ ਮੁਹੱਲੇ ਦੀਆਂ ਕੰਧਾਂ ’ਤੇ ਰਾਤੋ-ਰਾਤ ਖਾਲਿਸਤਾਨ ਦੇ ਨਾਅਰੇ ਲਿਖ ਕੇ ਸਨਸਨੀ ਫੈਲਾਉਣ ਵਾਲੇ ਮੁਲਜ਼ਮ ਨੂੰ ਥਾਣਾ ਨੰਬਰ 3 ਦੀ ਪੁਲਸ ਕਰਨਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ। ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਉਰਫ ਮੀਤ ਪੁੱਤਰ ਹਰਜਿੰਦਰ ਸਿੰਘ ਵਾਸੀ ਦੁਲੱਦੀ ਪਟਿਆਲਾ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਤੇ ਏ. ਸੀ. ਪੀ. ਮੋਹਿਤ ਸਿੰਗਲਾ ਨੇ ਦੱਸਿਆ ਕਿ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਲਿਖ ਕੇ ਅਮਨ-ਸ਼ਾਂਤੀ ਭੰਗ ਕਰਨ ਅਤੇ ਦੇਸ਼ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਵਿਅਕਤੀ ਖ਼ਿਲਾਫ਼ ਥਾਣਾ ਨੰਬਰ 3 'ਚ ਮੁਕੱਦਮਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਕਸਟਮ ਵਿਭਾਗ ਦੀ ਵੱਡੀ ਕਾਰਵਾਈ : ਦਿੱਲੀ ਏਅਰਪੋਰਟ 'ਤੇ ਪਤੀ-ਪਤਨੀ ਤੋਂ 45 ਪਿਸਤੌਲ ਬਰਾਮਦ, ਗ੍ਰਿਫ਼ਤਾਰ

ਥਾਣਾ ਮੁਖੀ ਮੁਕੇਸ਼ ਕੁਮਾਰ ਦੀ ਨਿਗਰਾਨੀ 'ਚ ਜਾਂਚ ਕਰਦਿਆਂ ਏ. ਐੱਸ. ਆਈ. ਸਤਪਾਲ ਨਾਲ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਮਾਮਲੇ ਨੂੰ ਹੱਲ ਕਰਦਿਆਂ ਪੁਲਸ ਟੀਮ ਨੇ ਕਰਨਾਲ ਜੇਲ੍ਹ 'ਚ ਬੰਦ ਮੁਲਜ਼ਮ ਮਨਜੀਤ ਸਿੰਘ ਜੋ ਥਾਣਾ ਸਿਵਲ ਲਾਈਨ ਕਰਨਾਲ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਡੀ. ਸੀ. ਪੀ. ਤੇਜਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਸੇ ਨੇ ਹੀ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਸੀ। ਇਸ ਬਦਲੇ ਉਸ ਨੂੰ ਇਕ ਲੱਖ ਰੁਪਏ ਮਿਲੇ ਸਨ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ਦ੍ਰੌਪਦੀ ਮੁਰਮੂ ਨੂੰ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤੀ ਇਹ ਅਪੀਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News