ਪਿੰਡ ਮਾਨਵਾਲਾ ਦੇ ਸਕੂਲ ਦੀ ਕੰਧ ’ਤੇ ਲਿਖੇ ਖ਼ਾਲਿਸਤਾਨੀ ਨਾਅਰੇ

Friday, Oct 24, 2025 - 11:50 AM (IST)

ਪਿੰਡ ਮਾਨਵਾਲਾ ਦੇ ਸਕੂਲ ਦੀ ਕੰਧ ’ਤੇ ਲਿਖੇ ਖ਼ਾਲਿਸਤਾਨੀ ਨਾਅਰੇ

ਬਠਿੰਡਾ (ਵਿਜੇ ਵਰਮਾ)- ਬੁੱਧਵਾਰ ਨੂੰ ਜ਼ਿਲੇ ਦੇ ਪਿੰਡ ਮਾਨਵਾਲਾ ਦੇ ਇਕ ਸਕੂਲ ਦੀ ਕੰਧ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ। ਇਸ ਬਾਰੇ ਪਤਾ ਲੱਗਦਿਆਂ ਹੀ ਪਿੰਡ ਵਾਸੀਆਂ ਨੇ ਤੁਰੰਤ ਰਾਮਾਂ ਪੁਲਸ ਨੂੰ ਸੂਚਿਤ ਕੀਤਾ। ਪੁਲਸ ਮੌਕੇ ’ਤੇ ਪਹੁੰਚੀ ਅਤੇ ਨਾਅਰਿਆਂ ਨੂੰ ਮਿਟਾ ਦਿੱਤਾ। ਪੁਲਸ ਨੇ ਇਸ ਮਾਮਲੇ ਵਿਚ ਅਣਪਛਾਤੇ ਸ਼ੱਕੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਦੀਆਂ Fake Videos ਬਾਰੇ 'ਆਪ' ਦੇ ਵੱਡੇ ਖ਼ੁਲਾਸੇ! ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਨ ਵਾਲੇ...

ਐੱਸ. ਪੀ. ਡੀ. ਜਸਮੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਮਾਨਵਾਲਾ ਪਿੰਡ ਵਿਚ ਇਕ ਸਕੂਲ ਦੀ ਕੰਧ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹਨ। ਸੂਚਨਾ ਤੋਂ ਬਾਅਦ ਰਾਮਾਂ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਵੇਖੋ LIST

ਉਨ੍ਹਾਂ ਕਿਹਾ ਕਿ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੁਲਸ ਨੇ ਰਾਮਾਂ ਪੁਲਸ ਸਟੇਸ਼ਨ ਵਿਚ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ਦੇ ਮੁਲਜ਼ਮਾਂ ਬਾਰੇ ਪਤਾ ਲਗਾਉਣ ਲਈ ਸਕੂਲ ਅਤੇ ਪਿੰਡ ਦੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 


author

Anmol Tagra

Content Editor

Related News